Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:28 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਨੇ ਕੀਤਾ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਐਸ. ਐਚ. ਓ. ਅਤੇ ਉਸ ਦੇ ਸਾਥੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਕੀਤਾ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਐਸ. ਐਚ. ਓ. ਅਤੇ ਉਸ ਦੇ ਸਾਥੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਕੀਤਾ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਐਸ. ਐਚ. ਓ. ਅਤੇ ਉਸ ਦੇ ਸਾਥੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ, 11 ਅਕਤੂਬਰ:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਕਪੂਰਥਲਾ ਜਿ਼ਲ੍ਹੇ ਦੇ ਫਗਵਾੜਾ ਸਿਟੀ ਥਾਣੇ ਵਿੱਚ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸਦੇ ਸਾਥੀ ਜਸਕਰਨ ਸਿੰਘ ਉਰਫ਼ ਜੱਸਾ ਵਾਸੀ ਪਿੰਡ ਬੁਰਜ ਹਮੀਰਾ, ਜ਼ਿਲ੍ਹਾ ਮੋਗਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਕੁਲਵਿੰਦਰ ਕੌਰ ਵਾਸੀ ਪਿੰਡ ਚਾਚੋਕੀ, ਫਗਵਾੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ।ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਕੁਲਵਿੰਦਰ ਕੌਰ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਮਾਰਚ ਵਿੱਚ ਉਸ ਦੇ ਲੜਕੇ ਹਰਸ਼ਦੀਪ, ਉਸ ਦੀ ਪਤਨੀ ਆਸ਼ਿਮਾ ਅਤੇ ਸਾਲੇ ਅੰਸ਼ ਸ਼ਰਮਾ ਨੂੰ ਉਸ ਸਮੇਂ ਹਿਰਾਸਤ ਵਿੱਚ ਲਿਆ ਸੀ ਜਦੋਂ ਉਹ ਫਗਵਾੜਾ ਦੇ ਇੱਕ ਸਥਾਨਕ ਹੋਟਲ ਵਿੱਚ ਖਾਣਾ ਖਾ ਰਹੇ ਸਨ। ਇਸ ਉਪਰੰਤ ਉਸ ਦੇ ਪੁੱਤਰ ਵਿਰੁੱਧ ਉਕਤ ਥਾਣੇ `ਚ ਨਾਰਕੋਟਿਕ ਡਰੱਗ ਐਂਡ ਸਾਈਕੋਟ੍ਰੋਪਿਕ ਸਬਸਟਾਂਸ ਐਕਟ (ਐਨ.ਡੀ.ਪੀ.ਐਸ.) ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਕਤ ਪੁਲਸ ਮੁਲਾਜ਼ਮ ਨੇ ਹਰਸ਼ਦੀਪ ਦੀ ਪਤਨੀ ਅਤੇ ਸਾਲੇ ਨੂੰ ਇਸ ਕੇਸ `ਚ ਸ਼ਾਮਲ ਨਾ ਕਰਨ ਦੇ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੇ ਦਬਾਅ ਵਿੱਚ ਆ ਕੇ ਉਸ ਨੂੰ ਰਿਸ਼ਵਤ ਦੇ ਦਿੱਤੀ।
ਉਸਨੇ ਅੱਗੇ ਦੋਸ਼ ਲਾਇਆ ਕਿ ਬਾਅਦ ਵਿੱਚ ਇੰਸਪੈਕਟਰ ਜਤਿੰਦਰ ਕੁਮਾਰ ਨੇ ਹਰਸ਼ਦੀਪ ਦਾ ਡੇਢ ਲੱਖ ਰੁਪਏ ਦਾ ਮੋਬਾਈਲ ਫੋਨ, ਸੋਨੇ ਦੀ ਮੁੰਦਰੀ ਅਤੇ ਸੋਨੇ ਦੇ ਕੰਨਾਂ ਦੇ ਸਟੱਡਾਂ ਨੂੰ ਕੇਸ ਦੇ ਸਬੂਤਾਂ ਵਿੱਚੋਂ ਕੱਢਣ ਬਦਲੇ ਹੋਰ 50,000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਅਦਾ ਕੀਤੀ ਅਤੇ ਸਾਮਾਨ ਉਸ ਨੂੰ ਵਾਪਸ ਕਰ ਦਿੱਤਾ ਗਿਆ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਉਸ ਨਾਲ ਵਾਰ-ਵਾਰ ਸੰਪਰਕ ਕੀਤਾ ਅਤੇ ਉਸ ਨੂੰ ਤਾਰਾ ਨਰਸਰੀ ਤੋਂ ਖਰੀਦੇ ਪੌਦਿਆਂ ਅਤੇ ਗਮਲਿਆਂ ਦੇ ਕੁੱਲ 35,000-40,000 ਰੁਪਏ ਦੇ ਬਿੱਲਾਂ ਦਾ ਭੁਗਤਾਨ ਕਰਨ ਲਈ ਕਿਹਾ ਅਤੇ ਸ਼ਿਕਾਇਤਕਰਤਾ ਨੇ ਰਕਮ ਅਦਾ ਕਰ ਦਿੱਤੀ। ਇਸ ਤੋਂ ਇਲਾਵਾ, ਇੰਸਪੈਕਟਰ ਨੇ ਅਦਾਲਤ ਵਿੱਚ ਉਸਦੇ ਪੁੱਤਰ ਦੇ ਪੱਖ ਵਿੱਚ ਚਲਾਨ ਦਾਇਰ ਕਰਨ ਅਤੇ ਮੁਕੱਦਮੇ ਤੇ ਸਬੂਤਾਂ ਵਿੱਚ ਉਸ ਦਾ ਸਮਰਥਨ ਕਰਨ ਬਦਲੇ ਸ਼ਿਕਾਇਤਕਰਤਾ ਕੋਲੋਂ ਇੱਕ ਲੱਖ ਰੁਪਏ ਦੀ ਮੰਗ ਕੀਤੀ। ਇਹ ਸੌਦਾ 50,000 ਰੁਪਏ ਵਿੱਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਇਸ ਨੂੰ ਰਿਕਾਰਡ ਕਰ ਲਿਆ ਅਤੇ ਬਿਊਰੋ ਕੋਲ ਸਬੂਤ ਵਜੋਂ ਪੇਸ਼ ਕੀਤਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸ ਦੇ ਸਾਥੀ ਜਸਕਰਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਥਾਣੇ ਵਿੱਚ ਮੁਕਦਮਾ ਦਰਜ ਕਰਕੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top