Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:44 am

+91 90915 01313 , +91 90916 01313

punjabbanni@gmail.com
punjabbani@yahoo.com

ਵਿਰਸਾ ਸਿੰਘ ਵਲਟੋਹਾ ਦੀ ਬੇਲੋੜੀ ਬਿਆਨਬਾਜ਼ੀ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਕਈ ਵਾਰ ਭਾਰੀ ਨੁਕਸਾਨ ਸਹਿਣਾ ਪਿਆ ਹੈ : ਸੁਲਤਾਨਵਿੰਡ

ਵਿਰਸਾ ਸਿੰਘ ਵਲਟੋਹਾ ਦੀ ਬੇਲੋੜੀ ਬਿਆਨਬਾਜ਼ੀ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਕਈ ਵਾਰ ਭਾਰੀ ਨੁਕਸਾਨ ਸਹਿਣਾ ਪਿਆ ਹੈ : ਸੁਲਤਾਨਵਿੰਡ

ਵਿਰਸਾ ਸਿੰਘ ਵਲਟੋਹਾ ਦੀ ਬੇਲੋੜੀ ਬਿਆਨਬਾਜ਼ੀ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਕਈ ਵਾਰ ਭਾਰੀ ਨੁਕਸਾਨ ਸਹਿਣਾ ਪਿਆ ਹੈ : ਸੁਲਤਾਨਵਿੰਡ
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਹਿਬਾਨ ਗਿਆਨੀ ਰਘਬੀਰ ਸਿੰਘ ਵੱਲੋਂ ਵਿਰਸਾ ਸਿੰਘ ਵਲਟੋਹਾ ਖਿ਼ਲਾਫ ਸੁਣਾਏ ਗਏ ਫੈਂਸਲੇ ਬਾਰੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਨੇ ਆਖਿਆ ਕਿ ਇਹ ਇਕ ਇਤਿਹਾਸਕ ਫੈਂਸਲਾ ਹੈ ਜਿਸ ਦੀ ਸਮੁੱਚੀ ਸਿੱਖ ਕੋਮ ਸ਼ਲਾਘਾ ਕਰ ਰਹੀ ਹੈ। ਸੁਲਤਾਨਵਿੰਡ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਹਿਬਾਨ ਨੂੰ ਧਮਕਾਉਣਾ ਅਤੇ ਬਿਨਾਂ ਇਜਾਜ਼ਤ ਉਨ੍ਹਾਂ ਦੀ ਰਿਕਾਰਡਿੰਗ ਕਰਨੀ ਫਿਰ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਝੂਠੇ ਦੋਸ਼ ਲਗਾਉਦਿਆਂ ਉਨ੍ਹਾਂ ਦੀ ਕਿਰਦਾਰਕੁਸ਼ੀ ਦੀ ਸਾਜਿ਼ਸ਼ ਰਚਣਾ ਵਲਟੋਹਾ ਦੀ ਹੋਛੀ ਹਰਕਤ ਹੈ, ਜਿਸ ਲਈ ਸਿੱਖ ਕੋਮ ਉਸ ਨੂੰ ਕਦੇ ਵੀ ਮੂੰਹ ਨਹੀ ਲਗਾਏਗੀ ।
ਸੁਲਤਾਨਵਿੰਡ ਨੇ ਕਿਹਾ ਕਿ ਤਖਤ ਸਹਿਬਾਨ ਸਿੱਖ ਕੌਮ ਦੀਆਂ ਸਿਰਮੌਰ ਸੰਸਥਾਵਾਂ ਹਨ ਜਿਨ੍ਹਾਂ ਦੇ ਜਥੇਦਾਰ ਸਹਿਬਾਨਾਂ ਖ਼ਿਲਾਫ ਬੋਲਣ ਤੋਂ ਪਹਿਲਾਂ ਸਭ ਨੂੰ ਮਰਿਯਾਦਾ ਦਾ ਖਿਆਲ ਰੱਖਣਾ ਚਾਹੀਦਾ ਹੈ ਉਹ ਚਾਹੇ ਕਿਸੇ ਵੀ ਵੱਡੇ ਅਹੁਦੇ ’ਤੇ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਦੀ ਬੇਲੋੜੀ ਬਿਆਨਬਾਜ਼ੀ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਕਈ ਵਾਰ ਭਾਰੀ ਨੁਕਸਾਨ ਸਹਿਣਾ ਪਿਆ ਹੈ ਪਰ ਇਹ ਬੰਦਾ ਆਪਣੀਆ ਕੋਝੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ। ਸੁਲਤਾਨਵਿੰਡ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਹਿਬਾਨ ਨੇ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ’ਚੋਂ 10 ਸਾਲਾਂ ਲਈ ਕੱਢਣ ਬਾਰੇ ਫੈਂਸਲਾ ਸਣਾਉਂਦਿਆਂ ਤਾੜਨਾ ਕੀਤੀ ਸੀ ਕਿ ਵਲਟੋਹਾ ਜੇਕਰ ਅਜੇ ਵੀ ਆਪਣੀਆ ਹਰਕਤਾਂ ਤੋਂ ਬਾਜ਼ ਨਾ ਆਇਆ ਤਾਂ ਉਸ ਖਿਲਾਫ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਪਰ ਉਸ ਨੇ ਫਿਰ ਵੀਡੀਓ ਜਾਰੀ ਕਰਕੇ ਜਥੇਦਾਰ ਸਹਿਬਾਨਾਂ ’ਤੇ ਦਬਾਅ ਬਣਾਉਣ ਦਾ ਯਤਨ ਕੀਤਾ ਹੈ ਜਿਸ ਸਦਕਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਇਸ ਦੀ ਵੀਡੀਓ ਦਾ ਸਖ਼ਤ ਨੋਟਿਸ ਲੈਂਦਿਆ ਵਿਰਸਾ ਸਿੰਘ ਵਲਟੋਹਾ ਨੂੰ ਸਿੱਖ ਕੌਮ ’ਚੋਂ ਛੇਕਣ ਦਾ ਮਿਸਾਲੀ ਫੈਂਸਲਾ ਸਣਾਉਣਾ ਚਾਹੀਦਾ ਹੈ ਤਾਂ ਜੋ ਭਵਿੱਖ ’ਚ ਮੁੜ ਹੋਰ ਕੋਈ ਵੀ ਵਿਅਕਤੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਣ ਵਾਲੇ ਫੁਰਮਾਨ ਦੇ ਖਿਲਾਫ ਕਿੰਤੂ ਪਰੰਤੂ ਕਰਨ ਦੀ ਜੁਰਅਤ ਨਾ ਕਰ ਸਕੇ ।

Advertisement
Advertisement
Advertisement
Advertisement
Scroll to Top