Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:22 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹੇ ਵਿਚ ਕੁੱਲ 5637 ਮੀਟ੍ਰਿਕ ਟਨ ਝੋਨੇ ਦੀ ਆਮਦ ਵਿਚੋਂ 4615 ਮੀਟ੍ਰਿਕ ਟਨ ਦੀ ਕੀਤੀ ਖਰੀਦ : ਹਿਮਾਂਸ਼ੁ ਕੁੱਕੜ

ਜ਼ਿਲ੍ਹੇ ਵਿਚ ਕੁੱਲ 5637 ਮੀਟ੍ਰਿਕ ਟਨ ਝੋਨੇ ਦੀ ਆਮਦ ਵਿਚੋਂ 4615 ਮੀਟ੍ਰਿਕ ਟਨ ਦੀ ਕੀਤੀ ਖਰੀਦ : ਹਿਮਾਂਸ਼ੁ ਕੁੱਕੜ

ਜ਼ਿਲ੍ਹੇ ਵਿਚ ਕੁੱਲ 5637 ਮੀਟ੍ਰਿਕ ਟਨ ਝੋਨੇ ਦੀ ਆਮਦ ਵਿਚੋਂ 4615 ਮੀਟ੍ਰਿਕ ਟਨ ਦੀ ਕੀਤੀ ਖਰੀਦ : ਹਿਮਾਂਸ਼ੁ ਕੁੱਕੜ
48 ਘੰਟੇ ਪਹਿਲਾਂ ਖਰੀਦ ਫਸਲ ਤੋਂ ਵਧੇਰੇ ਦੀ ਅਦਾਇਗੀ ਕਿਸਾਨਾਂ ਨੁੰ ਕੀਤੀ, ਲਿਫਟਿੰਗ ਵੀ ਜ਼ੋਰਾਂ ਤੇ
ਫਾਜ਼ਿਲਕਾ, 12 ਅਕਤੂਬਰ : ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਜ਼ਿਲੇ੍ਹ ਵਿਚ ਕੁੱਲ 5637 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 4615 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਦੇ ਨਾਲ—ਨਾਲ ਲਿਫਟਿੰਗ ਪ੍ਰਕਿਰਿਆ ਵਿਚ ਹੋਰ ਤੇਜੀ ਲਿਆਉਣ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ । ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਵਿਚ 1534 ਮੀਟ੍ਰਿਕ ਟਨ ਦੀ ਆਮਦ ਹੋਈ, 1239 ਮੀਟ੍ਰਿਨ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਖਰੀਦੀ ਗਈ ਫਸਲ ਦੀ 72 ਘੰਟਿਆਂ ਦੇ ਲਿਫਟਿੰਗ ਦੇ ਟੀਚੇ ਨੂੰ ਵੀ ਪਾਰ ਕੀਤਾ ਜਾ ਰਿਹਾ ਹੈ, 72 ਘੰਟਿਆਂ ਪਹਿਲਾਂ ਖਰੀਦੀ ਫਸਲ ਦੀ 720 ਮੀਟ੍ਰਿਕ ਟਨ ਦੀ ਲਿਫਟਿੰਗ ਦੇ ਮੁਕਾਬਲੇ 835 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ 48 ਘੰਟੇ ਪਹਿਲਾਂ ਖਰੀਦ ਕੀਤੀ ਫਸਲ ਦੀ ਅਦਾਇਗੀ ਦੇ ਸਨਮੁੱਖ 3.43 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕਰਨੀ ਬਣਦੀ ਸੀ ਪਰ ਨਿਰਧਾਰਤ ਸਮੇਂ ਅੰਦਰ—ਅੰਦਰ 6.22 ਕਰੋੜ ਦੀ ਅਦਾਇਗੀ ਵੀ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ । ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੇ ਸਮੂਹ ਖਰੀਦ ਏਜੰਸੀਆਂ ਨੂੰ ਫਸਲ ਦੀ ਨਾਲੋ—ਨਾਲ ਖਰੀਦ ਕਰਨ, ਨਿਰਧਾਰਤ ਸਮੇਂ ਅੰਦਰ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਹੋਰ ਤੇਜੀ ਲਿਆਉਣ ਅਤੇ ਖਰੀਦੀ ਗਈ ਫਸਲ ਦੀ ਅਦਾਇਗੀ ਵੀ 48 ਘੰਟਿਆਂ ਦੇ ਅੰਦਰ—ਅੰਦਰ ਕਰਨ ਸਬੰਧੀ ਹਦਾਇਤਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੁੰ ਵੀ ਅਪੀਲ ਕੀਤੀ ਕਿ ਉਹ ਜਲਦੀ ਨਾ ਕਰਨ, ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜ਼ੋ ਉਨ੍ਹਾਂ ਨੂੰ ਮੰਡੀ ਵਿਖੇ ਰੁਕਣਾ ਨਾ ਪਵੇ, ਫਸਲ ਦੀ ਨਾਲੋ—ਨਾਲ ਖਰੀਦ ਹੋਵੇ ਤੇ ਕਿਸਾਨ ਵੀਰਾਂ ਨੂੰ ਸਮੇਂ ਸਿਰ ਵਿਹਲਾ ਕੀਤਾ ਜਾ ਸਕੇ ।

Advertisement
Advertisement
Advertisement
Advertisement
Scroll to Top