Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 12:44 pm

+91 90915 01313 , +91 90916 01313

punjabbanni@gmail.com
punjabbani@yahoo.com

ਸਮਾਰਟ ਰਾਸ਼ਨ ਡਿਪੂ ਜਲਦ ਸ਼ੁਰੂ ਕੀਤੇ ਜਾਣ: ਲਾਲ ਚੰਦ ਕਟਾਰੂਚੱਕ

ਸਮਾਰਟ ਰਾਸ਼ਨ ਡਿਪੂ ਜਲਦ ਸ਼ੁਰੂ ਕੀਤੇ ਜਾਣ: ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਸਮਾਰਟ ਤੋਲ ਮਸ਼ੀਨਾਂ ਦੇ ਟੈਂਡਰ ਲਾਉਣ ਦੇ ਹੁਕਮ

ਰਾਸ਼ਨ ਡਿਪੂਆਂ ਦੀ ਬਕਾਇਆ ਕਮਿਸ਼ਨ ਤੁਰੰਤ ਜਾਰੀ ਕਰਨ ਦੇ ਨਿਰਦੇਸ਼

ਸਮਾਰਟ ਈ ਪੋਜ਼ ਮਸ਼ੀਨਾਂ ਲਈ ਟੈਂਡਰ ਪ੍ਰਕਿਰਿਆ ਆਰੰਭ

ਚੰਡੀਗੜ੍ਹ, ਜੂਨ 9:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕ ਵੰਡ ਪ੍ਰਣਾਲੀ ਨੂੰ ਹੋਰ ਅਸਰਦਾਰ ਬਣਾਉਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਸੇ ਤਹਿਤ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਨਾਜ ਭਵਨ, ਚੰਡੀਗੜ੍ਹ ਵਿਖੇ ਇਸ ਪ੍ਰਣਾਲੀ ਦੇ ਕੰਮ ਕਾਜ ਦੀ ਸਮੀਖਿਆ ਕਰਨ ਸਬੰਧੀ ਇੱਕ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਇਹ ਨਿਰਦੇਸ਼ ਦਿੱਤੇ ਗਏ ਕਿ ਸਮਾਰਟ ਰਾਸ਼ਨ ਡਿਪੂ ਛੇਤੀ ਤੋਂ ਛੇਤੀ ਸ਼ੁਰੂ ਕਰ ਦਿੱਤੇ ਜਾਣ ਤਾਂ ਜੋ ਲਾਭਪਾਤਰੀਆਂ ਨੂੰ ਨਿਰਵਿਘਨ ਢੰਗ ਨਾਲ ਬਣਦਾ ਰਾਸ਼ਨ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਮੰਤਰੀ ਨੇ ਰਾਸ਼ਨ ਦੀ ਵੰਡ ਵਿੱਚ ਪਾਰਦਰਸ਼ਿਤਾ ਯਕੀਨੀ ਬਣਾਉਣ ਲਈ ਸਮਾਰਟ ਤੋਲ ਮਸ਼ੀਨਾਂ ਦੇ ਟੈਂਡਰ ਲਾਉਣ ਦੇ ਹੁਕਮ ਵੀ ਦਿੱਤੇ।

ਇਸ ਮੌਕੇ ਉਨ੍ਹਾਂ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਡਿਪੂ ਹੋਲਡਰਾਂ ਦਾ ਲਗਭਗ 9 ਕਰੋੜ ਰੁਪਏ ਦਾ ਬਕਾਇਆ ਕਮਿਸ਼ਨ ਤੁਰੰਤ ਅਦਾ ਕੀਤਾ ਜਾਵੇ ਅਤੇ ਚਾਰ ਹਫਤਿਆਂ ਵਿੱਚ ਇਸ ਦੀ ਸਟੇਟਸ ਰਿਪੋਰਟ ਦਿੱਤੀ ਜਾਵੇ।

ਉਨ੍ਹਾਂ ਭਰੋਸਾ ਦਿਵਾਇਆ ਕਿ ਬਾਕੀ ਰਕਮ ਦੀ ਅਦਾਇਗੀ ਸਬੰਧੀ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਕਣਕ ਦੀ ਵੰਡ ਵਿੱਚ ਪਾਰਦਰਸ਼ਿਤਾ ਲਿਆਉਣ ਲਈ ਹੁਕਮ ਜਾਰੀ ਕੀਤੇ ਗਏ ਕਿ ਹਰੇਕ ਰਾਸ਼ਨ ਡਿਪੂ ਤੇ ਲਾਭਪਾਤਰੀਆਂ ਦੇ ਬਣਦੇ ਰਾਸ਼ਨ ਦੀ ਮਾਤਰਾ ਪੰਜਾਬੀ ਅਤੇ ਹਿੰਦੀ ਭਾਸ਼ਾ ਵਿੱਚ ਸਮੇਤ ਹੈਲਪਲਾਈਨ ਨੰਬਰ ਸਪੱਸ਼ਟ ਤੌਰ ਉੱਤੇ ਦਰਸਾਈ ਜਾਵੇ ਤਾਂ ਜੋ ਪ੍ਰਵਾਸੀ ਲਾਭਪਾਤਰੀਆਂ ਨੂੰ ਵੀ ਰਾਸ਼ਨ ਮਿਲਣ ਵਿੱਚ ਕੋਈ ਦਿੱਕਤ ਨਾ ਆਏ।

ਇਸ ਮੌਕੇ ਮੰਤਰੀ ਦੇ ਧਿਆਨ ਹਿੱਤ ਇਹ ਲਿਆਂਦਾ ਗਿਆ ਕਿ ਲੋਕ ਵੰਡ ਪ੍ਰਣਾਲੀ ਨੂੰ ਹੋਰ ਅਸਰਦਾਰ ਬਣਾਉਣ ਲਈ ਹਰੇਕ ਡਿਪੂ ਉੱਤੇ ਸਮਾਰਟ ਈ ਪੋਜ਼ ਮਸ਼ੀਨ ਉਪਲਬਧ ਕਰਵਾਉਣ ਲਈ ਟੈਂਡਰ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ।

ਮੰਤਰੀ ਨੇ ਅਗਾਂਹ ਕਿਹਾ ਕਿ ਸਰਕਾਰ ਖਪਤਕਾਰਾਂ ਦੇ ਨਾਲ ਨਾਲ ਡਿਪੂ ਹੋਲਡਰਾਂ ਦੇ ਵਾਜਬ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਕਿਰਤ ਕਿਰਪਾਲ ਸਿੰਘ ਸਕੱਤਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਘਨਸ਼ਿਆਮ ਥੋਰੀ ਡਾਇਰੈਕਟਰ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਹਾਜ਼ਿਰ ਸਨ।

Advertisement
Advertisement
Advertisement
Advertisement
Scroll to Top