Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:08 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਯੂਨੀਵਰਸਿਟੀ `ਚ 7 ਅਸਾਮੀਆਂ ਖ਼ਤਮ ਕਰਨ `ਤੇ ਵਿਵਾਦ

ਪੰਜਾਬ ਯੂਨੀਵਰਸਿਟੀ `ਚ 7 ਅਸਾਮੀਆਂ ਖ਼ਤਮ ਕਰਨ `ਤੇ ਵਿਵਾਦ

ਪੰਜਾਬ ਯੂਨੀਵਰਸਿਟੀ `ਚ 7 ਅਸਾਮੀਆਂ ਖ਼ਤਮ ਕਰਨ `ਤੇ ਵਿਵਾਦ
ਲੈਬ ਤੇ ਟੈਕਨੀਕਲ ਸਟਾਫ਼ ਨੇ ਲਿਖਿਆ ਵਾਈਸ ਚਾਂਸਲਰ ਨੂੰ ਪੱਤਰ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਯੂਨੀਵਰਸਿਟੀ ਲੈਬ ਐਂਡ ਟੈਕਨੀਕਲ ਸਟਾਫ਼ ਐਸੋਸੀਏਸ਼ਨ (ਪਲਟਸਾ) ਨੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਯੂਨੀਵਰਸਿਟੀ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ (ਯੂਆਈਈਟੀ) ਵਿੱਚ 7 ਬਜਟ ਵਾਲੀਆਂ ਅਸਾਮੀਆਂ ਨੂੰ ਖ਼ਤਮ ਕਰਕੇ 7 ਨਵੀਆਂ ਅਸਾਮੀਆਂ ਭਰਨ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਵੀਸੀ ਨੂੰ ਪੱਤਰ ਲਿਖਿਆ ਹੈ।ਐਸੋਸੀਏਸ਼ਨ ਨੇ ਇਸ ਫੈਸਲੇ ਨੂੰ ਨਿਯਮਾਂ ਦੇ ਉਲਟ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ ਨਾਲ ਹੋਰਨਾਂ ਵਿਭਾਗਾਂ ਵਿੱਚ ਕੰਮ ਦੀ ਰਫ਼ਤਾਰ ਰੁਕ ਜਾਵੇਗੀ। ਐਸੋਸੀਏਸ਼ਨ ਦੇ ਪ੍ਰਧਾਨ ਇੰਦਰ ਦੇਵ ਪਟਿਆਲ ਤੇ ਹੋਰ ਅਹੁਦੇਦਾਰਾਂ ਨੇ ਇਸ ਮੁੱਦੇ ’ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਯੂਆਈਈਟੀ ਵਿੱਚ ਪਹਿਲਾਂ ਹੀ 112 ਬਜਟ ਵਾਲੀਆਂ ਅਸਾਮੀਆਂ ਹਨ, ਜਦੋਂਕਿ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਤਰੱਕੀਆਂ ਦਾ ਮੌਕਾ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ।ਫਾਈਨਾਂਸ ਬੋਰਡ ਦੀ ਕਾਰਵਾਈ `ਤੇ ਤਿੱਖਾ ਰੋਸ ਪ੍ਰਗਟ ਕਰਦਿਆਂ ਪਲਟਸਾ ਨੇ ਕਿਹਾ ਕਿ 8 ਅਕਤੂਬਰ ਨੂੰ ਹੋਈ ਮੀਟਿੰਗ `ਚ ਕੈਮਿਸਟਰੀ, ਜੀਓਲੋਜੀ, ਬਾਇਓਫਿਜ਼ਿਕਸ, ਸੀਆਈਐਲ ਅਤੇ ਪੀਯੂ ਗੋਸਵਾਮੀ ਸਰਬਾਨੰਦ ਗਿਰੀ ਰੀਜਨਲ ਸੈਂਟਰ ਆਦਿ ਵਿਭਾਗਾਂ `ਚੋਂ 7 ਅਸਾਮੀਆਂ ਖਤਮ ਕਰ ਦਿੱਤੀਆਂ ਗਈਆਂ ਹਨ। ਐਸੋਸੀਏਸ਼ਨ ਨੇ ਇਸ ਕਦਮ ਨੂੰ ਬੇਇਨਸਾਫ਼ੀ ਅਤੇ ਮਨਮਾਨੀ ਕਰਾਰ ਦਿੱਤਾ, ਜਿਸ ਨਾਲ ਇਨ੍ਹਾਂ ਵਿਭਾਗਾਂ ਦੇ ਤਕਨੀਕੀ ਸਟਾਫ਼ ਦੀਆਂ ਪ੍ਰਮੋਸ਼ਨਾਂ ਵਿੱਚ ਅੜਿੱਕਾ ਪੈਦਾ ਹੋ ਰਿਹਾ ਹੈ।

Advertisement
Advertisement
Advertisement
Advertisement
Scroll to Top