Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:57 pm

+91 90915 01313 , +91 90916 01313

punjabbanni@gmail.com
punjabbani@yahoo.com

ਤੋਪਖਾਨੇ ਵਿੱਚ ਗੋਲੀਬਾਰੀ ਅਭਿਆਸ ਦੌਰਾਨ ਇੱਕ ਭਾਰਤੀ ਫੀਲਡ ਗੰਨ ਦਾ ਗੋਲਾ ਫਟਣ ਨਾਲ ਦੋ ਅਗਨੀਵੀਰਾਂ ਦੀ ਹੋਈ ਮੌਤ

ਤੋਪਖਾਨੇ ਵਿੱਚ ਗੋਲੀਬਾਰੀ ਅਭਿਆਸ ਦੌਰਾਨ ਇੱਕ ਭਾਰਤੀ ਫੀਲਡ ਗੰਨ ਦਾ ਗੋਲਾ ਫਟਣ ਨਾਲ ਦੋ ਅਗਨੀਵੀਰਾਂ ਦੀ ਹੋਈ ਮੌਤ

ਤੋਪਖਾਨੇ ਵਿੱਚ ਗੋਲੀਬਾਰੀ ਅਭਿਆਸ ਦੌਰਾਨ ਇੱਕ ਭਾਰਤੀ ਫੀਲਡ ਗੰਨ ਦਾ ਗੋਲਾ ਫਟਣ ਨਾਲ ਦੋ ਅਗਨੀਵੀਰਾਂ ਦੀ ਹੋਈ ਮੌਤ
ਨਾਸਿਕ :ਤੋਪਖਾਨੇ ਵਿੱਚ ਗੋਲੀਬਾਰੀ ਅਭਿਆਸ ਦੌਰਾਨ ਇੱਕ ਭਾਰਤੀ ਫੀਲਡ ਗੰਨ ਦਾ ਗੋਲਾ ਫਟਣ ਨਾਲ ਦੋ ਅਗਨੀਵੀਰਾਂ ਦੀ ਮੌਤ ਹੋ ਗਈ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਦੁਪਹਿਰ ਨੂੰ ਨਾਸਿਕ ਰੋਡ ਖੇਤਰ ਦੇ ਤੋਪਖਾਨੇ ਦੇ ਕੇਂਦਰ ਵਿਚ ਵਾਪਰੀ ਹੈ, ਉਨ੍ਹਾਂ ਦੱਸਿਆ ਕਿ ਧਮਾਕੇ ਵਿੱਚ ਅਗਨੀਵੀਰ ਗੋਹਿਲ ਵਿਸ਼ਵਰਾਜ ਸਿੰਘ (20) ਅਤੇ ਸੈਫਤ ਸ਼ਿਟ (21) ਦੀ ਮੌਤ ਹੋ ਗਈ। ਅਗਨੀਵੀਰਾਂ ਦੀ ਇੱਕ ਟੀਮ ਇੱਕ ਭਾਰਤੀ ਫੀਲਡ ਗੰਨ ’ਤੇ ਗੋਲੀਬਾਰੀ ਕਰ ਰਹੀ ਸੀ ਜਦੋਂ ਇੱਕ ਗੋਲਾ ਫਟ ਗਿਆ। ਅਧਿਕਾਰੀ ਨੇ ਦੱਸਿਆ ਕਿ ਦੋਵਾਂ ਨੂੰ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਐਮਐਚ ਹਸਪਤਾਲ ਦਿਓਲਾਲੀ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਹੌਲਦਾਰ ਅਜੀਤ ਕੁਮਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਦਿਉਲਾਲੀ ਕੈਂਪ ਵਿਖੇ ਅਚਨਚੇਤ ਮੌਤ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top