Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 9:01 am

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ ਵਿਭਾਗ ਵਿੱਚ 25 ਕਲਰਕਾਂ ਨੂੰ ਸੌਪੇ ਨਿਯੁਕਤੀ ਪੱਤਰ

ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ ਵਿਭਾਗ ਵਿੱਚ 25 ਕਲਰਕਾਂ ਨੂੰ ਸੌਪੇ ਨਿਯੁਕਤੀ ਪੱਤਰ

ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ

ਚੰਡੀਗੜ੍ਹ,2 ਜੂਨ

ਪੰਜਾਬ ਦੇ ਸਮਾਜਿਕ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵਿੱਚ ਨਵੇਂ ਚੁਣੇ ਗਏ 25 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਵਧਾਇਆ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ‘ਤੇ ਰੋਜ਼ਗਾਰ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਸੂਬੇ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰੇਗੀ।

ਕੈਬਨਿਟ ਮੰਤਰੀ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਨੂੰ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਕਰਮਚਾਰੀ ਪੂਰੀ ਸੁਹਿਰਦਤਾ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਸਮਾਜ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ।

ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਰਮੇਸ਼ ਕੁਮਾਰ ਗੈਂਟਾ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ ਜਸਪ੍ਰੀਤ ਸਿੰਘ ਅਤੇ ਸੁਪਰਡੰਟ ਅਮਰਜੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Advertisement
Advertisement
Advertisement
Advertisement
Scroll to Top