ਸਲਮਾਨ ਖਾਨ ਬਿਸ਼ਨੋਈ ਗੈਂਗ ਤੋਂ ਕਾਲੇ ਹਿਰਨ ਦੀ ਹੱਤਿਆ ਮਾਮਲੇ ਵਿਚ ਮੁਆਫੀ ਮੰਗ ਮਾਮਲਾ ਰਫਾ ਦਫਾ ਕਰੇ : ਹਰਨਾਥ ਸਿੰਘ ਯਾਦਵ
ਸਲਮਾਨ ਖਾਨ ਬਿਸ਼ਨੋਈ ਗੈਂਗ ਤੋਂ ਕਾਲੇ ਹਿਰਨ ਦੀ ਹੱਤਿਆ ਮਾਮਲੇ ਵਿਚ ਮੁਆਫੀ ਮੰਗ ਮਾਮਲਾ ਰਫਾ ਦਫਾ ਕਰੇ : ਹਰਨਾਥ ਸਿੰਘ ਯਾਦਵ
ਮੁੰਬਈ : ਭਾਰਤੀ ਜਨਤਾ ਪਾਰਟੀ (ਭਾਜਪਾ) ਨੇਤਾ ਹਰਨਾਥ ਸਿੰਘ ਯਾਦਵ ਨੇ ਇੱਕ ਪੋਸਟ ਜਾਰੀ ਕਰਕੇ ਲਿਖਿਆ ਹੈ ਕਿ ‘ਪਿਆਰੇ ਸਲਮਾਨ ਖਾਨ, ਬਿਸ਼ਨੋਈ ਭਾਈਚਾਰਾ ਕਾਲੇ ਹਿਰਨ ਨੂੰ ਮੰਨਦਾ ਹੈ ਅਤੇ ਉਸਦੀ ਪੂਜਾ ਕਰਦਾ ਹੈ, ਤੁਸੀਂ ਉਸੇ ਕਾਲੇ ਹਿਰਨ ਦਾ ਸ਼ਿਕਾਰ ਕੀਤਾ ਅਤੇ ਪਕਾਇਆ, ਜਿਸ ਨਾਲ ਬਿਸ਼ਨੋਈ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਬਿਸ਼ਨੋਈ ਭਾਈਚਾਰਾ ਲੰਬੇ ਸਮੇਂ ਤੋਂ ਤੁਹਾਡੇ ਨਾਲ ਨਾਰਾਜ਼ ਹੈ। ਇਨਸਾਨ ਗਲਤੀਆਂ ਕਰਦਾ ਹੈ। ਤੁਸੀਂ ਇੱਕ ਮਹਾਨ ਅਦਾਕਾਰ ਹੋ, ਦੇਸ਼ ਦੇ ਲੋਕ ਤੁਹਾਨੂੰ ਬਹੁਤ ਪਿਆਰ ਕਰਦੇ ਹਨ। ਮੇਰੀ ਤੁਹਾਨੂੰ ਸਲਾਹ ਹੈ ਕਿ ਬਿਸ਼ਨੋਈ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਨਮਾਨ ਕਰੋ ਅਤੇ ਜੋ ਵੀ ਗਲਤ ਹੋਇਆ ਉਸ ਲਈ ਬਿਸ਼ਨੋਈ ਭਾਈਚਾਰੇ ਤੋਂ ਮੁਆਫੀ ਮੰਗੋ। ਬਾਬਾ ਸਿੱਦੀਕੀ ਦੇ ਕਤਲ ਕੇਸ ਵਿੱਚ ਤੀਜੀ ਗ੍ਰਿਫ਼ਤਾਰੀ ਪੁਣੇ ਤੋਂ ਕੀਤੀ ਗਈ ਹੈ। ਫੇਸਬੁੱਕ ‘ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਸ਼ੁਭਮ ਲੋਂਕਰ ਦੇ ਭਰਾ ਪ੍ਰਵੀਨ ਲੋਨਕਰ ਨੂੰ ਪੁਲਸ ਨੇ ਪੁਣੇ ਤੋਂ ਗ੍ਰਿਫਤਾਰ ਕਰ ਲਿਆ ਹੈ। ਪੁਲਸ ਨੂੰ ਸ਼ੱਕ ਹੈ ਕਿ ਪ੍ਰਵੀਨ ਉਨ੍ਹਾਂ ਵਿੱਚੋਂ ਇੱਕ ਸੀ ਜਿਨ੍ਹਾਂ ਨੇ ਧਰਮਰਾਜ ਕਸ਼ਯਪ ਅਤੇ ਸ਼ਿਵਕੁਮਾਰ ਗੌਤਮ ਦੇ ਨਾਲ ਸਾਜਿ਼ਸ਼ ਵਿੱਚ ਸ਼ੁਭਮ ਲੋਨਕਰ ਨੂੰ ਸ਼ਾਮਲ ਕੀਤਾ ਸੀ। ਦੱਸਣਯੋਗ ਹੈ ਕਿ ਐਨ. ਸੀ. ਪੀ. ਨੇਤਾ ਬਾਬਾ ਸਿੱਦੀਕੀ ਦੀ ਸ਼ਨੀਵਾਰ ਰਾਤ ਮੁੰਬਈ ਦੀਆਂ ਸੜਕਾਂ ‘ਤੇ ਹੱਤਿਆ ਕਰ ਦਿੱਤੀ ਗਈ ਸੀ। ਪੁਲਸ ਨੂੰ ਸ਼ੱਕ ਹੈ ਕਿ ਬਿਸ਼ਨੋਈ ਗੈਂਗ ਨੇ ਬਾਬਾ ਸਿੱਦੀਕੀ ਦਾ ਕਤਲ ਕੀਤਾ ਹੈ। ਬਾਬਾ ਸਿੱਦੀਕੀ ਸਲਮਾਨ ਖਾਨ ਦੇ ਕਾਫੀ ਕਰੀਬ ਸਨ, ਇਸ ਲਈ ਸ਼ੱਕ ਹੈ ਕਿ ਬਿਸ਼ਨੋਈ ਗੈਂਗ ਨੇ ਸਿੱਦੀਕੀ ਦਾ ਕਤਲ ਕੀਤਾ ਹੈ। ਦੂਜੇ ਪਾਸੇ ਸਲਮਾਨ ਖਾਨ ਵੀ ਬਿਸ਼ਨੋਈ ਗੈਂਗ ਦੇ ਨਿਸ਼ਾਨੇ ‘ਤੇ ਹਨ। ਸਲਮਾਨ ਨੂੰ ਬਿਸ਼ਨੋਈ ਗੈਂਗ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਅਤੇ ਕੁਝ ਮਹੀਨੇ ਪਹਿਲਾਂ ਬਿਸ਼ਨੋਈ ਗੈਂਗ ਨੇ ਮੁੰਬਈ ‘ਚ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਵੀ ਕੀਤੀ ਸੀ। ਦੂਜੇ ਪਾਸੇ ਭਾਜਪਾ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਹਰਨਾਥ ਸਿੰਘ ਯਾਦਵ ਨੇ ਸਲਮਾਨ ਖਾਨ ਨੂੰ ਬਿਸ਼ਨੋਈ ਭਾਈਚਾਰੇ ਤੋਂ ਮੁਆਫੀ ਮੰਗਣ ਦੀ ਸਲਾਹ ਦਿੱਤੀ ਹੈ।