Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 1:02 pm

+91 90915 01313 , +91 90916 01313

punjabbanni@gmail.com
punjabbani@yahoo.com

ਮਜ਼ਦੂਰਾਂ ਤੋਂ ਕੰਮ ਕਰਵਾ ਕੇ ਮਜ਼ਦੂਰੀ ਨਾ ਦੇ ਕੇ ਬੰਧੀ ਬਣਾਉਣ, ਕੁੱਟਮਾਰ ਕਰਨ ਅਤੇ ਫਿਰੌਤੀ ਮੰਗਣ ਤੇ ਠੇਕੇਦਾਰ ਖਿਲਾਫ਼ ਕੇਸ ਦਰਜ

ਮਜ਼ਦੂਰਾਂ ਤੋਂ ਕੰਮ ਕਰਵਾ ਕੇ ਮਜ਼ਦੂਰੀ ਨਾ ਦੇ ਕੇ ਬੰਧੀ ਬਣਾਉਣ, ਕੁੱਟਮਾਰ ਕਰਨ ਅਤੇ ਫਿਰੌਤੀ ਮੰਗਣ ਤੇ ਠੇਕੇਦਾਰ ਖਿਲਾਫ਼ ਕੇਸ ਦਰਜ

ਮਜ਼ਦੂਰਾਂ ਤੋਂ ਕੰਮ ਕਰਵਾ ਕੇ ਮਜ਼ਦੂਰੀ ਨਾ ਦੇ ਕੇ ਬੰਧੀ ਬਣਾਉਣ, ਕੁੱਟਮਾਰ ਕਰਨ ਅਤੇ ਫਿਰੌਤੀ ਮੰਗਣ ਤੇ ਠੇਕੇਦਾਰ ਖਿਲਾਫ਼ ਕੇਸ ਦਰਜ
ਹਿਸਾਰ : ਹਰਿਆਣਾ `ਚ ਹਿਸਾਰ ਜਿ਼ਲ੍ਹੇ ਦੇ ਬਰਵਾਲਾ `ਚ ਮੇਲੇ `ਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਮਜ਼ਦੂਰੀ ਮੰਗਣ `ਤੇ ਬੰਧਕ ਬਣਾਉਣ, ਉਨ੍ਹਾਂ ਨਾਲ ਕੁੱਟਮਾਰ ਕਰਨ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਫੋਨ ਕਰ ਕੇ ਫਿਰੌਤੀ ਮੰਗਣ ਦੇ ਦੋਸ਼ `ਚ ਠੇਕੇਦਾਰ ਖਿਲਿਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਮਿਲੀ ਸ਼ਿਕਾਇਤ ਅਨੁਸਾਰ ਉੱਤਰ ਪ੍ਰਦੇਸ਼ ਤੋਂ 2 ਅਕਤੂਬਰ ਨੂੰ ਆਏ 11 ਮਜ਼ਦੂਰਾਂ ਦੇ ਪਿੰਡ ਬਨਭੌਰੀ ਮੇਲੇ `ਚ ਠੇਕੇਦਾਰ ਸਤੀਸ਼ ਜਾਂਗੜਾ ਲਈ ਕੰਮ ਕੀਤਾ ਸੀ।ਦੋਸ਼ ਹੈ ਕਿ ਮੇਲੇ ਦਾ ਕੰਮ ਪੂਰਾ ਹੋਣ ਤੋਂ ਬਾਅਦ ਜਦੋਂ ਉਨ੍ਹਾਂ ਨੇ ਆਪਣੀ ਮਜ਼ਦੂਰੀ ਦੇ ਪੈਸੇ ਮੰਗੇ ਤਾਂ ਸਤੀਸ਼ ਜਾਂਗੜਾ ਅਤੇ ਉਨ੍ਹਾਂ ਦੇ ਸਾਰੇ ਸਾਥੀਆਂ ਨੇ ਉਨ੍ਹਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਇਕ ਕਮਰੇ `ਚ ਬੰਧਕ ਬਣਾ ਕੇ ਰੱਖਿਆ। ਬਾਅਦ `ਚ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਫੋਨ ਕਰ ਕੇ 5 ਲੱਖ ਰੁਪਏ ਦੀ ਫਿਰੌਤੀ ਵੀ ਮੰਗੀ। ਬਰਵਾਲਾ ਪੁਲਸ ਨੇ ਕਿਸੇ ਅਣਪਛਾਤੇ ਵਿਅਕਤੀ ਤੋਂ ਸੂਚਨਾ ਮਿਲਣ `ਤੇ ਉੱਥੋਂ ਛੁਡਵਾਇਆ ਸੀ। ਉਨ੍ਹਾਂ ਦੀ ਸ਼ਿਕਾਇਤ `ਤੇ ਦੋਸ਼ੀਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 190, 191 (2), 115 (2), 127 (2), 308 (4), 351 (3) ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top