ਇੰਡੀਆ ਗਠਜੋੜ ਦੇ ਭਾਈਵਾਲ ਮਿਲ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨਗੇ ਅਤੇ ਕਾਂਗਰਸ ਅਤੇ ਜੇਐਮਐਮ ਮਿਲ ਕੇ 81 ਵਿੱਚੋਂ 70 ਸੀਟਾਂ ’ਤੇ ਉਮੀਦਵਾਰ ਖੜ੍ਹੇ ਕਰਨਗੇ : ਹੇਮੰਤ ਸੋਰੇਨ

ਦੁਆਰਾ: Punjab Bani ਪ੍ਰਕਾਸ਼ਿਤ :Saturday, 19 October, 2024, 06:22 PM

ਇੰਡੀਆ ਗਠਜੋੜ ਦੇ ਭਾਈਵਾਲ ਮਿਲ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨਗੇ ਅਤੇ ਕਾਂਗਰਸ ਅਤੇ ਜੇਐਮਐਮ ਮਿਲ ਕੇ 81 ਵਿੱਚੋਂ 70 ਸੀਟਾਂ ’ਤੇ ਉਮੀਦਵਾਰ ਖੜ੍ਹੇ ਕਰਨਗੇ : ਹੇਮੰਤ ਸੋਰੇਨ
ਰਾਂਚੀ : ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਕਿਹਾ ਕਿ ਇੰਡੀਆ ਗਠਜੋੜ ਦੇ ਭਾਈਵਾਲ ਮਿਲ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨਗੇ ਅਤੇ ਕਾਂਗਰਸ ਅਤੇ ਜੇਐਮਐਮ ਮਿਲ ਕੇ 81 ਵਿੱਚੋਂ 70 ਸੀਟਾਂ ’ਤੇ ਉਮੀਦਵਾਰ ਖੜ੍ਹੇ ਕਰਨਗੇ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀਆਂ 11 ਸੀਟਾਂ ਲਈ ਗਠਜੋੜ ਦੇ ਭਾਈਵਾਲਾਂ ਰਾਸ਼ਟਰੀ ਜਨਤਾ ਦਲ ਅਤੇ ਖੱਬੀਆਂ ਪਾਰਟੀਆਂ ਨਾਲ ਸੀਟਾਂ ਦੀ ਵੰਡ ਬਾਰੇ ਗੱਲਬਾਤ ਚੱਲ ਰਹੀ ਹੈ। ਵਿਧਾਨ ਸਭਾ ਦੀਆਂ 81 ਸੀਟਾਂ ਲਈ 13 ਅਤੇ 20 ਨਵੰਬਰ ਨੂੰ ਦੋ ਪੜਾਵਾਂ ਵਿੱਚ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਗਿਣਤੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਸਹਿਯੋਗੀ ਪਾਰਟੀਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ ਗਿਆ ਹੈ ਅਤੇ ਉਮੀਦਵਾਰਾਂ ਦਾ ਐਲਾਨ ਜਲਦੀ ਹੀ ਕਰ ਦਿੱਤਾ ਜਾਵੇਗਾ।