Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:13 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵੱਲੋਂ ਰਾਜਾਂ ਦੇ ਵਿੱਤ ਨੂੰ ਮਜ਼ਬੂਤ ਕਰਨ ਲਈ ਵਾਧੂ ਜੀਐਸਟੀ ਸੈੱਸ ਦੀ ਨਿਰਪੱਖ ਵੰਡ ਦੀ ਵਕਾਲਤ

ਪੰਜਾਬ ਵੱਲੋਂ ਰਾਜਾਂ ਦੇ ਵਿੱਤ ਨੂੰ ਮਜ਼ਬੂਤ ਕਰਨ ਲਈ ਵਾਧੂ ਜੀਐਸਟੀ ਸੈੱਸ ਦੀ ਨਿਰਪੱਖ ਵੰਡ ਦੀ ਵਕਾਲਤ

ਪੰਜਾਬ ਵੱਲੋਂ ਰਾਜਾਂ ਦੇ ਵਿੱਤ ਨੂੰ ਮਜ਼ਬੂਤ ਕਰਨ ਲਈ ਵਾਧੂ ਜੀਐਸਟੀ ਸੈੱਸ ਦੀ ਨਿਰਪੱਖ ਵੰਡ ਦੀ ਵਕਾਲਤ
ਹਰਪਾਲ ਸਿੰਘ ਚੀਮਾ ਨੇ ਜੀ ਐਸ ਟੀ ਮੁਆਵਜ਼ੇ ਨਾਲ ਰਾਜਾਂ ਦੀ ਸਵੈ-ਨਿਰਭਰਤਾ ਨੂੰ ਸੰਤੁਲਿਤ ਕਰਨ ਦੀ ਲੋੜ ‘ਤੇ ਦਿੱਤਾ ਜ਼ੋਰ
ਚੰਡੀਗੜ੍ਹ, 16 ਅਕਤੂਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਵਿੱਤੀ ਸਥਿਤੀ ਅਤੇ ਮੌਜੂਦਾ ਜੀਐਸਟੀ ਢਾਂਚੇ ਨੂੰ ਦੇਖਦੇ ਹੋਏ ਜੀਐਸਟੀ ਮੁਆਵਜ਼ਾ ਸੈੱਸ ਜਾਰੀ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ ਹੈ । ਅੱਜ ਇਥੇ ਵੀਡੀਓ ਕਾਨਫਰੰਸਿੰਗ ਰਾਹੀਂ ਮੁਆਵਜ਼ੇ ਦੇ ਸੈੱਸ ਦੇ ਪੁਨਰਗਠਨ ਬਾਰੇ ਮੰਤਰੀਆਂ ਦੇ ਸਮੂਹ (ਜੀ.ਓ.ਐਮ) ਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸਥਿਰ ਮੰਗ ਵਾਲੀਆਂ ਵਸਤੂਆਂ ਅਤੇ ਲਗਜ਼ਰੀ ਵਸਤਾਂ ‘ਤੇ ਲਗਾਇਆ ਗਿਆ ਸੈੱਸ ਪੰਜਾਬ ਲਈ ਮਾਲੀਆ ਜੁਟਾਉਣ ਵਾਸਤੇ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਹਾਲਾਂਕਿ, ਉਹਨਾਂ ਕਰ ਜਟਾਉਣ ਸਬੰਧੀ ਸੂਬਿਆਂ ਵਿੱਚ ਸਵੈ-ਨਿਰਭਰਤਾ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ । ਵਾਧੂ ਸੈੱਸ ਦੀ ਉਗਰਾਹੀ ਦੇ ਸਬੰਧ ਵਿੱਚ, ਪੰਜਾਬ ਵੱਲੋਂ ਇਸ ਨੂੰ ਇੱਕ ਉਚਿਤ ਵਿਧੀ ਦੇ ਅਧਾਰ ‘ਤੇ ਰਾਜਾਂ ਵਿੱਚ ਵੰਡਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਤਾਂ ਜੋ ਲੋੜਵੰਦ ਸੂਬਿਆਂ ਦਰਮਿਆਨ ਸਮਾਨ ਵੰਡ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਦੇਸ਼ ਦੇ ਸੰਘੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ ਅਤੇ ਰਾਜ ਆਤਮ-ਨਿਰਭਰ ਹੋਣਗੇ। ਉਨ੍ਹਾਂ ਅਜਿਹੇ ਰਾਜਾਂ ਦੀ ਪਛਾਣ ਕਰਨ ‘ਤੇ ਵੀ ਧਿਆਨ ਕੇਂਦਰਤ ਕੀਤਾ ਜਿਨ੍ਹਾਂ ਨੂੰ ਅਜਿਹੇ ਮੁਆਵਜ਼ੇ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਰਾਜਾਂ ਨੂੰ ਸੈੱਸ ਦੀ ਬਰਾਬਰ ਵੰਡ ਕਰਨ ਦੇ ਉਦੇਸ਼ ਨਾਲ ਮਾਪਦੰਡ ਤੈਅ ਕੀਤੇ ਜਾਣ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਪੇਸ਼ ਕੀਤੀਆਂ ਗਈਆਂ ਤਜਵੀਜ਼ਾਂ ਦਾ ਉਦੇਸ਼ ਮਾਲੀਏ ਦੇ ਪ੍ਰਵਾਹ ਨੂੰ ਬਣਾਈ ਰੱਖਣਾ ਅਤੇ ਸੂਬਿਆਂ ਦੀ ਸਵੈ-ਨਿਰਭਰਤਾ ਵਧਾਉਣਾ ਹੈ।

Advertisement
Advertisement
Advertisement
Advertisement
Scroll to Top