ਜੰਮੂ-ਕਸ਼ਮੀਰ `ਚ ਰਾਸ਼ਟਰਪਤੀ ਸ਼ਾਸਨ ਹਟਣ ਨਾਲ ਉਮਰ ਅਬਦੁੱਲਾ ਸਰਕਾਰ ਲਈ ਰਾਹ ਪੱਧਰਾ ਹੋਇਆ

ਦੁਆਰਾ: Punjab Bani ਪ੍ਰਕਾਸ਼ਿਤ :Monday, 14 October, 2024, 08:45 AM

ਜੰਮੂ-ਕਸ਼ਮੀਰ `ਚ ਰਾਸ਼ਟਰਪਤੀ ਸ਼ਾਸਨ ਹਟਣ ਨਾਲ ਉਮਰ ਅਬਦੁੱਲਾ ਸਰਕਾਰ ਲਈ ਰਾਹ ਪੱਧਰਾ ਹੋਇਆ
ਜੰਮੂ-ਕਸ਼ਮੀਰ : ਭਾਰਤ ਦੇਸ਼ ਦੇ ਸੂਬੇ ਜੰਮੂ-ਕਸ਼ਮੀਰ `ਚ ਰਾਸ਼ਟਰਪਤੀ ਸ਼ਾਸਨ ਹਟਾ ਲਿਆ ਗਿਆ, ਜਿਸ ਨਾਲ ਕੇਂਦਰ ਸ਼ਾਸਤ ਪ੍ਰਦੇਸ਼ `ਚ ਨਵੀਂ ਸਰਕਾਰ ਦੇ ਗਠਨ ਦਾ ਰਾਹ ਪੱਧਰਾ ਹੋ ਗਿਆ। ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਸ਼੍ਰੀਨਗਰ ਦੇ ਰਾਜਭਵਨ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਲਈ ਐਲਜੀ ਮਨੋਜ ਸਿਨਹਾ ਨਾਲ ਮੁਲਾਕਾਤ ਕੀਤੀ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਸ ਸਬੰਧੀ ਇੱਕ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।