Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:16 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ
ਚੰਡੀਗੜ੍ਹ, 16 ਅਕਤੂਬਰ : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੁਲਤਾਨਵਿੰਡ-2, ਤਹਿਸੀਲ ਅੰਮ੍ਰਿਤਸਰ-1 ਵਿਖੇ ਤਾਇਨਾਤ ਪਟਵਾਰੀ ਮਨਦੀਪ ਸਿੰਘ ਅਤੇ ਉਸ ਦੇ ਸਾਥੀ ਜਰਨੈਲ ਸਿੰਘ ਨੂੰ ਇੱਕ ਪਲਾਟ ਦੇ ਇੰਤਕਾਲ ਬਦਲੇ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਲਖਵਿੰਦਰ ਸਿੰਘ ਵਾਸੀ ਡਾਕਟਰ ਐਵੀਨਿਊ, ਜੀ.ਟੀ. ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਵੱਲੋਂ ਵੇਚੇ ਗਏ ਪਲਾਟ ਦਾ ਇੰਤਕਾਲ ਕਰਵਾਉਣ ਬਦਲੇ 20,00,000 ਰੁਪਏ ਰਿਸ਼ਵਤ ਮੰਗੀ ਸੀ। ਉਕਤ ਪਟਵਾਰੀ ਦੇ ਸਾਥੀ ਜਰਨੈਲ ਸਿੰਘ, ਜੋ ਪ੍ਰਾਪਰਟੀ ਡੀਲਰ ਵਜੋਂ ਕੰਮ ਕਰਦਾ ਹੈ, ਨੇ ਪਟਵਾਰੀ ਨਾਲ ਗੱਲ ਕਰਕੇ 3,00,000 ਰੁਪਏ ਵਿੱਚ ਸੌਦਾ ਤੈਅ ਕਰ ਲਿਆ। ਮੁਲਜ਼ਮ ਪਹਿਲੀ ਕਿਸ਼ਤ ਵਜੋਂ 1,00,000 ਰੁਪਏ ਰਿਸ਼ਵਤ ਲੈ ਚੁੱਕਾ ਸੀ । ਸ਼ਿਕਾਇਤ ਮਿਲਣ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਨੇ ਟਰੈਪ ਲਗਾ ਕੇ ਮੁਲਜ਼ਮ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਵਿਜੀਲੈਂਸ ਯੂਨਿਟ ਅੰਮ੍ਰਿਤਸਰ ਵੱਲੋਂ ਇਸ ਸਬੰਧੀ ਅਗਲੇਰੀ ਪੜਤਾਲ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top