Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:06 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਕੀਤਾ ਰਿਟਾਇਰਡ ਆਈ. ਆਰ. ਐਸ. ਅਰਬਿੰਦ ਮੋਦੀ ਨੂੰ ਸੂਬੇ ਦੇ ਵਿੱਤ ਵਿਭਾਗ ਵਿੱਚ ਮੁੱਖ ਸਲਾਹਕਾਰ ਨਿਯੁਕਤ

ਪੰਜਾਬ ਸਰਕਾਰ ਕੀਤਾ ਰਿਟਾਇਰਡ ਆਈ. ਆਰ. ਐਸ. ਅਰਬਿੰਦ ਮੋਦੀ ਨੂੰ ਸੂਬੇ ਦੇ ਵਿੱਤ ਵਿਭਾਗ ਵਿੱਚ ਮੁੱਖ ਸਲਾਹਕਾਰ ਨਿਯੁਕਤ

ਪੰਜਾਬ ਸਰਕਾਰ ਕੀਤਾ ਰਿਟਾਇਰਡ ਆਈ. ਆਰ. ਐਸ. ਅਰਬਿੰਦ ਮੋਦੀ ਨੂੰ ਸੂਬੇ ਦੇ ਵਿੱਤ ਵਿਭਾਗ ਵਿੱਚ ਮੁੱਖ ਸਲਾਹਕਾਰ ਨਿਯੁਕਤ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਰਿਟਾਇਰਡ ਆਈ. ਆਰ. ਐਸ. ਅਰਬਿੰਦ ਮੋਦੀ ਨੂੰ ਸੂਬੇ ਦੇ ਵਿੱਤ ਵਿਭਾਗ ਵਿੱਚ ਮੁੱਖ ਸਲਾਹਕਾਰ ਨਿਯੁਕਤ ਕੀਤਾ ਹੈ।ਇਥੇ ਹੀ ਬਸ ਨਹੀਂ ਸੂਬਾ ਸਰਕਾਰ ਵਲੋਂ ਅਰਬਿੰਦ ਮੋਦੀ ਨੂੰ ਕੈਬਨਿਟ ਰੈਂਕ ਵੀ ਦਿੱਤਾ ਹੈ । ਇਸ ਦੌਰਾਨ ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਸ਼ਖਸੀਅਤ ਸੇਬੇਸਟੀਅਨ ਜੇਮਸ ਨੂੰ ਵਿੱਤੀ ਮਾਮਲਿਆਂ ਬਾਰੇ ਸਲਾਹਕਾਰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਸਕੱਤਰ ਪੱਧਰ ਦਾ ਅਹੁਦਾ ਦਿੱਤਾ ਗਿਆ ਹੈ । ਜਾਣਕਾਰੀ ਅਨੁਸਾਰ ਜਦੋਂ ਕੁਝ ਦਿਨ ਪਹਿਲਾਂ ਦਿੱਲੀ ਵਿੱਚ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਹੋਈ ਸੀ ਤਾਂ ਉਸ ਵਿੱਚ ਅਰਵਿੰਦ ਮੋਦੀ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਬਿਭਵ ਕੁਮਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਮੁੱਖ ਸਲਾਹਕਾਰ ਵਜੋਂ ਲਿਆਉਣ ਦੀ ਚਰਚਾ ਸੀ। ਜਾਣਕਾਰੀ ਮੁਤਾਬਕ ਅਰਵਿੰਦ ਮੋਦੀ `ਆਪ` ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਟੀਮ ਦੇ ਕਰੀਬੀ ਹਨ। ਇਸ ਨਿਯੁਕਤੀ ਨਾਲ ਸਬੰਧਤ ਹੁਕਮ ਆਮ ਪ੍ਰਸ਼ਾਸਨ ਵਿਭਾਗ ਵੱਲੋਂ ਨਵੇਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੇ ਦਸਤਖਤਾਂ ਹੇਠ ਜਾਰੀ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਟੈਕਸ ਸੁਧਾਰਾਂ ਦੇ ਮਾਹਿਰ ਮੰਨੇ ਜਾਂਦੇ ਅਰਬਿੰਦ ਮੋਦੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਲਾਹ ਦੇਣਗੇ। ਸੂਬੇ ਦੀ ਵਿੱਤੀ ਹਾਲਤ ਸੁਧਾਰਨ ਲਈ ‘ਆਪ’ ਹਾਈਕਮਾਂਡ ਨੇ ਅਰਵਿੰਦ ਮੋਦੀ ਨੂੰ ਮੁੱਖ ਸਲਾਹਕਾਰ ਨਿਯੁਕਤ ਕੀਤਾ ਹੈ।

Advertisement
Advertisement
Advertisement
Advertisement
Scroll to Top