Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 6:05 am

+91 90915 01313 , +91 90916 01313

punjabbanni@gmail.com
punjabbani@yahoo.com

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨਾਂ ਦੀ ਹੋਈ ਮੌਤ

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨਾਂ ਦੀ ਹੋਈ ਮੌਤ

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨਾਂ ਦੀ ਹੋਈ ਮੌਤ
ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਵਿਖੇ ਬਣੇ ਜਗਰਾਉਂ ਪੁੱਲ ਤੋਂ ਗਾਂਧੀ ਨਗਰ ਤੱਕ ਬਣੇ ਫਲਾਈਓਵਰ `ਤੇ ਦੇਰ ਰਾਤ ਮੋਟਰਸਾਈਕਲ ਸਵਾਰ ਨੌਜਵਾਨਾਂ ਦਾ ਕਿਸੇ ਅਣਪਛਾਤੇ ਵਾਹਨ ਵੱਲੋਂ ਫੇਟ ਮਾਰਨ ਕਾਰਨ ਭਿਆਨਕ ਐਕਸੀਡੈਂਟ ਹੋ ਗਿਆ। ਮੌਕੇ `ਤੇ ਮੌਜੂਦ ਅਹਾਤਾ ਮਾਲਕ ਕਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੇ ਆਹਾਤੇ ਤੋਂ ਘਰ ਜਾ ਰਹੇ ਸਨ ਕਿ ਪੁਰਾਣੀ ਸਬਜ਼ੀ ਮੰਡੀ ਚੌਂਕ ਨੇੜੇ ਪੁਲ ਦੇ ਉੱਪਰ ਦੋ ਨੌਜਵਾਨ ਸੜਕ `ਤੇ ਬੁਰੀ ਤਰ੍ਹਾਂ ਭਿਆਨਕ ਹਾਦਸੇ ਦਾ ਸਿ਼ਕਾਰ ਹੋਏ ਹਨ। ਜਿਸ ਤੋਂ ਬਾਅਦ ਉਹਨਾਂ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ `ਤੇ ਪਹੁੰਚੀ ਪੀਸੀਆਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਹਾਦਸਾਗ੍ਰਸਤ ਹੋਏ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਹਜੇ ਤੱਕ ਨਹੀਂ ਹੋਈ ਪੁਲਿਸ ਮੌਕੇ `ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਡਿਵੀਜ਼ਨ ਨੰਬਰ ਚਾਰ ਦੇ ਡਿਊਟੀ ਅਫਸਰ ਕੁਲਬੀਰ ਰਾਜ ਨੇ ਦੱਸਿਆ ਕਿ ਉਹਨਾਂ ਨੂੰ ਪੀਸੀਆਰ ਪੁਲਿਸ ਰਾਹੀਂ ਸੂਚਨਾ ਮਿਲੀ ਸੀ ਕਿ ਫਲਾਈਓਵਰ `ਤੇ 2 ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਐਕਸੀਡੈਂਟ ਦੌਰਾਨ ਮੌਤ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਦੋਵੇਂ ਮ੍ਰਿਤਕ ਨੌਜਵਾਨਾਂ ਦੀ ਪਛਾਣ ਨਹੀਂ ਹੋਈ ਹੈ। ਇਨ੍ਹਾਂ ਨੌਜਵਾਨਾਂ ਦੇ ਮੋਬਾਈਲ ਫੋਨ ਵੀ ਬੈਟਰੀ ਖ਼ਤਮ ਹੋਣ ਕਾਰਨ ਬੰਦ ਹਨ। ਉਹ ਮੌਕੇ `ਤੇ ਹੀ ਮਾਮਲੇ ਦੀ ਜਾਂਚ ਕਰ ਰਹੇ ਹਨ ਜਲਦ ਹੀ ਐਮਬੂਲੈਂਸ ਰਾਹੀਂ ਮ੍ਰਿਤਕਾਂ ਦੀ ਦੇਹ ਨੂੰ ਸਿਵਲ ਹਸਪਤਾਲ ਮੋਰਚਰੀ ਵਿਚ ਰਖਵਾ ਦਿੱਤਾ ਜਾਵੇਗਾ।

Advertisement
Advertisement
Advertisement
Advertisement
Scroll to Top