Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:00 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵ ਉੱਚਤਾ ਅੱਗੇ ਹਰ ਸਿੱਖ ਸਿਰ ਝੁਕਾਉੰਦਾ ਹੈ : ਸਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵ ਉੱਚਤਾ ਅੱਗੇ ਹਰ ਸਿੱਖ ਸਿਰ ਝੁਕਾਉੰਦਾ ਹੈ : ਸਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵ ਉੱਚਤਾ ਅੱਗੇ ਹਰ ਸਿੱਖ ਸਿਰ ਝੁਕਾਉੰਦਾ ਹੈ : ਸਰਨਾ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵ ਉੱਚਤਾ ਅੱਗੇ ਹਰ ਸਿੱਖ ਸਿਰ ਝੁਕਾਉੰਦਾ ਹੈ । ਜੋ ਵੀ ਆਦੇਸ਼ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਉਂਦਾ ਹੈ । ਉਸਨੂੰ ਲਾਗੂ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਹਰਿਆਵਲ ਦਸਤੇ ਵਾਂਗ ਸੇਵਾ ਨਿਭਾਈ ਹੈ । ਵਿਰਸਾ ਸਿੰਘ ਵਲਟੋਹਾ ਬਾਰੇ ਜੋ ਆਦੇਸ਼ ਆਇਆ ਹੈ । ਉਹ ਨਾ ਸਿਰਫ ਸ਼੍ਰੋਮਣੀ ਅਕਾਲੀ ਦਲ ਨੇ ਉਸੇ ਵੇਲੇ ਮੰਨਿਆ ਹੈ ਸਗੋਂ ਵਿਰਸਾ ਸਿੰਘ ਵਲਟੋਹਾ ਨੇ ਸਿਰ ਝੁਕਾਉਂਦੇ ਹੋਏ ਆਪਣੇ ਆਪ ਹੀ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦਿੱਤਾ ਹੈ ਪਰ ਜੋ ਹਾਲਤ ਸਿੱਖ ਕੌਮ ਅੰਦਰ ਬਣੇ ਹੋਏ ਹਨ । ਇਹ ਬਹੁਤ ਗੰਭੀਰ ਹਨ । ਇਸ ਲਈ ਅੱਜ ਸਮੁੱਚੀ ਕੌਮ ਨੂੰ ਸਿਰ ਜੋੜਕੇ ਬੈਠਣ ਦੀ ਲੋੜ ਹੈ । ਇਸ ਤੋਂ ਇਲਾਵਾ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਆ ਰਹੀ ਹੈ । ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਦਾ ਇਹ ਇਖਲਾਕੀ ਫਰਜ਼ ਬਣ ਜਾਂਦਾ ਹੈ ਕਿ ਉਹ ਇਸ ਮੌਕੇ ਸ. ਹਰਜਿੰਦਰ ਸਿੰਘ ਧਾਮੀ ਵਰਗੇ ਪੰਥ ਪ੍ਰਸਤ ਤੇ ਸੁਲਝੇ ਹੋਏ ਇਨਸਾਨ ਦੀ ਖੁਲ੍ਹਕੇ ਮੱਦਦ ਕਰਨ ਕਿਉਂਕਿ ਅਜਿਹੇ ਮੌਕੇ ਸਿੱਖ ਰਹਿਤ ਮਰਿਯਾਦਾ ਨੂੰ ਸਮਝਣ ਤੇ ਮੰਨਣ ਵਾਲੇ ਇਨਸਾਨ ਦਾ ਚੁਣਿਆ ਜਾਂਦਾ ਬਹੁਤ ਜ਼ਰੂਰੀ ਹੈ । ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੋਵਾਂ ਨੂੰ ਹੀ ਬਚਾਉਣ ਦਾ ਵੇਲਾ ਹੈ । ਕਿਉਂਕਿ ਪੰਥ ਵਿਰੋਧੀ ਤਾਕਤਾਂ ਦਾ ਇਸ ਵਕਤ ਪੂਰਾ ਜ਼ੋਰ ਲੱਗਿਆ ਹੋਇਆ ਹੈ ਕਿ ਪੰਥ ਦੀਆਂ ਇਹਨਾਂ ਦੋਹਾਂ ਧਰੋਹਰਾਂ ਨੂੰ ਖਤਮ ਕਰ ਦਿੱਤਾ ਜਾਵੇ । ਪਰ ਖ਼ਾਲਸਾ ਪੰਥ ਦੇ ਹਰ ਚੇਤੰਨ ਹਿੱਸੇ ਦੀ ਇਹ ਜਿੰਮੇਵਾਰੀ ਬਣ ਜਾਂਦੀ ਹੈ ਕਿ ਇਸ ਮੌਕੇ ਅਸੀ ਪੰਥ ਦੀਆਂ ਇਹਨਾਂ ਦੋਵਾਂ ਨੁਮਾਇੰਦਾ ਜਮਾਤਾਂ ਨੂੰ ਬਚਾਉਣ ਲਈ ਇਕਜੁਟ ਹੋਈਏ।

Advertisement
Advertisement
Advertisement
Advertisement
Scroll to Top