Breaking News ਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਵਿਜੈ ਕੁਮਾਰ ਜੰਜੂਆ ਨੇ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁੱਕੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 16 October, 2024, 07:09 PM

ਵਿਜੈ ਕੁਮਾਰ ਜੰਜੂਆ ਨੇ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁੱਕੀ
ਚੰਡੀਗੜ੍ਹ, 16 ਅਕਤੂਬਰ : ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅੱਜ ਵਿਜੈ ਕੁਮਾਰ ਜੰਜੂਆ ਨੂੰ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਨਵੇਂ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁਕਾਈ ।
1989 ਬੈਚ ਦੇ ਪੰਜਾਬ ਕੇਡਰ ਦੇ ਸੇਵਾਮੁਕਤ ਆਈ.ਏ.ਐਸ. ਅਧਿਕਾਰੀ ਵਿਜੈ ਕੁਮਾਰ ਜੰਜੂਆ ਨੇ ਪਹਿਲਾਂ ਸੂਬੇ ਦੇ ਮੁੱਖ ਸਕੱਤਰ ਵਜੋਂ ਸੇਵਾਵਾਂ ਨਿਭਾਈਆਂ ਸਨ। ਜ਼ਿਕਰਯੋਗ ਹੈ ਕਿ ਸ੍ਰੀ ਜੰਜੂਆ ਨੇ ਪੰਜਾਬ ਦੇ ਪੇਂਡੂ ਵਿਕਾਸ, ਉਦਯੋਗ, ਕਿਰਤ, ਪਸ਼ੂ ਪਾਲਣ ਸਮੇਤ ਵੱਖ-ਵੱਖ ਵਿਭਾਗਾਂ ਵਿੱਚ ਵੀ ਕੰਮ ਕੀਤਾ। ਉਨ੍ਹਾਂ ਨੇ ਭਾਰਤ ਸਰਕਾਰ ਦੇ ਉਦਯੋਗਿਕ ਨੀਤੀ ਅਤੇ ਪ੍ਰੋਤਸਾਹਨ ਵਿਭਾਗ ਵਿੱਚ ਉਦਯੋਗਾਂ ਦੇ ਡਾਇਰੈਕਟਰ ਵਜੋਂ ਤਿੰਨ ਸਾਲ ਸੇਵਾ ਨਿਭਾਈ। ਇਸ ਦੇ ਨਾਲ ਹੀ ਉਨ੍ਹਾਂ ਨੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਵੀ ਸੇਵਾਵਾਂ ਨਿਭਾਈਆਂ । ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਸਕੱਤਰ ਪ੍ਰਸੋਨਲ ਗੁਰਪ੍ਰੀਤ ਕੌਰ ਸਪਰਾ ਵੱਲੋਂ ਕੀਤਾ ਗਿਆ । ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਸਕੱਤਰ ਗੌਰੀ ਪਰਾਸ਼ਰ ਜੋਸ਼ੀ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਮਲ ਸੇਤੀਆ, ਡਾਇਰੈਕਟਰ ਪ੍ਰਸ਼ਾਸ਼ਨਿਕ ਸੁਧਾਰ ਗਿਰੀਸ਼ ਦਿਆਲਨ, ਵਿਸ਼ੇਸ਼ ਸਕੱਤਰ ਪ੍ਰਸੋਨਲ ਬਲਦੀਪ ਕੌਰ, ਵਧੀਕ ਸਕੱਤਰ ਤਾਲਮੇਲ ਰਾਹੁਲ ਅਤੇ ਵਧੀਕ ਸਕੱਤਰ ਪ੍ਰਸੋਨਲ ਨਵਜੋਤ ਕੌਰ ਮੌਜੂਦ ਸਨ।