Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:37 am

+91 90915 01313 , +91 90916 01313

punjabbanni@gmail.com
punjabbani@yahoo.com

ਇੰਡੀਗੋ, ਵਿਸਤਾਰਾ ਅਤੇ ਏਅਰ ਇੰਡੀਆ ਦੀਆਂ ਛੇ-ਛੇ ਉਡਾਣਾਂ ਨੂੰ ਧਮਕੀਆਂ ਮਿਲੀਆਂ

ਇੰਡੀਗੋ, ਵਿਸਤਾਰਾ ਅਤੇ ਏਅਰ ਇੰਡੀਆ ਦੀਆਂ ਛੇ-ਛੇ ਉਡਾਣਾਂ ਨੂੰ ਧਮਕੀਆਂ ਮਿਲੀਆਂ

ਇੰਡੀਗੋ, ਵਿਸਤਾਰਾ ਅਤੇ ਏਅਰ ਇੰਡੀਆ ਦੀਆਂ ਛੇ-ਛੇ ਉਡਾਣਾਂ ਨੂੰ ਧਮਕੀਆਂ ਮਿਲੀਆਂ
ਨਵੀਂ ਦਿੱਲੀ : ਭਾਰਤੀ ਏਅਰਲਾਈਨਜ਼ ਦੇ 20 ਤੋਂ ਜਿ਼ਆਦਾ ਜਹਾਜ਼ਾਂ ਨੂੰ ਬੰਬ ਧਮਾਕੇ ਦੀ ਧਮਕੀ ਮਿਲੀ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿਤੀ। ਸੂਤਰਾਂ ਨੇ ਦਸਿਆ ਕਿ ਇਨ੍ਹਾਂ ਏਅਰਲਾਈਨਾਂ ਵਿਚ ਇੰਡੀਗੋ, ਵਿਸਤਾਰਾ, ਏਅਰ ਇੰਡੀਆ ਅਤੇ ਅਕਾਸਾ ਏਅਰ ਸ਼ਾਮਲ ਹਨ, ਜਿਨ੍ਹਾਂ ਨੂੰ ਕੌਮਾਂਤਰੀ ਉਡਾਣਾਂ ਸਮੇਤ ਅਪਣੀਆਂ ਉਡਾਣਾਂ ਵਿਚ ਬੰਬ ਧਮਾਕੇ ਦੀ ਧਮਕੀ ਮਿਲੀ ਹੈ।ਇੰਡੀਗੋ, ਵਿਸਤਾਰਾ ਅਤੇ ਏਅਰ ਇੰਡੀਆ ਦੀਆਂ ਛੇ-ਛੇ ਉਡਾਣਾਂ ਨੂੰ ਧਮਕੀਆਂ ਮਿਲੀਆਂ ਹਨ। ਇੰਡੀਗੋ ਦੇ ਇਕ ਬੁਲਾਰੇ ਨੇ ਇਕ ਵੱਖਰੇ ਬਿਆਨ ਵਿਚ ਕਿਹਾ ਕਿ ਏਅਰਲਾਈਨ ਨੇ ਉਡਾਣਾਂ 6ਈ58 (ਜੇਦਾਹ ਤੋਂ ਮੁੰਬਈ), 6ਈ87 (ਕੋਝੀਕੋਡ ਤੋਂ ਦਮਾਮ), 6ਈ11 (ਦਿੱਲੀ ਤੋਂ ਇਸਤਾਂਬੁਲ), 6 ਈ 17 (ਮੁੰਬਈ ਤੋਂ ਇਸਤਾਂਬੁਲ), 6ਈ133 (ਪੁਣੇ ਤੋਂ ਜੋਧਪੁਰ) ਅਤੇ 6ਈ112 (ਗੋਆ ਤੋਂ ਅਹਿਮਦਾਬਾਦ) ਉਡਾਣਾਂ ਦੀ ਸਥਿਤੀ ’ਤੇ ਨਜ਼ਰ ਰੱਖੀ ਹੈ।ਵਿਸਤਾਰਾ ਨੇ ਕਿਹਾ ਕਿ ਉਸ ਨੂੰ ਛੇ ਉਡਾਣਾਂ ਯੂਕੇ 25 (ਦਿੱਲੀ ਤੋਂ ਫ੍ਰੈਂਕਫਰਟ), ਯੂਕੇ 106 (ਸਿੰਗਾਪੁਰ ਤੋਂ ਮੁੰਬਈ), ਯੂਕੇ 146 (ਬਾਲੀ ਤੋਂ ਦਿੱਲੀ), ਯੂਕੇ 116 (ਸਿੰਗਾਪੁਰ ਤੋਂ ਦਿੱਲੀ), ਯੂਕੇ 110 (ਸਿੰਗਾਪੁਰ ਤੋਂ ਪੁਣੇ) ਅਤੇ ਯੂਕੇ 107 (ਮੁੰਬਈ ਤੋਂ ਸਿੰਗਾਪੁਰ) ਨੂੰ ਧਮਕੀਆਂ ਮਿਲੀਆਂ ਹਨ। ਵਿਸਤਾਰਾ ਦੇ ਬੁਲਾਰੇ ਨੇ ਕਿਹਾ ਕਿ ਪ੍ਰੋਟੋਕੋਲ ਅਨੁਸਾਰ ਸਾਰੇ ਸਬੰਧਤ ਅਧਿਕਾਰੀਆਂ ਨੂੰ ਤੁਰਤ ਸੂਚਿਤ ਕਰ ਦਿਤਾ ਗਿਆ ਸੀ ਅਤੇ ਉਨ੍ਹਾਂ ਦੀਆਂ ਹਦਾਇਤਾਂ ਅਨੁਸਾਰ ਸੁਰੱਖਿਆ ਪ੍ਰਕਿਰਿਆਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ।ਅਕਾਸਾ ਏਅਰ ਦੇ ਬੁਲਾਰੇ ਨੇ ਕਿਹਾ ਕਿ ਉਸ ਦੀਆਂ ਕੁੱਝ ਉਡਾਣਾਂ ਨੂੰ ਐਤਵਾਰ ਨੂੰ ਸੁਰੱਖਿਆ ਚੇਤਾਵਨੀ ਮਿਲੀ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਰਿਸਪਾਂਸ ਟੀਮਾਂ ਸਥਿਤੀ ’ਤੇ ਨਜ਼ਰ ਰੱਖ ਰਹੀਆਂ ਹਨ ਅਤੇ ਸੁਰੱਖਿਆ ਅਤੇ ਰੈਗੂਲੇਟਰੀ ਅਥਾਰਟੀਆਂ ਦੇ ਸੰਪਰਕ ’ਚ ਹਨ। ਸੂਤਰਾਂ ਨੇ ਦਸਿਆ ਕਿ ਏਅਰ ਇੰਡੀਆ ਦੀਆਂ ਘੱਟੋ-ਘੱਟ ਛੇ ਉਡਾਣਾਂ ਨੂੰ ਧਮਕੀਆਂ ਮਿਲੀਆਂ ਹਨ ਪਰ ਏਅਰਲਾਈਨ ਵਲੋਂ ਤੁਰਤ ਕੋਈ ਟਿਪਣੀ ਨਹੀਂ ਕੀਤੀ ਗਈ। ਇਸ ਹਫਤੇ ਹੁਣ ਤਕ 90 ਤੋਂ ਵੱਧ ਉਡਾਣਾਂ ਨੂੰ ਬੰਬ ਧਮਾਕੇ ਦੀਆਂ ਧਮਕੀਆਂ ਮਿਲੀਆਂ ਹਨ, ਜੋ ਸਾਰੀਆਂ ਝੂਠੀਆਂ ਸਾਬਤ ਹੋਈਆਂ ਹਨ।

Advertisement
Advertisement
Advertisement
Advertisement
Scroll to Top