Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:53 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਯਤਨਾਂ ਸਦਕਾ ਪਟਿਆਲਾ ਸ਼ਹਿਰੀ ਹਲਕੇ ਦੀ ਇਕਲੌਤੀ ਗ੍ਰਾਮ ਪੰਚਾਇਤ ਨਿਊ ਖੇੜੀ ‘ਚ ਸਰਬਸੰਮਤੀ ਨਾਲ ਹੋਈ ਚੋਣ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਯਤਨਾਂ ਸਦਕਾ ਪਟਿਆਲਾ ਸ਼ਹਿਰੀ ਹਲਕੇ ਦੀ ਇਕਲੌਤੀ ਗ੍ਰਾਮ ਪੰਚਾਇਤ ਨਿਊ ਖੇੜੀ ‘ਚ ਸਰਬਸੰਮਤੀ ਨਾਲ ਹੋਈ ਚੋਣ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਯਤਨਾਂ ਸਦਕਾ ਪਟਿਆਲਾ ਸ਼ਹਿਰੀ ਹਲਕੇ ਦੀ ਇਕਲੌਤੀ ਗ੍ਰਾਮ ਪੰਚਾਇਤ ਨਿਊ ਖੇੜੀ ‘ਚ ਸਰਬਸੰਮਤੀ ਨਾਲ ਹੋਈ ਚੋਣ
-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਪਿੰਡ ‘ਚ ਕਰਵਾਈ ਸਰਬਸੰਮਤੀ, ਨਵੀਂ ਪੰਚਾਇਤ ਨੂੰ ਵਧਾਈ-ਅਜੀਤਪਾਲ ਸਿੰਘ ਕੋਹਲੀ
-ਵਿਧਾਇਕ ਕੋਹਲੀ ਦੀ ਅਗਵਾਈ ਹੇਠ ਪਿੰਡ ਦੇ ਵਿਕਾਸ ਲਈ ਰਲਕੇ ਹੰਭਲਾ ਮਾਰਾਂਗੇ-ਸਰਪੰਚ ਤੇ ਪੰਚਾਇਤ ਮੈਂਬਰ
ਪਟਿਆਲਾ, 16 ਅਕਤੂਬਰ : ਪਟਿਆਲਾ ਸ਼ਹਿਰੀ ਹਲਕੇ ਦੀ ਇਕਲੌਤੀ ਗ੍ਰਾਮ ਪੰਚਾਇਤ ਪਿੰਡ ਨਿਊ ਖੇੜੀ ਵਿਖੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਯਤਨਾਂ ਸਦਕਾ ਸਰਬਸੰਮਤੀ ਨਾਲ ਸਰਪੰਚ ਤੇ ਬਾਕੀ ਦੇ ਪੰਚਾਂ ਦੀ ਚੋਣ ਕੀਤੀ ਗਈ। ਇਸ ਚੋਣ ਵਿੱਚ ਬਲਵਿੰਦਰਜੀਤ ਸਿੰਘ ਸੰਧੂ ਨੂੰ ਸਰਪੰਚ ਵਜੋਂ ਅਤੇ 9 ਵਾਰਡਾਂ ਦੇ ਪੰਚਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਨ੍ਹਾਂ ਵਿੱਚ ਪਰਮਜੀਤ ਸਿੰਘ, ਸ਼ੀਨੂ ਗਰਗ, ਇੰਦਰਜੀਤ ਸਿੰਘ, ਜਸਵੰਤ ਸਿੰਘ, ਬਲਜੀਤ ਸਿੰਘ, ਨਿੱਧੀ ਖੋਸਲਾ, ਜਸਲੀਨ ਕੌਰ, ਦਮਨਪ੍ਰੀਤ ਕੌਰ ਤੇ ਚਿਮਨਾ ਰਾਣੀ ਸ਼ਾਮਲ ਹਨ ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਪੰਜਾਬ ਸਰਕਾਰ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਵਿਸ਼ੇਸ਼ ਸਹਾਇਤਾ ਦੇਵੇਗੀ, ਜਿਸ ਲਈ ਪਿੰਡ ਵਾਸੀਆਂ ਨੇ ਫੈਸਲਾ ਕੀਤਾ ਕਿ ਉਹ ਆਪਣੇ ਪਿੰਡ ਦੀ ਪੰਚਾਇਤ ਨੂੰ ਸਰਬਸੰਮਤੀ ਨਾਲ ਚੁਨਣਗੇ ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਰਪੰਚ ਤੇ ਸਮੁੱਚੀ ਪੰਚਾਇਤ ਨੂੰ ਇਸ ਨੇਕ ਕਾਰਜ ਲਈ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਪਿੰਡ ‘ਚ ਸਰਬਸੰਮਤੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਇਸ ਪਿੰਡ ਦੇ ਵਿਕਾਸ ਲਈ ਵਚਨਬੱਧ ਰਹਿਣਗੇ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੇ ਆਪਸੀ ਧੜੇਬੰਦੀ ਤੋਂ ਉੱਪਰ ਉਠ ਕੇ ਜੋ ਫ਼ੈਸਲਾ ਕੀਤਾ ਹੈ ਉਹ ਸ਼ਲਾਘਾਯੋਗ ਹੈ। ਇਸ ਮੌਕੇ ਰਵਿੰਦਰਪਾਲ ਸਿੰਘ ਜੋਨੀ ਕੋਹਲੀ ਅਤੇ ਹੋਰ ਆਗੂ ਵੀ ਹਾਜ਼ਰ ਸਨ । ਇਸ ਮੌਕੇ ਸਰਪੰਚ ਬਲਵਿੰਦਰਜੀਤ ਸਿੰਘ ਸੰਧੂ ਤੇ ਹੋਰ ਪੰਚਾਂ ਨੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਵਿਧਾਇਕ ਦੀ ਅਗਵਾਈ ਹੇਠ ਪਿੰਡ ਦੇ ਵਿਕਾਸ ਲਈ ਰਲਕੇ ਹੰਭਲਾ ਮਾਰਨਗੇ । ਵਿਧਾਇਕ ਕੋਹਲੀ ਨੇ ਸਮੁੱਚੀ ਪੰਚਾਇਤ ਦਾ ਸਨਮਾਨ ਕੀਤਾ ।

Advertisement
Advertisement
Advertisement
Advertisement
Scroll to Top