ਆਪਣੇ-ਆਪ ਨੂੰ ਮੱਛਰ ਦੇ ਕੱਟਣ ਤੋਂ ਬਚਾਉਣ ਲਈ ਪੂਰੇ ਕੱਪੜੇ ਪਾਏ ਜਾਣ : ਡਾ. ਨਾਗਰਾ

ਦੁਆਰਾ: Punjab Bani ਪ੍ਰਕਾਸ਼ਿਤ :Friday, 11 October, 2024, 06:34 PM

ਆਪਣੇ-ਆਪ ਨੂੰ ਮੱਛਰ ਦੇ ਕੱਟਣ ਤੋਂ ਬਚਾਉਣ ਲਈ ਪੂਰੇ ਕੱਪੜੇ ਪਾਏ ਜਾਣ : ਡਾ. ਨਾਗਰਾ
-ਡੇੰਗੂ ਦੀ ਰੋਕਥਾਮ ਲਈ ਜਾਗਰੂਕਤਾ ਇਕ ਅਹਿਮ ਉਪਾਅ : ਡਾ. ਨਾਗਰਾ
-ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੈਗਾ ਜਾਗਰੂਕਤਾ ਮੁਹਿੰਮ ਤਹਿਤ ਬਲਾਕ ਕੌਲੀ ਦੀਆਂ ਵੱਖ ਵੱਖ ਥਾਵਾਂ ਤੇ ਜਾਗਰੂਕਤਾ ਪ੍ਰੋਗਰਾਮ
-ਨਰਸਿੰਗ ਵਿਦਿਆਰਥੀਆਂ ਤੇ ਸਕੂਲ ਦੇ ਬੱਚਿਆਂ ਨੂੰ ਡੇੰਗੂ ਦੇ ਲਾਰਵੇ ਦੀ ਪਛਾਣ ਬਾਰੇ ਦੱਸਿਆ
ਸਿਹਤ ਵਿਭਾਗ ਕੌਲੀ ਵੱਲੋਂ ਡੇਂਗੂ ਵਿਰੁੱਧ ਸਮਾਜਿਕ ਚੇਤਨਾ ਵਧਾਉਣ ‘ਤੇ ਜ਼ੋਰ
ਕੌਲੀ : ਸਿਹਤ ਵਿਭਾਗ ਕੌਲੀ ਵੱਲੋਂ ਡੇਂਗੂ ਵਿਰੁੱਧ ਸਮਾਜਿਕ ਚੇਤਨਾ ਵਧਾਉਣ ਦੇ ਉਦੇਸ਼ ਨਾਲ ਬਲਾਕ ਦੀਆਂ ਵੱਖ ਵੱਖ ਥਾਵਾਂ ‘ਤੇ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੈਗਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ । ਇਸ ਦੌਰਾਨ ਡੇਂਗੂ ਵਿਰੋਧੀ ਟੀਮਾਂ ਨੇ ਲੋਕਾਂ ਦੇ ਘਰਾਂ ਵਿੱਚ ਲਾਰਵਾ ਵੀ ਚੈੱਕ ਕੀਤਾ ਤੇ ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਸਮਝਾਇਆ ਤੇ ਉਨ੍ਹਾਂ ਨੂੰ ਡੇੰਗੂ ਦੇ ਲਾਰਵੇ ਦੀ ਪਛਾਣ ਬਾਰੇ ਵੀ ਦੱਸਿਆ ਗਿਆ । ਇਸ ਮੌਕੇ ਡਾਕਟਰ ਗੁਰਪ੍ਰੀਤ ਸਿੰਘ ਨਾਗਰਾ ਸੀਨੀਅਰ ਮੈਡੀਕਲ ਅਫ਼ਸਰ ਬਲਾਕ ਕੌਲੀ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਵੈਕਟਰ ਬੋਰਨ ਬਿਮਾਰੀਆਂ ਡੇਂਗੂ, ਮਲੇਰੀਆ, ਚਿਕਨਗੁਨੀਆ ਆਦਿ ਨੂੰ ਕੰਟਰੋਲ ਕਰਨਾ ਹੈ। ਉਨ੍ਹਾਂ ਕਿਹਾ ਕਿ ਵੈਕਟਰ ਬੋਰਨ ਬਿਮਾਰੀਆਂ ਪ੍ਰਤੀ ਸਿਹਤ ਸਿੱਖਿਆ ਪ੍ਰਾਪਤ ਕਰਨ ਤੋਂ ਬਾਅਦ ਉਹ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਮਰੀਜ਼ਾਂ ਨੂੰ ਖ਼ਤਰੇ ਦੇ ਚਿੰਨ੍ਹਾਂ ਬਾਰੇ ਦੱਸਣ ਦੇ ਸਮਰਥ ਹੋਣਗੇ। ਉਨ੍ਹਾਂ ਸਿਹਤ ਸਿੱਖਿਆ, ਬਿਮਾਰੀ ਦੇ ਆਮ ਲੱਛਣ, ਟੈਸਟ, ਇਲਾਜ ਅਤੇ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਦੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਡੇਂਗੂ ਤੇ ਮਲੇਰੀਆ ਦੇ ਟੈਸਟ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਹੁੰਦਾ ਹੈ । ਇਸ ਮੌਕੇ ਸੁਖਜੀਤ ਸਿੰਘ ਬਲਾਕ ਐਕਸਟੈਨਸ਼ਨ ਐਜੂਕੇਟਰ ਨੇ ਦੱਸਿਆ ਕਿ ਸਾਨੂੰ ਆਪਣੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਆਪਣੇ ਘਰਾਂ ਵਿਚ ਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਆਪਣੇ-ਆਪ ਨੂੰ ਮੱਛਰਾਂ ਦੇ ਕੱਟਣ ਤੋਂ ਬਚਾਉਣ ਵਾਸਤੇ ਕੱਪੜੇ ਅਜਿਹੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਸਰੀਰ ਪੂਰੀ ਤਰ੍ਹਾਂ ਢੱਕਿਆ ਰਹੇ ਅਤੇ ਮੱਛਰ ਨਾ ਕੱਟ ਸਕੇ। ਮੱਛਰਦਾਨੀ ਅਤੇ ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕੀਤੀ ਤਾਂ ਜੋ ਡੇਂਗੂ ਤੇ ਮਲੇਰੀਆ ਤੋਂ ਬਚਾਅ ਕੀਤਾ ਜਾ ਸਕੇ ।