Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 5:42 am

+91 90915 01313 , +91 90916 01313

punjabbanni@gmail.com
punjabbani@yahoo.com

ਪੰਚਕੂਲਾ ਵਿੱਚ ਸਕੂਲੀ ਬੱਸ ਖਾਈ ਵਿੱਚ ਪਲਟਣ ਨਾਲ 15 ਦੇ ਕਰੀਬ ਬੱਚੇ ਜ਼ਖ਼ਮੀ

ਪੰਚਕੂਲਾ ਵਿੱਚ ਸਕੂਲੀ ਬੱਸ ਖਾਈ ਵਿੱਚ ਪਲਟਣ ਨਾਲ 15 ਦੇ ਕਰੀਬ ਬੱਚੇ ਜ਼ਖ਼ਮੀ

ਪੰਚਕੂਲਾ ਵਿੱਚ ਸਕੂਲੀ ਬੱਸ ਖਾਈ ਵਿੱਚ ਪਲਟਣ ਨਾਲ 15 ਦੇ ਕਰੀਬ ਬੱਚੇ ਜ਼ਖ਼ਮੀ
ਪੰਚਕੂਲਾ : ਹਰਿਆਣਾ ਦੇ ਪੰਚਕੂਲਾ ਵਿੱਚ ਸ਼ਨੀਵਾਰ ਦੁਪਹਿਰ ਬੱਚਿਆਂ ਨਾਲ ਭਰੀ ਇੱਕ ਸਕੂਲੀ ਬੱਸ ਇੱਕ ਖਾਈ ਵਿੱਚ ਪਲਟ ਗਈ। ਹਾਦਸੇ ਵਿੱਚ ਸਕੂਲ ਸਟਾਫ਼ ਤੋਂ ਇਲਾਵਾ 10 ਤੋਂ 15 ਬੱਚੇ ਜ਼ਖ਼ਮੀ ਹੋ ਗਏ। ਸਾਰੇ ਬੱਚਿਆਂ ਨੂੰ ਇਲਾਜ ਲਈ ਮੋਰਨੀ ਦੇ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ।ਗੰਭੀਰ ਜ਼ਖਮੀ ਬੱਚਿਆਂ ਨੂੰ ਪੰਚਕੂਲਾ ਦੇ ਸੈਕਟਰ-6 ਸਥਿਤ ਹਸਪਤਾਲ `ਚ ਰੈਫਰ ਕਰ ਦਿੱਤਾ ਗਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸਾ ਕਿਵੇਂ ਵਾਪਰਿਆ। ਪੁਲਿਸ ਟੀਮਾਂ ਪੀਐਚਸੀ ਪਹੁੰਚ ਗਈਆਂ ਹਨ। ਪੁਲਸ ਦੀ ਮੁਢਲੀ ਜਾਂਚ ਅਨੁਸਾਰ ਪੰਜਾਬ ਦੇ ਮਲੇਰਕੋਟਲਾ ਦੇ ਨਨਕਾਣਾ ਸਾਹਿਬ ਸਕੂਲ ਦੇ ਸਟਾਫ਼ ਮੈਂਬਰ ਉਨ੍ਹਾਂ ਨੂੰ ਪੰਚਕੂਲਾ ਦੀ ਮੋਰਨੀ ਹਿੱਲਜ਼ `ਤੇ ਘੁੰਮਣ ਲਈ ਲੈ ਕੇ ਜਾ ਰਹੇ ਸਨ। ਟਿੱਕਰ ਤਾਲ ਰੋਡ `ਤੇ ਪਿੰਡ ਥਲ ਨੇੜੇ ਬੱਸ ਅਚਾਨਕ ਪਲਟ ਗਈ। ਘਟਨਾ ਤੋਂ ਬਾਅਦ ਬੱਚਿਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ।ਆਸ-ਪਾਸ ਦੇ ਲੋਕਾਂ ਨੇ ਮੌਕੇ `ਤੇ ਪਹੁੰਚ ਕੇ ਤੁਰੰਤ ਬੱਚਿਆਂ ਨੂੰ ਬੱਸ `ਚੋਂ ਬਾਹਰ ਕੱਢਿਆ। ਪੁਲਿਸ ਦੀਆਂ ਟੀਮਾਂ ਵੀ ਮੌਕੇ `ਤੇ ਪਹੁੰਚ ਗਈਆਂ। ਐਂਬੂਲੈਂਸ ਬੁਲਾਈ ਗਈ ਅਤੇ ਜ਼ਖਮੀ ਬੱਚਿਆਂ ਅਤੇ ਹੋਰ ਸਟਾਫ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ।

Advertisement
Advertisement
Advertisement
Advertisement
Scroll to Top