Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:54 pm

+91 90915 01313 , +91 90916 01313

punjabbanni@gmail.com
punjabbani@yahoo.com

ਜਿਮਖਾਨਾ ਚੋਣਾ

ਜਿਮਖਾਨਾ ਚੋਣਾ

ਜਿਮਖਾਨਾ ਚੋਣਾ
ਸਮਾਣਾ ਦੇ ਮੈਂਬਰਾਂ ਨੇ ਫਰੈਂਡਸ਼ਿਪ ਗਰੁੱਪ ਨੂੰ ਦਿੱਤਾ ਸਮਰਥਨ
ਪਟਿਆਲਾ : ਆਗਾਮੀ ਜਿਮਖਾਨਾ ਚੋਣਾ ਦੇ ਮੱਦੇਨਜ਼ਰ ਸਮਾਣਾ ਦੇ ਮੈਂਬਰਾਂ ਭਾਨੂੰ ਪ੍ਰਤਾਪ ਸਿੰਗਲਾ, ਜਿੰਮੀ ਗਰਗ ਸਮਾਣਾ ਅਤੇ ਸਮੁੱਚੇ ਮੈਂਬਰਾਂ ਵੱਲੋਂ ਫਰੈਂਡਸ਼ਿਪ ਗਰੁੱਪ ਦੇ ਸਮੂਹ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਅੱਜ ਜਿਮਖਾਨਾ ਕਲੱਬ ਦੇ ਨਵੇਂ ਚੁਣੇ ਪ੍ਰਧਾਨ ਦੀਪਕ ਕੰਮਪਾਨੀ ਅਤੇ ਸਕੱਤਰ ਦੀ ਚੋਣ ਲੜ ਰਹੇ ਡਾ. ਸੁਖਦੀਪ ਬੋਪਾਰਾਏ , ਹਰਪ੍ਰੀਤ ਸੰਧੂ, ਵਿਕਾਸ ਪੂਰੀ, preਵਿਨੋਦ ਸ਼ਰਮਾ, ਸੰਚਿਤ ਬਾਂਸਲ ਅਤੇ ਸਮੁੱਚੀ ਟੀਮ ਨੇ ਸਮਾਣਾ ਵਿੱਚ ਪਹੁੰਚ ਕੇ ਸਮੁੱਚੇ ਉਮੀਦਵਾਰਾਂ ਲਈ ਸਮਰਥਨ ਅਤੇ ਵੋਟਾਂ ਮੰਗੀਆਂ। ਇਸ ਮੌਕੇ ਦੀਪਕ ਕੰਮਪਾਨੀ ਡਾ.ਬੋਪਾਰਾਏ ਅਤੇ ਹਰਪ੍ਰੀਤ ਸੰਧੂ ਨੇ ਕਿਹਾ ਕਿ ਸਮੁੱਚਾ ਕਲੱਬ ਇਕ ਪਰਿਵਾਰ ਦੀ ਤਰ੍ਹਾਂ ਹੈ। ਉਹਨਾਂ ਦੀ ਟੀਮ ਦਾ ਹਮੇਸ਼ਾ ਹੀ ਇਹ ਯਤਨ ਰਿਹਾ ਹੈ ਇੱਕ ਕਲੱਬ ਮੈਂਬਰਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਦੇਕੇ ਉਹਨਾਂ ਦਾ ਦਿਲ ਜਿੱਤਿਆ ਜਾਵੇ ਤਾਂ ਜੋ ਕਲੱਬ ਮੈਂਬਰ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰ ਇੱਕ ਵਧੀਆ ਅਤੇ ਸ਼ਾਂਤਮਈ ਮਾਹੌਲ ਵਿੱਚ ਇਹਨਾਂ ਸੁਵਿਧਾਵਾਂ ਦਾ ਆਨੰਦ ਮਾਣ ਸਕਣ। ਇਸ ਮੌਕੇਂ ਸਮਾਣਾ ਦੇ ਮੈਂਬਰਾਂ ਨੇ ਫਰੈਂਡਸ਼ਿਪ ਗਰੁੱਪ ਦੇ ਉਮੀਦਵਾਰਾਂ ਨੂੰ ਯਕੀਨ ਦਵਾਇਆ। ਕਿ ਉਹਨਾਂ ਦੇ ਸਾਰੇ ਹੀ ਕਲੱਬ ਮੈਂਬਰਾਂ ਦੀ ਵੋਟ ਫਰੈਂਡਸ਼ਿਪ ਗਰੁੱਪ ਦੇ ਉਮੀਦਵਾਰਾਂ ਦੇ ਹੱਕ ਵਿੱਚ ਭੁਗਤੇਗੀ। ਇਸ ਮੌਕੇ ਬਿਕਰਮਜੀਤ ਸਿੰਘ, ਕਰਨ ਗੌੜ, ਰਾਹੁਲ ਮਹਿਤਾ, ਜਤਿਨ ਗੋਇਲ, ਡਾ. ਅੰਨਸ਼ੂਮਨ ਖਰਬੰਦਾ, ਅਵਿਨਾਸ਼ ਗੁਪਤਾ, ਪ੍ਰਦੀਪ ਸਿੰਗਲਾ ਤੋਂ ਇਲਾਵਾ ਅਜੇ ਕੁਮਾਰ, ਵਿਕਾਸ, ਵਨੀਤ ਗੁਪਤਾ ਮੋਂਟੀ, ਅਸ਼ਵਨੀ ਗੁਪਤਾ, ਅਸ਼ੀਸ਼ ਬਾਂਸਲ, ਪਰਦੁਮਨ ਸਿੰਗਲਾ, ਵਿਰਕ ਜੀ, ਵੀਨਸ ਜਿੰਦਲ, ਪਰਦੁਮਨ ਅਗਰਵਾਲ, ਰਮੇਸ਼ ਕੁਮਾਰ, ਅਮਿਤ ਗਰਗ਼, ਅਨੁਰਾਗ ਸਿੰਗਲਾ, ਜਤਿੰਦਰ ਧੀਮਾਨ ਆਦਿ ਮੈਂਬਰ ਮੌਕੇ ਤੇ ਹਾਜ਼ਰ ਸਨ।

Advertisement
Advertisement
Advertisement
Advertisement
Scroll to Top