Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 8:02 am

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡੀਅਨ ਸਿੱਖ ਆਗੂ ਜਗਮੀਤ ਸਿੰਘ ਨੇ ਕੀਤੀ ਆਰ. ਐੱਸ. ਐੱਸ. ਅਤੇ ਭਾਰਤੀ ਡਿਪਲੋਮੈਟਾਂ ਖਿਲਾਫ਼ ਪਾਬੰਦੀ ਲਾਉਣ ਦੀ ਮੰਗ

ਕੈਨੇਡੀਅਨ ਸਿੱਖ ਆਗੂ ਜਗਮੀਤ ਸਿੰਘ ਨੇ ਕੀਤੀ ਆਰ. ਐੱਸ. ਐੱਸ. ਅਤੇ ਭਾਰਤੀ ਡਿਪਲੋਮੈਟਾਂ ਖਿਲਾਫ਼ ਪਾਬੰਦੀ ਲਾਉਣ ਦੀ ਮੰਗ

ਕੈਨੇਡੀਅਨ ਸਿੱਖ ਆਗੂ ਜਗਮੀਤ ਸਿੰਘ ਨੇ ਕੀਤੀ ਆਰ. ਐੱਸ. ਐੱਸ. ਅਤੇ ਭਾਰਤੀ ਡਿਪਲੋਮੈਟਾਂ ਖਿਲਾਫ਼ ਪਾਬੰਦੀ ਲਾਉਣ ਦੀ ਮੰਗ
ਵਾਸ਼ਿੰਗਟਨ : ਰੌਇਲ ਕੈਨੇਡੀਅਨ ਮਾਊਂਟਿਡ ਪੁਲਸ (ਆਰ. ਸੀ. ਐੱਮ. ਪੀ.) ਵੱਲੋਂ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿਚ ਕਥਿਤ ਕੁਝ ਭਾਰਤੀ ਕੂਟਨੀਤਕਾਂ ਦੀ ਸ਼ਮੂਲੀਅਤ ਦੇ ਦਾਅਵਿਆਂ ਤੋਂ ਇਕ ਦਿਨ ਮਗਰੋਂ ਕੈਨੇਡੀਅਨ ਸਿੱਖ ਆਗੂ ਜਗਮੀਤ ਸਿੰਘ ਨੇ ਰਾਸ਼ਟਰੀ ਸਵੈਮਸੇਵਕ ਸੰਘ ਅਤੇ ਭਾਰਤੀ ਡਿਪਲੋਮੈਟਾਂ ਖਿਲਾਫ਼ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਨਿਊ ਡੈਮੋਕਰੈਟਿਕ ਪਾਰਟੀ ਆਗੂ ਜਗਮੀਤ ਸਿੰਘ ਨੇ ਬੀਤੇ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੁੂਡੋ ਦੀ ਅਗਵਾਈ ਵਾਲੀ ਸੱਤਾਧਾਰੀ ਸਰਕਾਰ ਦੀ ਹਮਾਇਤ ਕੀਤੀ ਸੀ। ਭਾਰਤ ਨੇ ਕੈਨੇਡੀਅਨ ਪੁਲਸ ਦੇ ਉਪਰੋਕਤ ਦਾਅਵਿਆਂ ਨੂੰ ਖਾਰਜ ਕਰਦਿਆਂ ਕੈਨੇਡਾ ਉੱਤੇ ਦਹਿਸ਼ਤੀ ਸਮੂਹਾਂ ਦੀ ਪੁਸ਼ਤਪਨਾਹੀ ਤੇ ਵੱਖਵਾਦੀ ਸਰਗਰਮੀਆਂ ਨੂੰ ਹਵਾ ਦੇਣ ਦੇ ਦੋਸ਼ ਲਾਏ ਹਨ। ਐੱਨ. ਡੀ. ਪੀ. ਆਗੂ, ਜੋ ਖਾਲਿਸਤਾਨ ਪੱਖੀ ਸਟੈਂਡ ਲਈ ਮਕਬੂਲ ਹੈ, ਨੇ ਓਟਵਾ ਵਿਚ
ਪ੍ਰੈੱਸ ਕਾਨਫਰੰਸ ਦੌਰਾਨ ਲੋਕ ਸੁਰੱਖਿਆ ਕਮੇਟੀ ਨਾਲ ਹੰਗਾਮੀ ਬੈਠਕ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬੈਠਕ ਇਹ ਸਮਝਣ ਲਈ ਜ਼ਰੂਰੀ ਹੈ ਕਿ ਕੈਨੇਡੀਅਨਾਂ ਦੀ ਸੁਰੱਖਿਆ ਲਈ ਉਹ ਹੋਰ ਕਿਹੜੇ ਕਦਮ ਚੁੱਕ ਸਕਦੇ ਹਨ। ਸਿੰਘ ਨੇ ਮੰਗ ਕੀਤੀ ਕਿ ਲਿਬਰਲ ਸਰਕਾਰ ਭਾਰਤੀ ਡਿਪਲੋਮੈਟਾਂ ’ਤੇ ਸਖ਼ਤ ਪਾਬੰਦੀਆਂ ਲਾਏ ਤੇ ਆਰ. ਐੱਸ. ਐੱਸ. ਜੋ ਭਾਰਤ ਦੀ ਹਿੰਸਕ, ਅਤਿਵਾਦੀ, ਦਹਿਸ਼ਤੀ ਜਥੇਬੰਦੀ ਹੈ, ਨੂੰ ਦੇਸ਼ ’ਚੋਂ ਬਾਹਰ ਕੱਢੇ। ਇਹ ਉਹ ਸਮੂਹ ਹੈ ਜੋ ਕੈਨੇਡਾ ਤੇ ਹੋਰਨਾਂ ਮੁਲਕਾਂ ਵਿਚੋਂ ਵੀ ਆਪਣੀਆਂ ਸਰਗਰਮੀਆਂ ਚਲਾ ਰਿਹਾ ਹੈ।

Advertisement
Advertisement
Advertisement
Advertisement
Scroll to Top