Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 6:06 pm

+91 90915 01313 , +91 90916 01313

punjabbanni@gmail.com
punjabbani@yahoo.com

ਦੇਸ਼ ਦੀ ਫ਼ੌਜ ਕਿਸੇ ਵੀ ਚੁਣੌਤੀ ਨਾਲ ਨਜਿੱਠਣ ਲਈ ਤਿਆਰ : ਰਾਜਨਾਥ

ਦੇਸ਼ ਦੀ ਫ਼ੌਜ ਕਿਸੇ ਵੀ ਚੁਣੌਤੀ ਨਾਲ ਨਜਿੱਠਣ ਲਈ ਤਿਆਰ : ਰਾਜਨਾਥ

ਦੇਸ਼ ਦੀ ਫ਼ੌਜ ਕਿਸੇ ਵੀ ਚੁਣੌਤੀ ਨਾਲ ਨਜਿੱਠਣ ਲਈ ਤਿਆਰ : ਰਾਜਨਾਥ
ਨਵੀਂ ਦਿੱਲੀ : ਪੂਰਬੀ ਲੱਦਾਖ ’ਚ ਚੱਲ ਰਹੇ ਸਰਹੱਦੀ ਵਿਵਾਦ ਦਰਮਿਆਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਸੈਨਾ ਦੇ ਉੱਚ ਕਮਾਂਡਰਾਂ ਨੂੰ ਸੰਬੋਧਨ ਕੀਤਾ ਤੇ ਭਰੋਸਾ ਜ਼ਾਹਿਰ ਕੀਤਾ ਕਿ ਸੈਨਾ ਕਿਸੇ ਦੀ ਅਣਕਿਆਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਹਾਲਾਂਕਿ ਕਿਹਾ ਕਿ ਮਸਲੇ ਦੇ ਸ਼ਾਂਤੀਪੂਰਨ ਹੱਲ ਲਈ ਚੀਨ ਨਾਲ ਹਰ ਪੱਧਰ ’ਤੇ ਚੱਲ ਰਹੀ ਗੱਲਬਾਤ ਜਾਰੀ ਰਹੇਗੀ। ਇਸ ਸਾਲ ਦੇ ਸੈਨਾਂ ਕਮਾਂਡਰਾਂ ਦੇ ਦੂਜੇ ਸੰਮੇਲਨ ਦਾ ਪਹਿਲਾ ਗੇੜ ਸਿੱਕਮ ਦੇ ਗੰਗਟੋਕ ਦੇ ਇੱਕ ਸਰਹੱਦੀ ਖੇਤਰ ’ਚ ਸ਼ੁਰੂ ਹੋਇਆ। ਸੰਮੇਲਨ ਨੂੰ ਸੰਬੋਧਨ ਕਰਦਿਆਂ ਰੱਖਿਆ ਮੰਤਰੀ ਨੇ ਕਿਹਾ, ‘ਜੰਗ ਦੀ ਤਿਆਰੀ ਲਗਾਤਾਰ ਹੋਣੀ ਚਾਹੀਦੀ ਹੈ। ਸਾਨੂੰ ਹਮੇਸ਼ਾ ਆਪਣੀ ਜੰਗੀ ਸਮਰੱਥਾ ਤੇ ਹਥਿਆਰ ਤਕਨੀਕ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ ਤਾਂ ਜੋ ਜਦੋਂ ਵੀ ਲੋੜ ਹੋਵੇ ਅਸਰਦਾਰ ਢੰਗ ਨਾਲ ਕੰਮ ਕੀਤਾ ਜਾ ਸਕੇ।’ ਖਰਾਬ ਮੌਸਮ ਕਾਰਨ ਉਨ੍ਹਾਂ ਦਾ ਹੈਲੀਕਾਪਟਰ ਸਿੱਕਮ ਨਾ ਪਹੁੰਚ ਪਾਉਣ ਕਾਰਨ ਰਾਜਨਾਥ ਸਿੰਘ ਨੇ ਸੁਕਮਾ (ਪੱਛਮੀ ਬੰਗਾਲ) ’ਚ ਫੌਜੀ ਟਿਕਾਣੇ ਤੋਂ ਡਿਜੀਟਲ ਢੰਗ ਰਾਹੀਂ ਫੌਜੀ ਕਮਾਂਡਰਾਂ ਦੇ ਸੰਮੇਲਨ ਨੂੰ ਸੰਬੋਧਨ ਕੀਤਾ।

Advertisement
Advertisement
Advertisement
Advertisement
Scroll to Top