Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:05 am

+91 90915 01313 , +91 90916 01313

punjabbanni@gmail.com
punjabbani@yahoo.com

ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ-ਵਿਆਪੀ ਟੀਕਾਕਰਨ ਮੁਹਿੰਮ ਸੋਮਵਾਰ ਤੋ

ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ-ਵਿਆਪੀ ਟੀਕਾਕਰਨ ਮੁਹਿੰਮ ਸੋਮਵਾਰ ਤੋ

ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ-ਵਿਆਪੀ ਟੀਕਾਕਰਨ ਮੁਹਿੰਮ ਸੋਮਵਾਰ ਤੋ
ਮੁਹਿੰਮ ਦੇ ਸੁਚਾਰੂ ਅਮਲ ਲਈ 816 ਟੀਮਾਂ ਗਠਿਤ
ਮੂੰਹਖੁਰ ਰੋਕੂ ਵੈਕਸੀਨ ਦੀਆਂ 65 ਲੱਖ ਤੋਂ ਵੱਧ ਖੁਰਾਕਾਂ ਉਪਲੱਬਧ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 20 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ ਸੂਬੇ ਭਰ ਵਿੱਚ 21 ਅਕਤੂਬਰ ਤੋਂ ਪਸ਼ੂਆਂ ਦੇ ਟੀਕਾਕਰਨ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ । ਇਸ ਟੀਕਾਕਰਨ ਮੁਹਿੰਮ ਦੇ ਸੁਚਾਰੂ ਤੇ ਕੁਸ਼ਲ ਅਮਲ ਨੂੰ ਯਕੀਨੀ ਬਣਾਉਣ ਲਈ ਕੁੱਲ 816 ਟੀਮਾਂ ਦਾ ਗਠਨ ਕੀਤਾ ਗਿਆ ਹੈ । ਅੱਜ ਇਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਵਿਆਪਕ ਟੀਕਾਕਰਨ ਮੁਹਿੰਮ ਲਈ ਐਫ.ਐਮ.ਡੀ. ਵੈਕਸੀਨ ਦੀਆਂ ਕੁੱਲ 65,47,800 ਖੁਰਾਕਾਂ ਉਪਲੱਬਧ ਕਰਵਾਈਆਂ ਗਈਆਂ ਹਨ । ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਟੀਕਾਕਰਨ ਮੁਹਿੰਮ ਨੂੰ ਨਵੰਬਰ ਦੇ ਅਖੀਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ । ਉਨ੍ਹਾਂ ਦੱਸਿਆ ਕਿ ਮੂੰਹਖੁਰ ਰੋਕੂ ਟੀਕਾਕਰਨ ਮੁਹਿੰਮ ਤਹਿਤ ਸੂਬੇ ਦੇ ਸਮੁੱਚੇ ਪਸ਼ੂਧਨ ਨੂੰ ਵੈਕਸੀਨ ਮੁਫ਼ਤ ਲਗਾਈ ਜਾਵੇਗੀ । ਉਨ੍ਹਾਂ ਨੇ ਅਧਿਕਾਰੀਆਂ ਨੂੰ ਕੋਲਡ ਚੇਨ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਪਸ਼ੂ-ਪਾਲਕਾਂ ਨੂੰ ਟੀਕਾਕਰਨ ਮੁਹਿੰਮ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਲਈ ਵੀ ਕਿਹਾ । ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਵੈਕਸੀਨ ਦੀ ਵੰਡ ਕੀਤੀ ਜਾ ਚੁੱਕੀ ਹੈ । ਇਸ ਤੋਂ ਇਲਾਵਾ ਸੂਬੇ ਭਰ ਵਿੱਚ ਟੀਕਾਕਰਨ ਮੁਹਿੰਮ ਦੇ ਪ੍ਰਭਾਵੀ ਅਮਲ ਨੂੰ ਯਕੀਨੀ ਬਣਾਉਣ ਲਈ ਐਨ.ਆਰ.ਡੀ.ਡੀ.ਐਲ, ਜਲੰਧਰ ਦੇ ਜਾਇੰਟ ਡਾਇਰੈਕਟਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਪਸ਼ੂ ਪਾਲਣ ਵਿਭਾਗ ਵੱਲੋਂ ਸੂਬਾ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ ਨਾਲ ਜ਼ਿਲ੍ਹਾ ਪੱਧਰ ‘ਤੇ ਵੀ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿੱਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਸ੍ਰੀ ਭੰਡਾਰੀ ਨੇ ਦੱਸਿਆ ਕਿ ਵਿਭਾਗ ਨੇ ਪਸ਼ੂ ਪਾਲਕਾਂ ਦੀ ਮਦਦ ਲਈ ਇੱਕ ਹੈਲਪਲਾਈਨ ਨੰਬਰ 0172-5086064 ਵੀ ਜਾਰੀ ਕੀਤਾ ਹੈ ।

Advertisement
Advertisement
Advertisement
Advertisement
Scroll to Top