Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 1:29 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਫਾਲਟਰ ਰਾਈਸ ਮਿੱਲਰਾਂ ਲਈ ਯਕਮੁਸ਼ਤ ਨਿਬੇੜਾ ਨੀਤੀ ਲਿਆਉਣ ਸਬੰਧੀ ਵਿਸਥਾਰਤ ਵਿਚਾਰ-ਵਟਾਂਦਰਾ

ਡਿਫਾਲਟਰ ਰਾਈਸ ਮਿੱਲਰਾਂ ਲਈ ਯਕਮੁਸ਼ਤ ਨਿਬੇੜਾ ਨੀਤੀ ਲਿਆਉਣ ਸਬੰਧੀ ਵਿਸਥਾਰਤ ਵਿਚਾਰ-ਵਟਾਂਦਰਾ

ਨੀਤੀ ਦਾ ਖਰੜਾ ਪ੍ਰਵਾਨਗੀ ਲਈ ਵਿੱਤ ਵਿਭਾਗ ਨੂੰ ਭੇਜਿਆ ਜਾਵੇਗਾ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 13 ਜੂਨ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਆਰਥਿਕਤਾ ਨਾਲ ਜੁੜੇ ਹਰੇਕ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਪਹੁੰਚ ਅਪਣਾ ਰਹੀ ਹੈ। ਇਸੇ ਦੇ ਮੱਦੇਨਜ਼ਰ ਡਿਫਾਲਟਰ ਰਾਈਸ ਮਿੱਲਰਾਂ ਦੇ ਖੜ੍ਹੇ ਸਾਰੇ ਬਕਾਏ ਦੇ ਨਿਬੇੜੇ ਲਈ ਯਕਮੁਸ਼ਤ ਨਿਬੇੜਾ ਨੀਤੀ (ਓ.ਟੀ.ਐਸ.), 2023 ਲਿਆਉਣ ਸਬੰਧੀ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚਕ ਨਾਲ ਇਸ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸੈਕਟਰ 39 ਸਥਿਤ ਅਨਾਜ ਭਵਨ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਨੀਤੀ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਬਣਾਈ ਜਾਵੇਗੀ, ਜਿਸ ਤੋਂ ਬਾਅਦ ਇਸਨੂੰ ਪ੍ਰਵਾਨਗੀ ਲਈ ਵਿੱਤ ਵਿਭਾਗ (ਐਫ.ਡੀ.) ਕੋਲ ਭੇਜਿਆ ਜਾਵੇਗਾ।

ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਲਗਭਗ 1885 ਚੌਲ ਮਿੱਲਾਂ ਵੱਲ ਵਿਆਜ ਸਮੇਤ 11917 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਪਿਛਲੀ ਨੀਤੀ 2019-20 ਵਿੱਚ, ਜਿਹੜੇ ਕੇਸਾਂ ਦਾ ਨਿਪਟਾਰਾ ਨਹੀਂ ਹੋਇਆ ਸੀ, ਉਨ੍ਹਾਂ ਨੂੰ ਐਪਲੀਕੇਸ਼ਨ ਫੀਸ ਭਰ ਕੇ ਇਸ ਨਵੀਂ ਸਕੀਮ ਵਿੱਚ ਅਪਲਾਈ ਕਰਨ ਦਾ ਵਿਕਲਪ ਦਿੱਤਾ ਗਿਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਘਨਸ਼ਿਆਮ ਥੋਰੀ, ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਹਾਜ਼ਰ ਸਨ।

Advertisement
Advertisement
Advertisement
Advertisement
Scroll to Top