Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:58 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ 'ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ' ਦੀ ਵਰਤੋਂ ਬਾਰੇ ਵਰਕਸ਼ਾਪ ਕਰਵਾਈ

ਪੰਜਾਬੀ ਯੂਨੀਵਰਸਿਟੀ ਵਿਖੇ 'ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ' ਦੀ ਵਰਤੋਂ ਬਾਰੇ ਵਰਕਸ਼ਾਪ ਕਰਵਾਈ

ਪੰਜਾਬੀ ਯੂਨੀਵਰਸਿਟੀ ਵਿਖੇ ‘ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ’ ਦੀ ਵਰਤੋਂ ਬਾਰੇ ਵਰਕਸ਼ਾਪ ਕਰਵਾਈ
-ਕੰਪਿਊਟਰ ਸਾਇੰਸ ਵਿਭਾਗ ਵਿਖੇ ‘ਭਾਰਤ ਵਿੱਚ ਭਵਿੱਖ ਦੀ ਹਰੀ ਕ੍ਰਾਂਤੀ ਵਿੱਚ ਏ.ਆਈ. ਅਤੇ ਡੇਟਾ ਸਾਇੰਸ ਦੀ ਭੂਮਿਕਾ’ ਬਾਰੇ ਹੋਈ ਚਰਚਾ
ਪਟਿਆਲਾ, 21 ਅਕਤੂਬਰ : ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ‘ਭਾਰਤ ਵਿੱਚ ਭਵਿੱਖ ਦੀ ਹਰੀ ਕ੍ਰਾਂਤੀ ਵਿੱਚ ਏ.ਆਈ. ਅਤੇ ਡੇਟਾ ਸਾਇੰਸ ਦੀ ਭੂਮਿਕਾ’ ਬਾਰੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ । ਪੰਜਾਬ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਦੇ ਆਈ.ਟੀ ਹੈੱਡ ਅਤੇ ਸਿਸਟਮ ਐਨਾਲਿਸਟ ਡਾ. ਨਿਤਿਨ ਬਾਂਸਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਭਾਰਤ ਦੇ ਖੇਤੀ ਕਰਨ ਦੇ ਤਰੀਕੇ ਵਿੱਚ ਕ੍ਰਾਂਤੀ ਲਿਆ ਰਹੀ ਹੈ ਅਤੇ ਇੱਕ ਟਿਕਾਊ ਅਤੇ ਤਕਨੀਕੀ ਤੌਰ ‘ਤੇ ਉੱਨਤ ਹਰੀ ਕ੍ਰਾਂਤੀ ਲਈ ਰਾਹ ਪੱਧਰਾ ਕਰ ਰਹੀ ਹੈ। ਮੰਡੀਆਂ ਦੇ ਪ੍ਰਬੰਧਨ ਵਿੱਚ ਡੇਟਾ ਦੀ ਭੂਮਿਕਾ ‘ਤੇ ਜ਼ੋਰ ਦਿੱਤਾ ਅਤੇ ਦੱਸਿਆ ਕਿ ਅਜਿਹਾ ਕਰਨਾ ਸਰੋਤਾਂ ਨੂੰ ਸਹੀ ਤਰੀਕੇ ਨਾਲ ਇਸਤੇਮਾਲ ਕਰਨ ਲਈ ਫੈਸਲੇ ਲੈਣ ਵਿੱਚ ਮਦਦ ਕਰਦਾ ਹੈ।
ਸੀ. ਐੱਸ. ਆਈ. ਆਰ.- ਸੀ. ਐੱਸ. ਆਈ. ਓ. ਚੰਡੀਗੜ੍ਹ ਤੋਂ ਪ੍ਰਮੁੱਖ ਵਿਗਿਆਨੀ ਡਾ. ਨੀਰਜਾ ਗਰਗ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਕਿਵੇਂ ਏ. ਆਈ. ਨਿਯੰਤਰਿਤ ਰੋਬੋਟ ਵਾਢੀ, ਛਾਂਟਣ ਅਤੇ ਸਿੰਚਾਈ ਪ੍ਰਬੰਧਨ ਵਰਗੇ ਕੰਮਾਂ ਨੂੰ ਸੁਚਾਰੂ ਬਣਾਉਂਦੇ ਹਨ ।
ਸਕਿੱਲਨੈੱਟ ਸੋਲਿਊਸ਼ਨ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਸਲਾਹਕਾਰ ਸ੍ਰੀ ਰਜਿੰਦਰ ਕੁਮਾਰ ਗਰਗ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਲਈ ਵਿਦਿਆਰਥੀਆਂ ਨੂੰ ਇਨੋਵੇਟਿਵ ਏ.ਆਈ.-ਅਧਾਰਿਤ ਸਟਾਰਟਅੱਪਸ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਏ.ਆਈ.-ਪਾਵਰ ਖੇਤੀ ਸੰਦਾਂ ਨੂੰ ਵਿਕਸਤ ਕਰਨ ਲਈ ਐਗਰੀ-ਟੈਕ ਕੰਪਨੀਆਂ ਨਾਲ਼ ਸਹਿਯੋਗ ਦੀ ਲੋੜ ‘ਤੇ ਜ਼ੋਰ ਦਿੱਤਾ । ਵਿਭਾਗ ਦੇ ਮੁਖੀ ਡਾ. ਗਗਨਦੀਪ ਨੇ ਸੁਆਗਤੀ ਭਾਸ਼ਣ ਦਿੰਦੇ ਹੋਏ ਡਾਟਾ ਐਨਾਲਿਟਿਕਸ ਦੇ ਸੰਕਲਪ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਕੰਪਿਊਟਰ ਸਾਇੰਸ ਦੇ ਖੇਤਰ ਵਿੱਚ ਅਜਿਹੀ ਵਰਕਸ਼ਾਪ ਦੀ ਲੋੜ ਦਾ ਜ਼ਿਕਰ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਵਿਭਾਗ ਵੱਲੋਂ ਭਵਿੱਖ ਵਿੱਚ ਅਜਿਹੀਆਂ ਹੋਰ ਵਰਕਸ਼ਾਪਾਂ ਦਾ ਆਯੋਜਨ ਕੀਤਾ ਜਾਵੇਗਾ । ਇਸ ਮੌਕੇ ਵਿਭਾਗ ਤੋਂ ਫੈਕਲਟੀ ਮੈਂਬਰ ਡਾ. ਗੁਰਪ੍ਰੀਤ ਸਿੰਘ ਜੋਸਨ ਅਤੇ ਡਾ. ਰਜਨੀਸ਼ ਰੰਧਾਵਾ ਹਾਜ਼ਰ ਸਨ। ਅੰਤ ਵਿੱਚ ਕੋਆਰਡੀਨੇਟਰ ਅਮਰਵੀਰ ਸਿੰਘ ਨੇ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਸਭ ਦਾ ਧੰਨਵਾਦ ਕੀਤਾ ।

Advertisement
Advertisement
Advertisement
Advertisement
Scroll to Top