Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:15 am

+91 90915 01313 , +91 90916 01313

punjabbanni@gmail.com
punjabbani@yahoo.com

ਜੱਸਾ ਸਿੰਘ ਆਹਲੂਵਾਲੀਆ ਦੀ ਸਲਾਨਾ ਬਰਸੀ 23 ਅਕਤੂਬਰ ਨੂੰ ਮਨਾਈ ਜਾਵੇਗੀ

ਜੱਸਾ ਸਿੰਘ ਆਹਲੂਵਾਲੀਆ ਦੀ ਸਲਾਨਾ ਬਰਸੀ 23 ਅਕਤੂਬਰ ਨੂੰ ਮਨਾਈ ਜਾਵੇਗੀ

ਜੱਸਾ ਸਿੰਘ ਆਹਲੂਵਾਲੀਆ ਦੀ ਸਲਾਨਾ ਬਰਸੀ 23 ਅਕਤੂਬਰ ਨੂੰ ਮਨਾਈ ਜਾਵੇਗੀ
ਅੰਮ੍ਰਿਤਸਰ : ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਤੇ ਪ੍ਰਬੰਧਾਂ ਹੇਠ 23 ਅਕਤੂਬਰ ਨੂੰ ਮਨਾਈ ਜਾਣ ਵਾਲੀ ਸੁਲਤਾਨ ਉਲ-ਏ-ਕੌਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਸਲਾਨਾ ਬਰਸੀ ਦੀਆਂ ਤਿਆਰੀਆਂ ਬੁੱਢਾ ਦਲ ਵੱਲੋਂ ਮੁਕੰਮਲ ਕਰ ਲਈਆਂ ਗਈਆਂ ਹਨ । ਸ਼੍ਰੋਮਣੀ ਪੰਥ ਅਕਾਲੀ ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਹੇਠ ਗੁਰਦੁਆਰਾ ਮਲ ਅਖਾੜਾ ਪਾ: ਛੇਵੀਂ ਛਾਉਣੀ ਬੁੱਢਾ ਦਲ ਵਿਖੇ ਅੱਜ ਗੁਰਮਤਿ ਪ੍ਰੰਪਰਾਵਾਂ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਆਰੰਭ ਹੋ ਗਏ ਹਨ, ਜਿਸ ਦੇ ਭੋਗ 23 ਅਕਤੂਬਰ 2024 ਨੂੰ ਪਾਏ ਜਾਣਗੇ । ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬੁੱਢਾ ਦਲ ਦੇ ਚੌਥੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ 241ਵੀਂ ਬਰਸੀ ਪੂਰਨ ਸ਼ਰਧਾ ਸਤਿਕਾਰ ਤੇ ਖਾਲਸਾਈ ਪ੍ਰੰਪਰਾ ਅਨੁਸਾਰ ਮਨਾਈ ਜਾਵੇਗੀ। ਉਨ੍ਹਾਂ ਕਿਹਾ 23 ਅਕਤੂਬਰ 2024 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਭੋਗ 12 ਵਜੇ ਪਵੇਗਾ ਉਪਰੰਤ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਧਾਰਮਿਕ ਸ਼ਖ਼ਸੀਅਤਾਂ, ਰਾਗੀ, ਢਾਡੀ, ਕਥਾਵਾਚਕ ਤੇ ਪ੍ਰਚਾਰਕ ਬਾਬਾ ਜੱਸਾ ਸਿੰਘ ਆਹਲੂਵਾਲੀਆ ਨੂੰ ਸਤਿਕਾਰ ਭੇਟ ਕਰਨਗੇ। ਉਪਰੰਤ ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਵੱਲੋਂ ਲਗਾਤਾਰ ਗੁਰਮਤਿ ਸਮਾਗਮ ਹੋਵੇਗਾ ।

Advertisement
Advertisement
Advertisement
Advertisement
Scroll to Top