Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 4:17 am

+91 90915 01313 , +91 90916 01313

punjabbanni@gmail.com
punjabbani@yahoo.com

ਗੈਂਗਸਟਰ ਦੀਪਕ ਬਾਕਸਰ ਦੋ ਦਿਨਾਂ ਦੇ ਪੁਲਸ ਰਿਮਾਂਡ ਤੇ ਭੇਜੇ

ਗੈਂਗਸਟਰ ਦੀਪਕ ਬਾਕਸਰ ਦੋ ਦਿਨਾਂ ਦੇ ਪੁਲਸ ਰਿਮਾਂਡ ਤੇ ਭੇਜੇ

ਗੈਂਗਸਟਰ ਦੀਪਕ ਬਾਕਸਰ ਦੋ ਦਿਨਾਂ ਦੇ ਪੁਲਸ ਰਿਮਾਂਡ ਤੇ ਭੇਜੇ
ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਨਾਂਗਲੋਈ ਇਲਾਕੇ ਵਿੱਚ ਮਠਿਆਈ ਦੀ ਦੁਕਾਨ ਦੇ ਬਾਹਰ ਗੋਲੀਆਂ ਚਲਾਉਣ ਦੀ ਘਟਨਾ ਨਾਲ ਜੁੜੇ ਮਾਮਲੇ ’ਚ ਅਦਾਲਤ ਨੇ ਅੱਜ ਗੈਂਗਸਟਰ ਦੀਪਕ ਬਾਕਸਰ ਨੂੰ ਦੋ ਦਿਨਾਂ ਦੀ ਪੁਲੀਸ ਹਿਰਾਸਤ ’ਚ ਭੇਜ ਦਿੱਤਾ ਹੈ। ਸਰਕਾਰੀ ਵਕੀਲ ਨੇ ਕਿਹਾ ਕਿ ਬਾਕੀ ਮੁਲਜ਼ਮਾਂ ਦੇ ਵੇਰਵਿਆਂ ਦਾ ਪਤਾ ਲਾਉਣ ਲਈ ਉਸ ਕੋਲੋਂ ਪੁੱਛ-ਪੜਤਾਲ ਕੀਤੇ ਜਾਣ ਦੀ ਲੋੜ ਹੈ, ਜਿਸ ਮਗਰੋਂ ਜੱਜ ਨੇ ਮੁਲਜ਼ਮ ਨੂੰ ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਦੀ ਹਿਰਾਸਤ ਵਿੱਚ ਭੇਜ ਦਿੱਤਾ। ਪੁਲਸ ਨੇ ਕਿਹਾ ਕਿ ਪੁੱਛ-ਪੜਤਾਲ ਦੌਰਾਨ ਇਹ ਵੀ ਪਤਾ ਲਾਇਆ ਜਾਵੇਗਾ ਕਿ ਦਿੱਲੀ-ਐੱਨਸੀਆਰ ਵਿੱਚ ਹਥਿਆਰਾਂ ਦੀ ਸਪਲਾਈ ਕੌਣ ਕਰਦਾ ਹੈ। ਅਧਿਕਾਰੀਆਂ ਨੇ ਦੱਸਿਆ ਕਿ 28 ਸਤੰਬਰ ਨੂੰ ਕੌਮੀ ਰਾਜਧਾਨੀ ’ਚ ਗੋਲੀਬਾਰੀ ਦੀਆਂ ਤਿੰਨ ਘਟਨਾਵਾਂ ਵਾਪਰੀਆਂ। ਇਨ੍ਹਾਂ ਵਿੱਚ ਪੱਛਮੀ ਦਿੱਲੀ ਦੇ ਕਾਰ ਸ਼ੋਅਰੂਮ, ਦੱਖਣ-ਪੱਛਮੀ ਦਿੱਲੀ ਦੇ ਹੋਟਲ ਅਤੇ ਮਠਿਆਈ ਦੀ ਦੁਕਾਨ ਨੇੜੇ ਵਾਪਰੀਆਂ ਘਟਨਾਵਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮਠਿਆਈ ਦੀ ਦੁਕਾਨ ਨੇੜੇ ਵਾਪਰੀ ਘਟਨਾ ਵਿੱਚ ਮੋਟਰਸਾਈਕਲ ਸਵਾਰ ਹਥਿਆਰਬੰਦ ਵਿਅਕਤੀਆਂ ਨੇ ਦੁਕਾਨ ਮਾਲਕ ਨੂੰ ਗੈਂਗਸਟਰਾਂ ਦੀਆਂ ਤਸਵੀਰਾਂ ਦਿਖਾ ਕੇ ਧਮਕੀਆਂ ਦਿੱਤੀਆਂ ਸਨ।

Advertisement
Advertisement
Advertisement
Advertisement
Scroll to Top