ਮੋਦੀ ਕੈਬਨਿਟ ਨੇ ਕੀਤਾ ਹਾੜੀ ਦੀਆਂ ਫਸਲਾਂ ਦੀ ਐਮ. ਐਸ. ਪੀ. ਵਿਚ ਪ੍ਰਤੀ ਕੁਇੰਟਲ 150 ਰੁਪਏ ਦਾ ਵਾਧਾ

ਮੋਦੀ ਕੈਬਨਿਟ ਨੇ ਕੀਤਾ ਹਾੜੀ ਦੀਆਂ ਫਸਲਾਂ ਦੀ ਐਮ. ਐਸ. ਪੀ. ਵਿਚ ਪ੍ਰਤੀ ਕੁਇੰਟਲ 150 ਰੁਪਏ ਦਾ ਵਾਧਾ
ਨਵੀਂ ਦਿੱਲੀ : ਕੇਂਦਰ ਦੀ ਮੋਦੀ ਕੈਬਨਿਟ ਨੇ ਤਿਉਹਾਰਾਂ ਦੇ ਮੌਕੇ ਕਿਸਾਨਾਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੱਤੀ। ਮੋਦੀ ਕੈਬਨਿਟ ਨੇ ਹਾੜੀ ਦੀਆਂ ਫ਼ਸਲਾਂ ਦੀ ਵਿਚ ਵਾਧਾ ਕਰ ਦਿੱਤਾ ਹੈ। ਕੈਬਨਿਟ ਨੇ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਖ਼ਬਰਾਂ ਅਨੁਸਾਰ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2,275 ਰੁਪਏ ਤੋਂ ਵਧਾ ਕੇ 2,425 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਜੇਕਰ ਗੱਲ ਛੋਲੇ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕੀਤੀ ਜਾਵੇ ਤਾਂ ਇਸ ਵਿੱਚ 210 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਸਰ੍ਹੋਂ ਦਾ ਘੱਟੋ-ਘੱਟ ਸਮਰਥਨ ਮੁੱਲ 300 ਰੁਪਏ ਪ੍ਰਤੀ ਕੁਇੰਟਲ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਦੂਜੇ ਪਾਸੇ ਐੱਮਐੱਸਪੀ ਦੀਆਂ ਖ਼ਬਰਾਂ ਤੋਂ ਇਲਾਵਾ ਕੈਬਨਿਟ ਕੋਸਟਲ ਸ਼ਿਪਿੰਗ ਬਿੱਲ 2024 ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।
