Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 4:42 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਦੇ ਰੋਹਿਨੀ ਵਿਚ ਪ੍ਰਸ਼ਾਂਤ ਵਿਹਾਰ ਇਲਾਕੇ ’ਚ ਸੀ. ਆਰ. ਪੀ. ਐੱਫ. ਦੇ ਸਕੂਲ ਨੇੜੇ ਜ਼ੋਰਦਾਰ ਧਮਾਕੇ ਨਾਲ  ਸਕੂਲ ਦੀ ਕੰਧ, ਨੇੜਲੀਆਂ ਦੁਕਾਨਾਂ ਤੇ ਇਕ ਕਾਰ ਨੂੰ ਨੁਕਸਾਨ ਪਹੰੁਚਿਆ

ਦਿੱਲੀ ਦੇ ਰੋਹਿਨੀ ਵਿਚ ਪ੍ਰਸ਼ਾਂਤ ਵਿਹਾਰ ਇਲਾਕੇ ’ਚ ਸੀ. ਆਰ. ਪੀ. ਐੱਫ. ਦੇ ਸਕੂਲ ਨੇੜੇ ਜ਼ੋਰਦਾਰ ਧਮਾਕੇ ਨਾਲ ਸਕੂਲ ਦੀ ਕੰਧ, ਨੇੜਲੀਆਂ ਦੁਕਾਨਾਂ ਤੇ ਇਕ ਕਾਰ ਨੂੰ ਨੁਕਸਾਨ ਪਹੰੁਚਿਆ

ਦਿੱਲੀ ਦੇ ਰੋਹਿਨੀ ਵਿਚ ਪ੍ਰਸ਼ਾਂਤ ਵਿਹਾਰ ਇਲਾਕੇ ’ਚ ਸੀ. ਆਰ. ਪੀ. ਐੱਫ. ਦੇ ਸਕੂਲ ਨੇੜੇ ਜ਼ੋਰਦਾਰ ਧਮਾਕੇ ਨਾਲ ਸਕੂਲ ਦੀ ਕੰਧ, ਨੇੜਲੀਆਂ ਦੁਕਾਨਾਂ ਤੇ ਇਕ ਕਾਰ ਨੂੰ ਨੁਕਸਾਨ ਪਹੰੁਚਿਆ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਰੋਹਿਨੀ ਵਿਚ ਪ੍ਰਸ਼ਾਂਤ ਵਿਹਾਰ ਇਲਾਕੇ ’ਚ ਸੀ. ਆਰ. ਪੀ. ਐੱਫ. ਦੇ ਸਕੂਲ ਨੇੜੇ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣੀ ਗਈ ਹੈ। ਦਿੱਲੀ ਫਾਇਰ ਸੇਵਾ (ਡੀਐੱਫਐੱਸ) ਨੇ ਕਿਹਾ ਕਿ ਧਮਾਕੇ ਵਿਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ। ਰੋਹਿਨੀ ਦੇ ਸੈਕਟਰ 14 ਵਿਚ ਸੀਆਰਪੀਐੱਫ ਸਕੂਲ ਨੇੜੇ ਹੋਏ ਧਮਾਕੇ ਮਗਰੋਂ ਅੱਗ ਨੈਸ਼ਨਲ ਸਕਿਓਰਿਟੀ ਗਾਰਡ (ਐੱਨਐੱਸਜੀ), ਕੌਮੀ ਜਾਂਚ ਏਜੰਸੀ (ਐੱਨਆਈਏ), ਬੰਬ ਨਕਾਰਾ ਦਸਤੇ ਤੇ ਪੁਲੀਸ ਫੋਰੈਂਸਿਕ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ। ਪੁਲੀਸ ਮੁਤਾਬਕ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਸਕੂਲ ਦੀ ਕੰਧ, ਨੇੜਲੀਆਂ ਦੁਕਾਨਾਂ ਤੇ ਇਕ ਕਾਰ ਨੂੰ ਨੁਕਸਾਨ ਪੁੱਜਾ ਹੈ। ਡੀਐੱਫਐੱਸ ਅਧਿਕਾਰੀਆਂ ਨੇ ਕਿਹਾ ਕਿ ਸਾਨੂੰ ਸਵੇਰੇ 7:50 ਵਜੇ ਸੀਆਰਪੀਐੱਫ ਸਕੁੂਲ ਦੀ ਚਾਰਦੀਵਾਰੀ ਨੇੜੇ ਧਮਾਕੇ ਬਾਰੇ ਸੂਚਨਾ ਮਿਲੀ ਸੀ। ਅਸੀਂ ਫੌਰੀ ਦੋ ਅੱਗ ਬੁਝਾਊ ਗੱਡੀਆਂ ਮੌਕੇ ’ਤੇੇ ਭੇਜੀਆਂ। ਹਾਲਾਂਕਿ ਉਥੇ ਕੋਈ ਅੱਗ ਨਹੀਂ ਲੱਗੀ ਸੀ ਤੇ ਕੋਈ ਵੀ ਜ਼ਖ਼ਮੀ ਨਹੀਂ ਸੀ, ਜਿਸ ਕਰਕੇ ਸਾਡੀਆਂ ਗੱਡੀਆਂ ਮੁੜ ਆਈਆਂ।’’ ਉਂਝ ਧਮਾਕੇ ਦਾ ਪਤਾ ਲੱਗਦੇ ਹੀ ਅਪਰਾਧ ਸ਼ਾਖਾ ਤੇ ਸਪੈਸ਼ਲ ਸੈੱਲ ਸਣੇ ਸੀਨੀਅਰ ਪੁਲੀਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ, ‘‘ਸਾਡੀ ਫੋਰੈਂਸਿਕ ਟੀਮ ਤੇ ਅਪਰਾਧ ਯੂਨਿਟ ਨੇ ਧਮਾਕੇ ਵਾਲੀ ਥਾਂ ਤੋਂ ਨਮੂਨੇ ਇਕੱਤਰ ਕੀਤੇ ਹਨ। ਇਹ ਪਟਾਕਿਆਂ ਦਾ ਧਮਾਕਾ ਹੋ ਸਕਦਾ ਹੈ, ਪਰ ਅਸੀਂ ਸਾਰੇ ਪੱਖਾਂ ਤੋਂ ਮਾਮਲੇ ਦੀ ਜਾਂਚ ਕਰ ਰਹੇ ਹਾਂ।’’ ਪੁਲੀਸ ਵੱਲੋਂ ਸੀਸੀਟੀਵੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top