Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:47 am

+91 90915 01313 , +91 90916 01313

punjabbanni@gmail.com
punjabbani@yahoo.com

ਫਰੀਦਕੋਟ ਵਿਖੇ ਗੁਰਪ੍ਰੀਤ ਕਤਲ ਦੀ ਜਿੰਮੇਵਾਰੀ ਵਿਦੇਸ਼ ਬੈਠੇ ਅਰਸ਼ ਡੱਲਾ ਨੇ ਲਈ

ਫਰੀਦਕੋਟ ਵਿਖੇ ਗੁਰਪ੍ਰੀਤ ਕਤਲ ਦੀ ਜਿੰਮੇਵਾਰੀ ਵਿਦੇਸ਼ ਬੈਠੇ ਅਰਸ਼ ਡੱਲਾ ਨੇ ਲਈ

ਫਰੀਦਕੋਟ ਵਿਖੇ ਗੁਰਪ੍ਰੀਤ ਕਤਲ ਦੀ ਜਿੰਮੇਵਾਰੀ ਵਿਦੇਸ਼ ਬੈਠੇ ਅਰਸ਼ ਡੱਲਾ ਨੇ ਲਈ
ਫਰੀਦਕੋਟ : ਪੰਜਾਬ ਦੇ ਸ਼ਹਿਰ ਫਰੀਦਕੋਟ ਵਿਖੇ ਗੁਰਪ੍ਰੀਤ ਸਿੰਘ ਨਾਮੀ ਵਿਅਕਤੀ ਹੋਈ ਹੱਤਿਆ ਦੇ ਮਾਮਲੇ ਵਿਚ ਅੱਜ ਉਸ ਸਮੇਂ ਇਕ ਨਵਾਂ ਮੋੜ ਆਇਆ ਜਦੋਂ ਵਿਦੇਸ਼ ਬੈਠੇ ਅਰਸ਼ ਡੱਲਾ ਨੇ ਇਕ ਆਡੀਓ ਜਾਰੀ ਕਰਕੇ ਕਤਲ ਦੀ ਜਿੰਮਵਾਰੀ ਲਈ ਤੇ ਇਹ ਵੀ ਦੱਸਿਆ ਕਿ ਆਖਰ ਗੁਰਪ੍ਰੀਤ ਸਿੰਘ ਦਾ ਕਤਲ ਕੀਤੇ ਜਾਣ ਦਾ ਕਾਰਨ ਕੀ ਸੀ। ਆਡੀਓ ਵਿੱਚ ਉਹ ਕਹਿ ਰਿਹਾ ਕਿ ਗੁਰਪ੍ਰੀਤ ਸਿੰਘ ਦੀਆਂ ਸਾਨੂੰ ਸ਼ਿਕਾਇਤਾਂ ਮਿਲੀਆਂ ਸਨ ਕਿ ਉਹ ਔਰਤਾਂ ਦੀਆਂ ਫੋਟੋਆਂ ਨਾਲ ਛੇੜਛਾੜ (ਐਡੀਟ) ਕਰਕੇ ਵਾਇਰਲ ਕਰਦਾ ਹੈ, ਜਦੋਂ ਅਸੀਂ ਇਸ ਦਾ ਫੇਸਬੁੱਕ ਖਾਤਾ ਚੈੱਕ ਕੀਤਾ ਤਾਂ ਇਸਨੇ ਫੋਟੋਆਂ ਦਾ ਐਡੀਟ ਕਰਕੇ ਪਾਈਆਂ ਹੋਈਆਂ ਸਨ, ਇਸ ਤੋਂ ਇਲਾਵਾ ਇਹ ਸਿੱਖ ਆਗੂਆਂ ਬਾਰੇ ਵੀ ਗਲਤ ਲਿਖਕੇ ਪਾ ਰਿਹਾ ਸੀ। ਆਡੀਓ ਵਿੱਚ ਅਰਸ਼ ਡੱਲਾ ਨੇ ਕਿਹਾ ਕਿ ਜਦੋਂ ਮੈਂ ਇਸਨੂੰ ਫੋਨ ਕੀਤਾ ਤੇ ਕਿਹਾ ਵੀਰ ਤੂੰ ਔਰਤਾਂ ਦੀਆਂ ਫੋਟੋਆਂ ਨਾਲ ਛੇੜਛਾੜ ਕਰਕੇ ਨਾ ਪਾ ਤਾਂ ਗੁਰਪ੍ਰੀਤ ਸਿੰਘ ਮੈਨੂੰ ਗਾਲ੍ਹਾਂ ਕੱਢਣ ਲੱਗ ਗਿਆ, ਜਿਸ ਤੋਂ ਬਾਅਦ ਮੈਂ ਕਿਹਾ ਕਿ ਹੁਣ ਤਾਂ ਤੈਨੂੰ ਮਾਰਕੇ ਹੀ ਹਟਾਂਗੇ। ਮੈਨੂੰ ਅੱਗੋ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜੋ ਕਰਨਾ ਕਰ ਲੈ ਤੇ ਫਿਰ ਫੋਨ ਕੱਟ ਦਿੱਤਾ। ਆਡੀਓ ਵਿੱਚ ਉਸਨੇ ਕਿਹਾ ਕਿ ਅਸੀਂ ਉਹ ਹਰ ਇੱਕ ਬੰਦੇ ਨੂੰ ਮਾਰ ਦੇਵਾਂਗੇ ਜੋ ਸਿੱਖ ਕੌਂਮ ਨੂੰ ਬਦਨਾਮ ਕਰ ਰਿਹਾ ਤੇ ਗਲਤ ਪ੍ਰਚਾਰ ਕਰ ਰਿਹਾ ਹੈ।ਇਸ ਤੋਂ ਇਲਾਵਾ ਆਡੀਓ ਵਿੱਚ ਗੈਂਗਸਟਰ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਨੂੰ ਵੀ ਧਮਕੀ ਦਿੱਤੀ ਹੈ ਤੇ ਕਿਹਾ ਹੈ ਕਿ ਉਹ ਗਲਤ ਵੀਡੀਓ ਬਣਾਉਣੀ ਬੰਦ ਕਰ ਦੇਣ ਨਹੀਂ ਤਾਂ ਅਸੀਂ ਉਹਨਾਂ ਦੇ ਪਰਿਵਾਰ ਅਤੇ ਬੱਚੇ ਮਾਰ ਦੇਵਾਂਗੇ। ਹਾਲਾਂਕਿ ਪੀਟੀਸੀ ਨਿਊਜ਼ ਇਸ ਆਡੀਓ ਦੀ ਕੋਈ ਪੁਸ਼ਟੀ ਨਹੀਂ ਕਰਦਾ ਹੈ, ਇਹ ਸਿਰਫ਼ ਵਾਇਰਲ ਹੋ ਰਹੀ ਹੈ।

Advertisement
Advertisement
Advertisement
Advertisement
Scroll to Top