ਕੇਂਦਰ ਜੰਮੂ-ਕਸ਼ਮੀਰ ਦੀ ਤਰੱਕੀ ਲਈ ਉਨ੍ਹਾਂ ਦੀ ਟੀਮ ਨਾਲ ਮਿਲ ਕੇ ਕੰਮ ਕਰੇਗਾ : ਪ੍ਰਧਾਨ ਮੰਤਰੀ ਮੋਦੀ
ਦੁਆਰਾ: Punjab Bani ਪ੍ਰਕਾਸ਼ਿਤ :Wednesday, 16 October, 2024, 03:20 PM

ਕੇਂਦਰ ਜੰਮੂ-ਕਸ਼ਮੀਰ ਦੀ ਤਰੱਕੀ ਲਈ ਉਨ੍ਹਾਂ ਦੀ ਟੀਮ ਨਾਲ ਮਿਲ ਕੇ ਕੰਮ ਕਰੇਗਾ : ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਉਮਰ ਅਬਦੁੱਲਾ ਨੂੰ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ ਉਪਰੰਤ ਵਧਾਈ ਦਿੱਤੀ ਅਤੇ ਕਿਹਾ ਕਿ ਕੇਂਦਰ ਜੰਮੂ-ਕਸ਼ਮੀਰ ਦੀ ਤਰੱਕੀ ਲਈ ਉਨ੍ਹਾਂ (ਉਮਰ) ਅਤੇ ਉਨ੍ਹਾਂ ਦੀ ਟੀਮ ਨਾਲ ਮਿਲ ਕੇ ਕੰਮ ਕਰੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਐਕਸ’ ’ਤੇ ਇੱਕ ਪੋਸਟ ਵਿੱਚ ਵਿਚ ਕਿਹਾ ‘‘ਸ਼੍ਰੀ ਉਮਰ ਅਬਦੁੱਲਾ ਜੀ ਨੂੰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ । ਲੋਕਾਂ ਦੀ ਸੇਵਾ ਕਰਨ ਦੀਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਵਿੱਚ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ। ਉਨ੍ਹਾਂ ਕਿਹਾ ਕਿ ਕੇਂਦਰ ਜੰਮੂ-ਕਸ਼ਮੀਰ ਦੀ ਤਰੱਕੀ ਲਈ ਉਨ੍ਹਾਂ ਦੀ ਟੀਮ ਨਾਲ ਮਿਲ ਕੇ ਕੰਮ ਕਰੇਗਾ।
