Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Friday, 06 Nov 2026 | 12:07 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ 'ਜ਼ਿੰਦਗੀ ਜਿਉਣ ਦੇ ਹੁਨਰ ਨੂੰ ਵਿਕਸਿਤ ਕਰਨਾ' ਬਾਰੇ ਕਰਵਾਈ ਵਰਕਸ਼ਾਪ

ਪੰਜਾਬੀ ਯੂਨੀਵਰਸਿਟੀ ਵਿਖੇ 'ਜ਼ਿੰਦਗੀ ਜਿਉਣ ਦੇ ਹੁਨਰ ਨੂੰ ਵਿਕਸਿਤ ਕਰਨਾ' ਬਾਰੇ ਕਰਵਾਈ ਵਰਕਸ਼ਾਪ

ਪੰਜਾਬੀ ਯੂਨੀਵਰਸਿਟੀ ਵਿਖੇ ‘ਜ਼ਿੰਦਗੀ ਜਿਉਣ ਦੇ ਹੁਨਰ ਨੂੰ ਵਿਕਸਿਤ ਕਰਨਾ’ ਬਾਰੇ ਕਰਵਾਈ ਵਰਕਸ਼ਾਪ
ਪਟਿਆਲਾ, 11 ਅਕਤੂਬਰ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵੱਲੋਂ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਦਾ ਥੀਮ ‘ਜ਼ਿੰਦਗੀ ਜਿਉਣ ਦੇ ਹੁਨਰ ਨੂੰ ਵਿਕਸਿਤ ਕਰਨਾ’ ਸੀ । ਸੈਂਟਰ ਮੁਖੀ, ਪ੍ਰੋ. ਸ਼ੈਲਿੰਦਰ ਸੇਖੋਂ ਨੇ ‘ਸੈਂਟਰ’ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ‘ਸੈਂਟਰ’ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਜਾਣੂ ਕਰਵਾਇਆ ਗਿਆ । ਇਸ ਵਰਕਸ਼ਾਪ ਦਾ ਮਕਸਦ ਵਿਦਿਆਰਥੀਆਂ ਨੂੰ ‘ਮਾਨਸਿਕ ਸਿਹਤ’ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਵੀ ਸੀ। ਇਸ ਵਰਕਸ਼ਾਪ ਦੇ ਰਿਸੋਰਸ ਪਰਸਨ ਡਾ. ਨੈਨਾ ਸ਼ਰਮਾ (ਐਸੋਸੀਏਟ ਪ੍ਰੋਫ਼ੈਸਰ, ਸੀ.ਡੀ.ਓ.ਈ.) ਨੇ ਆਪਣੇ ਲੈਕਚਰ ਵਿੱਚ ‘ਮਾਨਸਿਕ ਸਿਹਤ’ ਦੀ ਮਹੱਤਤਾ ਤੇ ਫੋਕਸ ਕੀਤਾ ਅਤੇ ਵਿਦਿਆਰਥੀਆਂ ਨਾਲ ਬਹੁਤ ਹੀ ਮਹੱਤਵਪੂਰਨ ਵਿਚਾਰ ਸਾਂਝੇ ਕੀਤੇ । ਉਹਨਾਂ ਨੇ ‘ਮਾਨਸਿਕ ਦਬਾਅ’ ਦੇ ਕਾਰਨ ਅਤੇ ਇਹਨਾਂ ਤੋਂ ਮੁਕਤ ਕਿਵੇਂ ਹੋਇਆ ਜਾ ਸਕਦਾ ਹੈ, ਆਦਿ ਖਾਸ ਪੱਖਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ । ਸੈਂਟਰ ਵੱਲੋਂ ‘ਵਿਸ਼ਵ ਮਾਨਸਿਕ ਸਿਹਤ ਦਿਵਸ’ ਸਬੰਧੀ ਮਿਤੀ 10.10.2024.ਨੂੰ ਵਿਦਿਆਰਥੀਆਂ ਦੀ ਪੋਸਟਰ ਪ੍ਰਤੀਯੋਗਿਤਾ ਵੀ ਕਰਵਾਈ ਗਈ। ਮਾਨਸਿਕ ਸਿਹਤ ਦੇ ਵੱਖ-ਵੱਖ ਪਹਿਲੂਆਂ ਤੇ ਅਧਾਰਿਤ ਵਿਦਿਆਰਥੀਆਂ ਵੱਲੋਂ ਬਹੁਤ ਹੀ ਖ਼ੂਬਸੂਰਤ ਪੋਸਟਰ ਬਣਾਏ ਗਏ। ਇਸ ਪੋਸਟਰ ਪ੍ਰਤਿਯੋਗਤਾ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ । ਪ੍ਰਤੀਯੋਗਤਾ ਵਿੱਚ ਪਹਿਲੇ, ਦੂਜੇ ਤੇ ਤੀਜੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਵਰਕਸ਼ਾਪ ਦੌਰਾਨ ਇਨਾਮ ਵੰਡੇ ਗਏ। ਵਰਕਸ਼ਾਪ ਦੇ ਅੰਤ ਵਿੱਚ ਡੀਨ ਫੈਕਲਟੀ ਆਫ਼ ਐਜੂਕੇਸ਼ਨ ਪ੍ਰੋ. ਪੁਸ਼ਪਿੰਦਰ ਕੌਰ ਨੇ ਸਭ ਦਾ ਧੰਨਵਾਦ ਕੀਤਾ । ਮੰਚ ਸੰਚਾਲਨ ਦਾ ਕਾਰਜ ਡਾ. ਰਮਿੰਦਰਜੀਤ ਕੌਰ ਨੇ ਬਾਖੂਬੀ ਨਿਭਾਇਆ। ਇਹ ਵਰਕਸ਼ਾਪ 350 ਦੇ ਕਰੀਬ ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਸਫ਼ਲਤਾਪੂਰਵਕ ਸੰਪੰਨ ਹੋਈ।

Advertisement
Advertisement
Advertisement
Advertisement
Scroll to Top