ਸਮਾਜਵਾਦੀ ਪਾਰਟੀ ਨੇ ਮੰਗੀਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਮਹਾ ਵਿਕਾਸ ਅਗਾੜੀ ਤੋਂ 12 ਸੀਟਾਂ

ਦੁਆਰਾ: Punjab Bani ਪ੍ਰਕਾਸ਼ਿਤ :Saturday, 19 October, 2024, 04:33 PM

ਸਮਾਜਵਾਦੀ ਪਾਰਟੀ ਨੇ ਮੰਗੀਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਮਹਾ ਵਿਕਾਸ ਅਗਾੜੀ ਤੋਂ 12 ਸੀਟਾਂ
ਮਹਾਰਾਸ਼ਟਰ : ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਮਹਾ ਵਿਕਾਸ ਅਗਾੜੀ (ਐੱਮ. ਵੀ. ਏ.) ਤੋਂ 12 ਸੀਟਾਂ ਮੰਗੀਆਂ ਹਨ । ਉੱਤਰ ਮਹਾਰਾਸ਼ਟਰ ਦੇ ਧੁਲੇ ਜਿ਼ਲ੍ਹੇ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਸਮਾਜਵਾਦੀ ਪਾਰਟੀ ਦੇ ਮੁਖੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਅਜਿਹੀਆਂ ਕੁਝ ਸੀਟਾਂ ’ਤੇ ਆਪਣੇ ਉਮੀਦਵਾਰ ਉਤਾਰੇ ਹਨ ਜਿੱਥੇ ਇਸ ਦੇ ਮੌਜੂਦਾ ਵਿਧਾਇਕ ਹਨ ਅਤੇ ਜਿੱਥੇ ਉਸ ਨੂੰ ਆਪਣੀ ਸਥਿਤੀ ਮਜ਼ਬੂਤ ਨਜ਼ਰ ਆ ਰਹੀ ਹੈ । ਉਨ੍ਹਾਂ ਕਿਹਾ ਕਿ ਸਮਾਜਵਾਦੀ ਪਾਰਟੀ ਇਕ ਅਜਿਹੀ ਪਾਰਅੀ ਹੈ ਜੋ ਕੁਝ ਸੀਟਾਂ ਨਾਲ ਸੰਤੁਸ਼ਟ ਹੈ ।