Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:47 am

+91 90915 01313 , +91 90916 01313

punjabbanni@gmail.com
punjabbani@yahoo.com

ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ

ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ

ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ
ਪਟਿਆਲਾ, 19 ਅਕਤੂਬਰ : ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਸੇਵਾਵਾਂ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ ਦੋ ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਅਤੇ ਰੰਗਲਾ ਪੰਜਾਬ ਸਿਰਜਣ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਅਧਾਰ ‘ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ ‘ਚੋਂ ਅਰਜ਼ੀਆਂ ਦੀ ਮੰਗ 31 ਅਕਤੂਬਰ 2024 ਤੱਕ ਕੀਤੀ ਗਈ ਹੈ । ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੇ ਯੁਵਕ ਸੇਵਾਵਾਂ ਕਲੱਬਾਂ ਵੱਲੋਂ ਆਪਣੀਆਂ ਅਰਜ਼ੀਆਂ ਦੇ ਨਾਲ ਕਲੱਬ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਫ਼ੋਟੋਆਂ ਅਤੇ ਅਖ਼ਬਾਰਾਂ ਦੀਆਂ ਕਾਤਰਾਂ ਨੱਥੀ ਕੀਤੀਆਂ ਜਾਣ ਤਾਂ ਜੋ ਵਧੀਆ ਕੰਮ ਕਰਨ ਵਾਲੇ ਜ਼ਿਲ੍ਹੇ ਭਰ ‘ਚੋਂ ਯੁਵਕ ਸੇਵਾਵਾਂ ਕਲੱਬਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਦੇ ਸਮਾਨ ਅਤੇ ਯੁਵਕ ਗਤੀਵਿਧੀਆਂ ਆਦਿ ਲਈ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕੀਤੀ ਜਾ ਸਕੇ । ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਵਿਚੋਂ ਯੋਗ ਯੁਵਕ ਸੇਵਾਵਾਂ ਕਲੱਬਾਂ ਦੀ ਚੋਣ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ। ਯੁਵਕ ਸੇਵਾਵਾਂ ਕਲੱਬਾਂ ਵੱਲੋਂ ਇਹ ਅਰਜ਼ੀਆਂ/ਫਾਈਲਾਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਦੇ ਦਫ਼ਤਰ ਵਿਖੇ ਜਮ੍ਹਾ ਕਰਵਾਈਆਂ ਜਾ ਸਕਦੀਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ 9417306371 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top