Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:29 am

+91 90915 01313 , +91 90916 01313

punjabbanni@gmail.com
punjabbani@yahoo.com

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਦੇਵਿੰਦਰ ਸੈਫ਼ੀ ਦੀ ਕਾਵਿ-ਪੁਸਤਕ 'ਮੁਹੱਬਤ ਨੇ ਕਿਹਾ' ਦੀ ਘੁੰਢ ਚੁਕਾਈ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਦੇਵਿੰਦਰ ਸੈਫ਼ੀ ਦੀ ਕਾਵਿ-ਪੁਸਤਕ 'ਮੁਹੱਬਤ ਨੇ ਕਿਹਾ' ਦੀ ਘੁੰਢ ਚੁਕਾਈ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਦੇਵਿੰਦਰ ਸੈਫ਼ੀ ਦੀ ਕਾਵਿ-ਪੁਸਤਕ ‘ਮੁਹੱਬਤ ਨੇ ਕਿਹਾ’ ਦੀ ਘੁੰਢ ਚੁਕਾਈ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਕਵੀ ਅਤੇ ਲੇਖਕ ਡਾ. ਦੇਵਿੰਦਰ ਸੈਫ਼ੀ ਦੀ ਕਾਵਿ-ਪੁਸਤਕ ‘ਮੁਹੱਬਤ ਨੇ ਕਿਹਾ’ ਦੀ ਘੁੰਢ ਚੁੱਕਾਈ ਕੀਤੀ । ਇਹ ਯਾਦਗਾਰੀ ਸਮਾਗਮ ਚੰਡੀਗੜ੍ਹ ਸਕੂਲ ਆਫ਼ ਪੋਇਟਰੀ ਕ੍ਰਿਟੀਸਿਜ਼ਮ ਅਤੇ ਪੰਜਾਬੀ ਅਧਿਅਨ ਸਕੂਲ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਸਾਂਝੇ ਤੌਰ ‘ਤੇ ਕਰਵਾਇਆ ਗਿਆ । ਇਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਅਤੇ ਉੱਘੇ ਵਿਦਵਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਡਾ. ਮਨਮੋਹਨ ਨੇ ਸੰਬੋਧਨ ਕਰਦਿਆਂ ਡਾ. ਸੈਫ਼ੀ ਦੀ ਪਿਆਰ ਦੀ ਨਵੀਨਤਮ ਖੋਜ ਦੀ ਸ਼ਲਾਘਾ ਕੀਤੀ । ਵਿਸ਼ੇਸ਼ ਮਹਿਮਾਨਾਂ ਵਿੱਚ ਡਾ. ਸਰਬਜੀਤ ਸਿੰਘ (ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ) ਅਤੇ ਡਾ. ਸੁਖਚੈਨ ਸਿੰਘ (ਪ੍ਰਸਿੱਧ ਸਿੱਖਿਆ ਸ਼ਾਸਤਰੀ) ਸ਼ਾਮਲ ਸਨ। ਇਸ ਮੌਕੇ ਪੰਜਾਬ ਯੂਨੀਵਰਸਿਟੀ ਦੇ ਚੇਅਰਮੈਨ ਡਾ. ਯੋਗਰਾਜ ਨੇ ਹਾਜ਼ਰੀਨ ਦਾ ਨਿੱਘਾ ਸਵਾਗਤ ਕੀਤਾ । ਇਸ ਸਮਾਗਮ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਉੱਘੇ ਵਿਦਵਾਨ ਡਾ. ਰੌਣਕੀ ਰਾਮ, ਪਾਲ ਅਜਨਬੀ, ਪ੍ਰੋ. ਦਿਲਬਾਗ, ਵਰਿੰਦਰ ਸਿੰਘ, ਡਾ. ਅਕਵਿੰਦਰ ਕੌਰ ਤਨਵੀ, ਡਾ. ਸੁਖਜੀਤ ਕੌਰ, ਡਾ. ਪਵਨ, ਡਾ. ਰਵੀ, ਡਾ. ਸਤਵੀਰ ਕੌਰ, ਡਾ. ਸਿਮਰਜੀਤ ਗਰੇਵਾਲ, ਪਰਵੀਨ ਰੈਨੂੰ, ਰਮਨਦੀਪ ਰਮਨੀਕ, ਕੁਲਵਿੰਦਰ ਖਰੜ, ਅਮਨਦੀਪ ਸਿੰਘ, ਹਰਜਿੰਦਰ ਸਿੰਘ ਦਿਲਗੀਰ, ਹਿੰਮਤ ਸਿੰਘ ਸ਼ੇਰਗਿੱਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਅਤੇ ਸਾਹਿਤਕ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top