Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:16 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਬਾ ਸਿੱਦੀਕੀ ਦੇ ਕਤਲ ਦੇ ਤਾਰ ਪੰਜਾਬ ਰਹਿਣ ਵਾਲੇ ਨੌਜਵਾਨ ਦਾ ਨਾਂ ਸਾਹਮਣੇ ਆਉਣ ਨਾਲ ਜੁੜੇ

ਬਾਬਾ ਸਿੱਦੀਕੀ ਦੇ ਕਤਲ ਦੇ ਤਾਰ ਪੰਜਾਬ ਰਹਿਣ ਵਾਲੇ ਨੌਜਵਾਨ ਦਾ ਨਾਂ ਸਾਹਮਣੇ ਆਉਣ ਨਾਲ ਜੁੜੇ

ਬਾਬਾ ਸਿੱਦੀਕੀ ਦੇ ਕਤਲ ਦੇ ਤਾਰ ਪੰਜਾਬ ਰਹਿਣ ਵਾਲੇ ਨੌਜਵਾਨ ਦਾ ਨਾਂ ਸਾਹਮਣੇ ਆਉਣ ਨਾਲ ਜੁੜੇ
ਮਹਾਰਾਸ਼ਟਰ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਐਨ. ਸੀ. ਪੀ. ਆਗੂ ਬਾਬਾ ਸਿੱਦੀਕੀ ਦੇ ਕਤਲ ਦੇ ਤਾਰ ਉਸ ਸਮੇਂ ਪੰਜਾਬ ਨਾਲ ਜੁੜ ਗਏ ਜਦੋਂ ਪੰਜਾਬ ਦੇ ਨਕੋਦਰ ਦੇ ਪਿੰਡ ਸ਼ੰਕਰ ਦੇ ਰਹਿਣ ਵਾਲੇ ਇੱਕ ਨੌਜਵਾਨ ਦਾ ਨਾਮ ਸਾਹਮਣੇ ਆਇਆ। ਪੁਲਸ ਮੁਤਾਬਕ ਚੌਥਾ ਮੁਲਜ਼ਮ 21 ਸਾਲ ਦਾ ਮੁਹੰਮਦ ਜ਼ੀਸ਼ਾਨ ਅਖਤਰ ਹੈ, ਜੋ ਬਾਬਾ ਸਿੱਦੀਕੀ ਦੇ ਕਾਤਲਾਂ ਨੂੰ ਹਰ ਪਲ ਜਾਣਕਾਰੀ ਦੇ ਰਿਹਾ ਸੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬਾਬਾ ਸਿੱਦੀਕੀ ਦੇ ਕਤਲ ਦੇ ਮੁਲਜ਼ਮਾਂ ਵਿੱਚ ਹਰਿਆਣਾ ਦੇ ਕੈਥਲ ਅਤੇ ਉੱਤਰ ਪ੍ਰਦੇਸ਼ ਦੇ ਬਹਿਰਾਇਚ ਜਿ਼ਲ੍ਹੇ ਦੇ ਰਹਿਣ ਵਾਲੇ ਸ਼ੂਟਰਾਂ ਦੇ ਨਾਮ ਸਾਹਮਣੇ ਆਏ ਸਨ। ਮੁਹੰਮਦ ਜ਼ੀਸ਼ਾਨ ਨੇ ਨਿਸ਼ਾਨੇਬਾਜ਼ਾਂ ਨੂੰ ਸਿੱਦੀਕੀ ਦੀ ਲੋਕੇਸ਼ਨ ਦਿੱਤੀ ਸੀ, ਜਿਸ ਤੋਂ ਬਾਅਦ ਨਿਸ਼ਾਨੇਬਾਜ਼ਾਂ ਦਾ ਕੰਮ ਆਸਾਨ ਹੋ ਗਿਆ। ਸਾਲ 2022 `ਚ ਮੁਲਜ਼ਮ ਮੁਹੰਮਦ ਜ਼ੀਸ਼ਾਨ ਅਖਤਰ ਨੂੰ ਜਲੰਧਰ ਦਿਹਾਤੀ ਪੁਲਿਸ ਨੇ ਕਤਲ ਅਤੇ ਲੁੱਟ-ਖੋਹ ਵਰਗੇ ਗੰਭੀਰ ਮਾਮਲਿਆਂ `ਚ ਗ੍ਰਿਫਤਾਰ ਕੀਤਾ ਸੀ।ਸੂਤਰਾਂ ਮੁਤਾਬਕ ਮੁਹੰਮਦ ਜੀਸ਼ਾਨ ਅਖਤਰ ਨੂੰ ਇਸ ਸਾਲ 7 ਜੂਨ ਨੂੰ ਪੰਜਾਬ ਦੀ ਪਟਿਆਲਾ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ। ਜੇਲ੍ਹ ਵਿੱਚ ਰਹਿੰਦਿਆਂ ਹੀ ਉਹ ਲਾਰੈਂਸ ਗੈਂਗ ਦੇ ਸੰਪਰਕ ਵਿੱਚ ਆਇਆ ਅਤੇ ਬਾਹਰ ਆਉਣ ਤੋਂ ਬਾਅਦ ਉਹ ਉਨ੍ਹਾਂ ਦੇ ਗੈਂਗ ਵਿੱਚ ਸ਼ਾਮਲ ਹੋ ਗਿਆ। ਜ਼ੀਸ਼ਾਨ 7 ਮਹੀਨਿਆਂ ਬਾਅਦ ਜੇਲ੍ਹ ਤੋਂ ਰਿਹਾਅ ਹੋ ਕੇ ਗੁਰਮੇਲ ਨੂੰ ਮਿਲਣ ਕੈਥਲ ਗਿਆ ਅਤੇ ਉਥੋਂ ਮੁੰਬਈ ਲਈ ਰਵਾਨਾ ਹੋ ਗਿਆ ।

Advertisement
Advertisement
Advertisement
Advertisement
Scroll to Top