ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਨੇ ਵੀ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਨੂੰ ਭਖਾਇਆ

ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਨੇ ਵੀ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਨੂੰ ਭਖਾਇਆ
ਥਲੇਸ, ਅਕੋਈ ਸਾਹਿਬ, ਹਰੇੜੀ, ਸੋਹੀਆਂ ਸਮੇਤ ਦਰਜਨਾਂ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੁੰਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ
ਸੰਗਰੂਰ, 19 ਅਕਤੂਬਰ : ਸਬ ਡਵੀਜ਼ਨ ਸੰਗਰੂਰ ਦੇ ਦਰਜਨਾਂ ਪਿੰਡਾਂ ਵਿੱਚ ਅੱਜ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਸੁਚੇਤ ਕਰਨ ਲਈ ਐਸ ਡੀ ਐਮ ਚਰਨਜੋਤ ਸਿੰਘ ਵਾਲੀਆ ਅਤੇ ਡੀ.ਐਸ.ਪੀ ਸੁਖਦੇਵ ਸਿੰਘ ਦੀ ਅਗਵਾਈ ਹੇਠਲੀਆਂ ਚੌਕਸੀ ਟੀਮਾਂ ਸਰਗਰਮ ਰਹੀਆਂ । ਇਸ ਮੌਕੇ ਗੱਲਬਾਤ ਕਰਦਿਆਂ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵੱਲੋ ਲਗਾਤਾਰ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਚਲਦਿਆਂ ਰੋਜ਼ਾਨਾ ਨਿਯਮਤ ਤੌਰ ਤੇ ਪ੍ਰਸ਼ਾਸਨਿਕ ਅਤੇ ਪੁਲਿਸ ਦੇ ਅਧਿਕਾਰੀ ਪਿੰਡ ਪਿੰਡ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਉਤਸ਼ਾਹਿਤ ਕਰ ਰਹੇ ਹਨ। ਉਹਨਾਂ ਦੱਸਿਆ ਕਿ ਪਿੰਡਾਂ ਵਿੱਚ ਕਿਸਾਨ ਵੀਰ ਇਸ ਮੁਹਿੰਮ ਨੂੰ ਸਮਰਥਨ ਦੇ ਰਹੇ ਹਨ ਅਤੇ ਅੱਜ ਥੱਲੇ ਇਸ ਅਕੋਈ ਸਾਹਿਬ, ਹਰੇੜੀ, ਸੋਹੀਆ ਆਦਿ ਪਿੰਡਾਂ ਦੇ ਦੌਰੇ ਦੌਰਾਨ ਕਿਸਾਨਾਂ ਨੇ ਵਿਸ਼ਵਾਸ ਦਵਾਇਆ ਹੈ ਕਿ ਉਹ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਨੂੰ ਵਰਤੋਂ ਵਿੱਚ ਲਿਆਉਣਗੇ । ਇਸੇ ਦੌਰਾਨ ਐਸ.ਡੀ.ਐਮ ਦੀਆਂ ਹਦਾਇਤਾਂ ਤੇ ਤਹਿਸੀਲਦਾਰ ਗੁਰਵਿੰਦਰ ਕੌਰ ਅਤੇ ਨਾਇਬ ਤਹਿਸੀਲਦਾਰ ਗੌਰਵ ਕੁਮਾਰ ਨੇ ਵੱਖ-ਵੱਖ ਪਿੰਡਾਂ ਭੰਮਾਂ ਬੱਦੀ, ਗੱਗੜਪੁਰ ਆਦਿ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਪਰਾਲੀ ਦੀ ਨਾੜ ਨਾ ਸਾੜਨ ਲਈ ਅਪੀਲ ਕੀਤੀ। ਉਹਨਾਂ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਸ਼ਾਮ 6 ਵਜੇ ਤੋਂ ਅਗਲੀ ਸਵੇਰ 10 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਬਿਲਕੁਲ ਵੀ ਨਾ ਕੀਤੀ ਜਾਵੇ ਕਿਉਂ ਜੋ ਇਸ ਨਾਲ ਝੋਨੇ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ ।
