Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:56 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫਾਰ ਡਿਸਟੈਂਸ ਐਂਡ ਔਨਲਾਈਨ ਵਿਖੇ 15 ਕੋਰਸਾਂ ਲਈ ਦਾਖਲਿਆਂ ਦਾ ਦੂਜਾ ਦੌਰ ਸ਼ੁਰੂ

ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫਾਰ ਡਿਸਟੈਂਸ ਐਂਡ ਔਨਲਾਈਨ ਵਿਖੇ 15 ਕੋਰਸਾਂ ਲਈ ਦਾਖਲਿਆਂ ਦਾ ਦੂਜਾ ਦੌਰ ਸ਼ੁਰੂ

ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫਾਰ ਡਿਸਟੈਂਸ ਐਂਡ ਔਨਲਾਈਨ ਵਿਖੇ 15 ਕੋਰਸਾਂ ਲਈ ਦਾਖਲਿਆਂ ਦਾ ਦੂਜਾ ਦੌਰ ਸ਼ੁਰੂ
-ਯੂ.ਜੀ.ਸੀ.- ਡੀ. ਈ. ਬੀ. ਤੋਂ ਮਿਲੀ ਮਨਜ਼ੂਰੀ
-ਵੱਡੀ ਗਿਣਤੀ ਵਿੱਚ ਵਿਦਿਆਰਥੀ ਕਰ ਰਹੇ ਸਨ ਉਡੀਕ
-ਲਗਭਗ 5500 ਵਿਦਿਆਰਥੀ ਪਹਿਲਾਂ ਹੀ ਲੈ ਚੁੱਕੇ ਹਨ ਦਾਖਲਾ
ਪਟਿਆਲਾ, 12 ਅਕਤੂਬਰ : ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫਾਰ ਡਿਸਟੈਂਸ ਐਂਡ ਔਨਲਾਈਨ ਵਿਖੇ ਅਕਤੂਬਰ 2024-25 ਸੈਸ਼ਨ ਲਈ 15 ਪੋਸਟ ਗ੍ਰੈਜੂਏਟ ਅਤੇ ਅੰਡਰ ਗ੍ਰੈਜੂਏਟ ਕੋਰਸਾਂ ਲਈ ਦਾਖਲਿਆਂ ਦਾ ਦੂਜਾ ਦੌਰ ਸ਼ੁਰੂ ਹੋ ਗਿਆ ਹੈ । ਸੈਂਟਰ ਦੇ ਡਾਇਰੈਕਟਰ ਪ੍ਰੋ. ਸਤਿਆ ਬੀਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕੋਰਸਾਂ ਸੰਬੰਧੀ ਯੂ.ਜੀ.ਸੀ.- ਡੀ. ਈ. ਬੀ. ਤੋਂ ਲੋੜੀਂਦੀ ਪ੍ਰਵਾਨਗੀ ਮਿਲ ਗਈ ਹੈ । ਇਨ੍ਹਾਂ ਕੋਰਸਾਂ ਵਿੱਚ ਐੱਮ.ਏ. (ਪੰਜਾਬੀ, ਹਿੰਦੀ, ਇਤਿਹਾਸ, ਅਰਥ ਸ਼ਾਸਤਰ, ਰਾਜਨੀਤੀ ਸ਼ਾਸਤਰ, ਧਰਮ ਅਧਿਐਨ, ਸਿੱਖ ਅਧਿਐਨ, ਸਮਾਜ ਸ਼ਾਸਤਰ ਅਤੇ ਲੋਕ ਪ੍ਰਸ਼ਾਸਨ), ਐੱਮ.ਕਾਮ., ਐੱਮ.ਐੱਸ.ਸੀ. (ਆਈ.ਟੀ.), ਬੀ.ਐੱਡ., ਬੀ.ਸੀ.ਏ., ਬੀਬੀਏ ਅਤੇ ਬੀਏ (ਅਰਥ ਸ਼ਾਸਤਰ, ਗਣਿਤ, ਕੰਪਿਊਟਰ ਐਪਲੀਕੇਸ਼ਨਾਂ ਸਮੇਤ ਹੋਰ ਵਿਸ਼ਿਆਂ)ਸ਼ਾਮਿਲ ਹਨ। ਜਿਹੜੇ ਵਿਦਿਆਰਥੀ ਓਪਨ ਅਤੇ ਡਿਸਟੈਂਸ ਲਰਨਿੰਗ ਮੋਡ ਰਾਹੀਂ ਇਨ੍ਹਾਂ ਕੋਰਸਾਂ ਵਿੱਚ ਲੈਣਾ ਚਾਹੁੰਦੇ ਹਨ, ਉਹ ਕੇਂਦਰ ਦੀ ਵੈੱਬਸਾਈਟ ਉੱਤੇ ਇਸ ਸੰਬੰਧੀ ਆਨਲਾਈਨ ਫਾਰਮ ਭਰ ਸਕਦੇ ਹਨ।
ਡਾ. ਸਤਿਆਬੀਰ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਵਿਦਿਆਰਥੀ ਇਨ੍ਹਾਂ ਕੋਰਸਾਂ ਵਿੱਚ ਦਾਖ਼ਲੇ ਦੀ ਉਡੀਕ ਕਰ ਰਹੇ ਸਨ। ਇਨ੍ਹਾਂ ਸਾਰੇ ਕੋਰਸਾਂ ਦੀ ਬਹੁਤ ਮੰਗ ਹੈ ਅਤੇ ਪੂਰੇ ਖੇਤਰ ਦੇ ਵਿਦਿਆਰਥੀ ਹੁਣ ਓਪਨ ਅਤੇ ਡਿਸਟੈਂਸ ਲਰਨਿੰਗ ਮੋਡ ਰਾਹੀਂ ਇਹ ਕੋਰਸ ਕਰ ਸਕਣ ਦੇ ਯੋਗ ਹੋਣਗੇ । ਉਨ੍ਹਾਂ ਦੱਸਿਆ ਕਿ ਕੇਂਦਰ ਦੇ ਵੱਖ-ਵੱਖ ਕੋਰਸਾਂ, ਜਿਨ੍ਹਾਂ ਲਈ ਜਨਵਰੀ 2024 ਵਿੱਚ ਪ੍ਰਵਾਨਗੀ ਮਿਲ ਗਈ ਸੀ, ਵਿੱਚ ਲਗਭਗ 5500 ਵਿਦਿਆਰਥੀ ਪਹਿਲਾਂ ਹੀ ਦਾਖਲਾ ਲੈ ਚੁੱਕੇ ਹਨ ।

Advertisement
Advertisement
Advertisement
Advertisement
Scroll to Top