Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਮੁੱਖ ਮੰਤਰੀ ਮਾਨ ਨੇ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ, ਖੇਤੀਬਾੜੀ ਨਾਲ ਜੁੜੇ ਵੱਖ-ਵੱਖ ਮੁੱਦਿਆਂ `ਤੇ ਕੀਤੀ ਵਿਚਾਰ ਵਟਾਂਦਰਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 19 October, 2024, 06:11 PM

ਮੁੱਖ ਮੰਤਰੀ ਮਾਨ ਨੇ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਖੇਤੀਬਾੜੀ ਨਾਲ ਜੁੜੇ ਵੱਖ-ਵੱਖ ਮੁੱਦਿਆਂ `ਤੇ ਕੀਤੀ ਵਿਚਾਰ ਵਟਾਂਦਰਾ
ਚੰਡੀਗੜ੍ਹ : ਮੁੱਖ ਮੰਤਰੀ ਨੇ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ `ਚ ਮੁੱਖ ਮੰਤਰੀ ਨੇ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਕਿਸਾਨਾਂ ਆਗੂਆਂ ਨੂੰ ਜਾਣੂੰ ਕਰਵਾਇਆ ਹੈ। ਕਿਸਾਨ ਆਗੂਆਂ ਨੇ ਮੁੱਖ ਮੰਤਰੀ ਨੂੰ ਮੰਡੀਆਂ ਵਿੱਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਦੱਸਿਆ, ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਿਹਨਤ ਨਾਲ ਪਾਲੀ ਫਸਲ ਉੱਤੇ ਹੀ ਵਿਕੇਗੀ, ਕਿਸਾਨਾਂ ਨੂੰ ਤੋਂ ਘੱਟ ਰੇਟ ਉੱਤੇ ਝੋਨਾ ਵੇਚਣ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਮੁੱਖ ਮੰਤਰੀ ਨੇ ਦੱਸਿਆ-ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਦ ਜੋਸ਼ੀ ਨੂੰ ਮਿਲ ਕੇ ਸਮੁੱਚੀ ਜਾਣਕਾਰੀ ਦਿੱਤੀ, ਹੁਣ ਤੱਕ ਮੰਡੀਆਂ ਵਿੱਚ 18.31 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, 16.37 ਲੱਖ ਮੀਟ੍ਰਿਕ ਟਨ ਖਰੀਦਿਆ, ਮੰਡੀਆਂ ਵਿੱਚ ਪਹੁੰਚੀ 90 ਫੀਸਦੀ ਫਸਲ ਖਰੀਦੀ ਅਤੇ ਕਿਸਾਨਾਂ ਨੂੰ ਅਦਾਇਗੀ ਲਈ 3000 ਕਰੋੜ ਰੁਪਏ ਜਾਰੀ ਕੀਤੇ ਗਏ ਹਨ।