Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:35 am

+91 90915 01313 , +91 90916 01313

punjabbanni@gmail.com
punjabbani@yahoo.com

13 ਅਕਤੂਬਰ ਨੂੰ ਸ਼ਾਮ 6 ਵਜੇ ਤੋਂ 15 ਅਕਤੂਬਰ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਨਸ਼ਾਬੰਦੀ ਦਾ ਐਲਾਨ

13 ਅਕਤੂਬਰ ਨੂੰ ਸ਼ਾਮ 6 ਵਜੇ ਤੋਂ 15 ਅਕਤੂਬਰ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਨਸ਼ਾਬੰਦੀ ਦਾ ਐਲਾਨ

ਗ੍ਰਾਮ ਪੰਚਾਇਤ ਚੋਣਾਂ
13 ਅਕਤੂਬਰ ਨੂੰ ਸ਼ਾਮ 6 ਵਜੇ ਤੋਂ 15 ਅਕਤੂਬਰ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਨਸ਼ਾਬੰਦੀ ਦਾ ਐਲਾਨ
-ਚੋਣਾਂ ਵਾਲੇ ਖੇਤਰਾਂ ‘ਚ ਲਾਗੂ ਰਹੇਗੀ ਪਾਬੰਦੀ
ਪਟਿਆਲਾ, 12 ਅਕਤੂਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਜ਼ਿਲ੍ਹਾ ਪਟਿਆਲਾ ਵਿੱਚ ਗ੍ਰਾਮ ਪੰਚਾਇਤ ਚੋਣਾਂ-2024 ਦੌਰਾਨ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 13 ਅਕਤੂਬਰ 2024 ਨੂੰ ਸ਼ਾਮ 6.00 ਵਜੇ ਤੋਂ 15 ਅਕਤੂਬਰ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਡਰਾਈ ਡੇਅ ਦਾ ਐਲਾਨ ਕੀਤਾ ਹੈ । ਇਹ ਹੁਕਮ ਚੋਣਾਂ ਵਾਲੇ ਏਰੀਆ/ਸਥਾਨ ਦੀ ਹਦੂਦ ਵਿੱਚ ਲਾਗੂ ਹੋਵੇਗਾ। ਉਹਨਾਂ ਕਿਹਾ ਕਿ ਉਕਤ ਪਾਬੰਦੀ ਵਾਲੇ ਸਮੇਂ ਦੌਰਾਨ ਚੋਣਾਂ ਵਾਲੇ ਖੇਤਰ ਵਿੱਚ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿੱਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ‘ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਲਗਾਈ ਹੈ । ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਗ੍ਰਾਮ ਪੰਚਾਇਤ ਚੋਣਾਂ-2024 ਜੋ ਕਿ 15 ਅਕਤੂਬਰ 2024 ਨੂੰ ਹੋਣੀਆਂ ਹਨ । ਇਹਨਾਂ ਚੋਣਾਂ ਦੌਰਾਨ ਸ਼ਰਾਬ ਦੀ ਚੋਰੀ ਅਤੇ ਲੀਕੇਜ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ, ਜਿਸ ਕਾਰਨ ਚੋਣਾਂ ਦੇ ਕੰਮ ‘ਤੇ ਅਸਰ ਪੈ ਸਕਦਾ ਹੈ ਅਤੇ ਲੋਕਾਂ ਵਿੱਚ ਲੜਾਈ ਝਗੜਾ ਹੋਣ ਕਾਰਨ ਕਾਨੂੰਨ ਵਿਵਸਥਾ ਦੀ ਸਥਿਤੀ ਖ਼ਰਾਬ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਇਸ ਲਈ ਸ਼ਾਂਤਮਈ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਦਾ ਕੰਮ ਮੁਕੰਮਲ ਕਰਾਉਣ ਲਈ ਨਸ਼ਾਬੰਦੀ ਘੋਸ਼ਿਤ ਕੀਤੀ ਜਾਣੀ ਜ਼ਰੂਰੀ ਹੈ ।

Advertisement
Advertisement
Advertisement
Advertisement
Scroll to Top