Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:35 am

+91 90915 01313 , +91 90916 01313

punjabbanni@gmail.com
punjabbani@yahoo.com

ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ ਤੇ ਕੋਈ ਅਧਿਕਾਰੀ ਅਣਗਹਿਲੀ ਨਾ ਵਰਤੇ : ਭੁਪਿੰਦਰ ਸਿੰਘ ਆਈ ਏ ਐਸ

ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ ਤੇ ਕੋਈ ਅਧਿਕਾਰੀ ਅਣਗਹਿਲੀ ਨਾ ਵਰਤੇ : ਭੁਪਿੰਦਰ ਸਿੰਘ ਆਈ ਏ ਐਸ

-ਗ੍ਰਾਮ ਪੰਚਾਇਤ ਚੋਣਾਂ-2024
-ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ ਤੇ ਕੋਈ ਅਧਿਕਾਰੀ ਅਣਗਹਿਲੀ ਨਾ ਵਰਤੇ : ਭੁਪਿੰਦਰ ਸਿੰਘ ਆਈ ਏ ਐਸ
-ਚੋਣ ਆਬਜ਼ਰਵਰ ਵੱਲੋਂ ਚੋਣ ਅਧਿਕਾਰੀਆਂ ਨਾਲ ਬੈਠਕ, ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ
ਚੰਡੀਗੜ੍ਹ/ਮਾਲੇਰਕੋਟਲਾ, 11 ਅਕਤੂਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ ਆਈ.ਏ.ਐਸ. ਅਧਿਕਾਰੀ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰ ਭੁਪਿੰਦਰ ਸਿੰਘ ਨੇ ਅੱਜ ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਨਵਦੀਪ ਕੌਰ ਅਤੇ ਹੋਰ ਚੋਣ ਅਧਿਕਾਰੀਆਂ ਨਾਲ ਬੈਠਕ ਕੀਤੀ । ਚੋਣ ਆਬਜ਼ਰਵਰ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਸ਼ਿਕਾਇਤ ਉਪਰ ਤੁਰੰਤ ਕਾਰਵਾਈ ਕਰਕੇ ਰਿਪੋਰਟ ਦਿੱਤੀ ਜਾਵੇ ਤੇ ਚੋਣ ਅਮਲ ‘ਚ ਕੋਈ ਅਣਗਹਿਲੀ ਨਾ ਵਰਤੀ ਜਾਵੇ । ਉਹਨਾਂ ਨੇ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਸਮੁੱਚਾ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਾਂਝੀਆਂ ਕੀਤੀਆਂ। ਚੋਣ ਆਬਜ਼ਰਵਰ ਨੇ ਕਿਹਾ ਕਿ ਸਮੁੱਚੇ ਅਧਿਕਾਰੀ ਇਹ ਚੋਣਾਂ ਆਜ਼ਾਦਾਨਾ ਤੇ ਨਿਰਪੱਖਤਾ ਨਾਲ ਕਰਵਾਉਣ ਤਾਂ ਕਿ ਲੋਕਾਂ ਦਾ ਚੋਣ ਪ੍ਰਕ੍ਰਿਆ ਤੇ ਲੋਕਤੰਤਰ ‘ਚ ਵਿਸ਼ਵਾਸ਼ ਬਹਾਲ ਰਹੇ । ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾ ਰਹੀ ਹੈ ਤੇ ਚੋਣ ਅਮਲ ਨਿਰਵਿਘਨਤਾ ਸਹਿਤ ਨੇਪਰੇ ਚੜ੍ਹਾਉਣ ਲਈ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਉਣ ਸਮੇਤ ਵੋਟਾਂ ਪੁਆਉਣ ਦੇ ਸਮੁੱਚੇ ਪ੍ਰਬੰਧ ਮੁਕੰਮਲ ਹਨ। ਇਸ ਮੌਕੇ ਚੋਣ ਆਬਜ਼ਰਵਰ ਨੇ ਵੱਖ ਵੱਖ ਪੋਲਿੰਗ ਸਟੇਸ਼ਨਾਂ, ਸਟਰਾਂਗ ਰੂਮਾਂ ਅਤੇ ਇਲਾਕਿਆਂ ਦਾ ਦੌਰਾ ਕੀਤਾ । ਇਸ ਮੌਕੇ ਉਪ ਮੰਡਲ ਮੈਜਿਸਟਰੇਟ ਅਹਿਮਦਗੜ੍ਹ/ਮਾਲੇਰਕੋਟਲਾ ਹਰਬੰਸ ਸਿੰਘ, ਉਪ ਮੰਡਲ ਮੈਜਿਸਟਰੇਟ ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ, ਜ਼ਿਲ੍ਹਾ ਮਾਲ ਅਫਸਰ ਸ੍ਰੀਮਤੀ ਮਨਦੀਪ ਕੌਰ , ਡੀ.ਡੀ.ਪੀ.ਓ ਰਿੰਪੀ ਗਰਗ,ਤਹਿਸ਼ੀਲਦਾਰ ਮਾਲੇਰਕੋਟਲਾ ਸ਼ੀਸਪਾਲ ਸਿੰਗਲਾ,ਨਾਇਬ ਤਹਿਸ਼ੀਲਦਾਰ ਅਹਿਮਦਗੜ੍ਹ ਪਰਵੀਨ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top