Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:36 pm

+91 90915 01313 , +91 90916 01313

punjabbanni@gmail.com
punjabbani@yahoo.com

ਸਬ ਡਵੀਜ਼ਨ ਦਿੜ੍ਹਬਾ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਕਲਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨੇ ਕੀਤਾ ਪਰਾਲੀ ਪ੍ਰਬੰਧਨ ਬਾਰੇ ਸੁਚੇਤ

ਸਬ ਡਵੀਜ਼ਨ ਦਿੜ੍ਹਬਾ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਕਲਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨੇ ਕੀਤਾ ਪਰਾਲੀ ਪ੍ਰਬੰਧਨ ਬਾਰੇ ਸੁਚੇਤ

ਸਬ ਡਵੀਜ਼ਨ ਦਿੜ੍ਹਬਾ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਕਲਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨੇ ਕੀਤਾ ਪਰਾਲੀ ਪ੍ਰਬੰਧਨ ਬਾਰੇ ਸੁਚੇਤ
ਐਸ.ਡੀ.ਐਮ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਚੌਕਸੀ ਟੀਮਾਂ ਰਹੀਆਂ ਕਾਰਜਸ਼ੀਲ
ਦਿੜ੍ਹਬਾ, 20 ਅਕਤੂਬਰ : ਪਿਛਲੈ ਕਈ ਦਿਨਾਂ ਤੋਂ ਸਬ ਡਵੀਜ਼ਨ ਦਿੜਬਾ ਦੇ ਪਿੰਡਾਂ ਵਿੱਚ ਪਰਾਲੀ ਦੇ ਪ੍ਰਬੰਧਨ ਸਬੰਧੀ ਚਲਾਈ ਗਈ ਜਾਗਰੂਕਤਾ ਮੁਹਿੰਮ ਅੱਜ ਵੀ ਉਪ ਮੰਡਲ ਮੈਜਿਸਟਰੇਟ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਜਾਰੀ ਰਹੀ। ਐਤਵਾਰ ਹੋਣ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਕਲਸਟਰ ਅਧਿਕਾਰੀ ਅਤੇ ਨੋਡਲ ਅਧਿਕਾਰੀ ਸਬ ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਵਿੱਚ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਦੇ ਰਹੇ । ਇਸ ਬਾਰੇ ਜਾਣਕਾਰੀ ਦਿੰਦਿਆਂ ਐਸ. ਡੀ.ਐਮ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਲਗਾਤਾਰ ਇਸ ਜਾਗਰੂਕਤਾ ਮੁਹਿੰਮ ਦੀ ਸਮੀਖਿਆ ਕੀਤੀ ਜਾ ਰਹੀ ਹੈ ਜਿਸ ਦੇ ਚਲਦਿਆਂ ਸਾਡਾ ਮੁੱਖ ਟੀਚਾ ਕਿਸਾਨ ਵੀਰਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਪੁੱਜਣ ਵਾਲੇ ਨੁਕਸਾਨਾਂ ਬਾਰੇ ਸੁਚੇਤ ਕਰਦੇ ਹੋਏ ਇਸ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਮੁਕੰਮਲ ਤੌਰ ਉੱਤੇ ਠੱਲ੍ਹ ਪਾਉਣਾ ਹੈ । ਉਪ ਮੰਡਲ ਮੈਜਿਸਟਰੇਟ ਨੇ ਦੱਸਿਆ ਕਿ ਅੱਜ ਚੌਕਸੀ ਟੀਮਾਂ ਨੇ ਸਰਗਰਮ ਯੋਗਦਾਨ ਪਾਇਆ ਅਤੇ ਰਤਨਗੜ੍ਹ ਸਿੰਧਰਾਂ, ਲਾਡ ਬੰਜਾਰਾ, ਮੁਨਸ਼ੀਵਾਲਾ, ਰੋਗਲਾ, ਖੇਤਲਾ, ਢੰਡਿਆਲ , ਖਨਾਲ ਕਲਾਂ, ਨਿਹਾਲਗੜ੍ਹ ਆਦਿ ਪਿੰਡਾਂ ਵਿੱਚ ਨੋਡਲ ਅਫਸਰਾਂ ਅਤੇ ਕਲਸਟਰ ਅਫਸਰਾਂ ਨੇ ਇਸ ਮੁਹਿੰਮ ਦੀ ਅਗਵਾਈ ਕੀਤੀ । ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀ ਲਗਾਤਾਰ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਉਪਲਬਧ ਖੇਤੀ ਮਸ਼ੀਨਰੀ ਬਾਰੇ ਜਾਣੂ ਕਰਵਾ ਰਹੇ ਹਨ ਅਤੇ ਵੱਖ-ਵੱਖ ਥਾਈ ਜਿਲਾ ਪ੍ਰਸ਼ਾਸਨ ਵੱਲੋਂ ਉਪਲਬਧ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਪਹੁੰਚ ਲੋੜਵੰਦ ਕਿਸਾਨਾਂ ਤੱਕ ਯਕੀਨੀ ਬਣਾ ਰਹੇ ਹਨ ।

Advertisement
Advertisement
Advertisement
Advertisement
Scroll to Top