ਸਿੱਖ ਕੌਮ ਲਈ ਸ਼੍ਰੀ ਅਕਾਲ ਤਖਤ ਸਾਹਿਬ ਸਰਬ ਉੱਚ ਅਤੇ ਸਰਬ ਪ੍ਰਮਾਣਿਤ ਹੈ : ਢੀਂਡਸਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 16 October, 2024, 12:54 PM

ਸਿੱਖ ਕੌਮ ਲਈ ਸ਼੍ਰੀ ਅਕਾਲ ਤਖਤ ਸਾਹਿਬ ਸਰਬ ਉੱਚ ਅਤੇ ਸਰਬ ਪ੍ਰਮਾਣਿਤ ਹੈ : ਢੀਂਡਸਾ
ਮਾਲੇਰਕੋਟਲਾ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਕੱਲ ਜਾਰੀ ਕੀਤੇ ਹੁਕਮਨਾਮੇ ਪ੍ਰਤੀ ਆਪਣੀ ਪ੍ਰਤੀਕਿਰਿਆ ਜਾਹਿਰ ਕਰਦਿਆਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਪ੍ਰਤੀ ਆਇਆ ਫੈਸਲਾ ਫੈਸਲਾ ਸ਼ਲਾਘਾ ਯੋਗ ਹੈ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਦਿੱਤੇ ਇਹ ਫੈਸਲੇ ਨਾਲ ਸ਼੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ਕਾਇਮ ਰੱਖੀ ਗਈ ਹੈ ਉਹਨਾਂ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਕੌਮ ਲਈ ਸ਼੍ਰੀ ਅਕਾਲ ਤਖਤ ਸਾਹਿਬ ਸਰਬ ਉੱਚ ਅਤੇ ਸਰਬ ਪ੍ਰਮਾਣਿਤ ਹੈ।