ਐਸ. ਡੀ. ਐਮ ਚਰਨਜੋਤ ਸਿੰਘ ਵਾਲੀਆ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਲਈ ਪ੍ਰੇਰਿਆ

ਦੁਆਰਾ: Punjab Bani ਪ੍ਰਕਾਸ਼ਿਤ :Sunday, 20 October, 2024, 05:47 PM

ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਲਈ ਪ੍ਰੇਰਿਆ
ਕਿਸਾਨ ਪਰਾਲੀ ਸਾੜਨ ‘ਤੇ ਰੋਕ ਲਗਾਉਣ ਲਈ ਸਾਕਾਰਾਤਮਕ ਭੂਮਿਕਾ ਨਿਭਾਉਣ : ਚਰਨਜੋਤ ਸਿੰਘ ਵਾਲੀਆ
ਸੰਗਰੂਰ, 20 ਅਕਤੂਬਰ ï ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਉੱਤੇ ਉਪ ਮੰਡਲ ਮੈਜਿਸਟਰੇਟ ਚਰਨਜੋਤ ਸਿੰਘ ਵਾਲੀਆ ਵੱਲੋਂ ਅੱਜ ਵੀ ਸਬ ਡਵੀਜ਼ਨ ਸੰਗਰੂਰ ਦੇ ਵੱਖ ਵੱਖ ਪਿੰਡਾਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਹਨਾਂ ਨੂੰ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਚਰਨਜੋਤ ਸਿੰਘ ਵਾਲੀਆ ਨੇ ਪਿੰਡ ਦੁੱਗਾਂ, ਉਭਾਵਾਲ ਤੇ ਚੱਠੇ ਸੇਖਵਾਂ ਵਿਖੇ ਕਿਸਾਨਾਂ ਦੇ ਰੁਬਰੂ ਹੁੰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ‘ਤੇ ਰੋਕ ਲਗਾਉਣ ਲਈ ਸਾਕਾਰਾਤਮਕ ਭੂਮਿਕਾ ਨਿਭਾਉਣੀ ਚਾਹੀਦੀ ਹੈ । ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਕਿਸਾਨਾਂ ਦੀ ਸੁਵਿਧਾ ਲਈ ਬੇਲਰ, ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਜ਼ੀਰੋ ਡਰਿੱਲ, ਆਰ.ਐਮ.ਬੀ ਹਲ, ਮਲਚਰ, ਸੁਪਰ ਐਸ.ਐਮ.ਐਸ, ਫਸਲ ਰੀਪਰ ਅਤੇ ਟਰੈਕਟਰਾਂ ਸਮੇਤ ਹੋਰ ਮਸ਼ੀਨਰੀ ਸਬਸਿਡੀ ਤੇ ਉਪਲਬਧ ਕਰਵਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਜਿਸ ਦਾ ਕਿਸਾਨਾਂ ਨੂੰ ਜਰੂਰ ਲਾਭ ਉਠਾਉਣਾ ਚਾਹੀਦਾ ਹੈ ਅਤੇ ਵਾਤਾਵਰਨ ਦੇ ਰਾਖੇ ਵਜੋਂ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ ।