Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 5:00 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦਸਹਿਰੇ ਅਤੇ ਦੁਰਗਾ ਪੂਜਾ ਦੀ ਵਧਾਈ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦਸਹਿਰੇ ਅਤੇ ਦੁਰਗਾ ਪੂਜਾ ਦੀ ਵਧਾਈ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦਸਹਿਰੇ ਅਤੇ ਦੁਰਗਾ ਪੂਜਾ ਦੀ ਵਧਾਈ
ਚੰਡੀਗੜ੍ਹ, 10 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਦੇਸ਼ ਵਾਸੀਆਂ ਖਾਸ ਤੌਰ ’ਤੇ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਦਸਹਿਰੇ ਅਤੇ ਦੁਰਗਾ ਪੂਜਾ ਦੇ ਤਿਉਹਾਰ ਦੇ ਪਵਿੱਤਰ ਮੌਕੇ ਦੀ ਵਧਾਈ ਦਿੱਤੀ ਹੈ । ਇਕ ਸੰਦੇਸ਼ ਰਾਹੀਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਤਿਉਹਾਰ ਜੋ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਹਨ, ਸਾਨੂੰ ਸਾਡੀ ਅਮੀਰ ਸਭਿਆਚਾਰਕ ਵਿਰਾਸਤ ਦੀ ਯਾਦ ਦਿਵਾਉਂਦੇ ਹਨ। ਉਨਾਂ ਕਿਹਾ ਕਿ ਇਹ ਤਿਉਹਾਰ ਸਾਰੇ ਧਰਮਾਂ ਤੋਂ ਉਪਰ ਉਠ ਕੇ ਲੋਕਾਂ ਨੂੰ ਭਾਈਚਾਰਕ ਸਾਂਝ, ਏਕਤਾ ਅਤੇ ਆਪਸੀ ਪਿਆਰ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਇਹ ਤਿਉਹਾਰ ਸਾਨੂੰ ਇਕਸੁਰਤਾ ਅਤੇ ਖੁਸ਼ਹਾਲੀ ਵਾਲਾ ਸਮਾਜ ਸਿਰਜਣ ਵਿੱਚ ਆਦਰਸ਼ਮਈ ਅਤੇ ਨੇਕੀ ਵਾਲਾ ਜੀਵਨ ਬਤੀਤ ਕਰਨ ਦਾ ਮਾਰਗ ਦਿਖਾਉਂਦੇ ਹਨ । ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਤਿਉਹਾਰਾਂ ਨੂੰ ਸਾਂਝੇ ਤੌਰ ’ਤੇ ਮਨਾ ਕੇ ਭਾਈਚਾਰਾ, ਏਕਤਾ ਤੇ ਅਮਨ-ਸ਼ਾਂਤੀ ਨੂੰ ਪ੍ਰਫੁੱਲਤ ਕਰਨ ਲਈ ਸਮਰਪਿਤ ਹੋਣ ।

Advertisement
Advertisement
Advertisement
Advertisement
Scroll to Top