Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:11 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ ਅੱਜ

ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ ਅੱਜ

ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ ਅੱਜ
20 ਲੱਖ ਤੋਂ ਵੱਧ ਮਾਪੇ ਕਰਨਗੇ ਸ਼ਮੂਲੀਅਤ
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਾਪਿਆਂ ਨੂੰ ਮੈਗਾ ਪੀ.ਟੀ.ਐਮ.ਵਿਚ ਸ਼ਾਮਲ ਹੋਣ ਦਾ ਸੱਦਾ
ਚੰਡੀਗੜ੍ਹ, 21 ਅਕਤੂਬਰ : ਪੰਜਾਬ ਸਰਕਾਰ ਵੱਲੋਂ ਤੀਸਰੀ ਮਾਪੇ/ਅਧਿਆਪਕ ਮਿਲਣੀ 22 ਅਕਤੂਬਰ 2024 ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 09:00 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ । ਸਰਦਾਰ ਬੈਂਸ ਨੇ ਕਿਹਾ ਕਿ ਇਸ ਵਿਚ ਅਧਿਆਪਕ ਤੇ ਮਾਪੇ ਬੱਚਿਆਂ ਦੀ ਫੀਡਬੈਕ ਇਕ ਦੂਜੇ ਨਾਲ ਸਾਂਝੀ ਕਰਨਗੇ ਕਿ ਬੱਚਾ ਸਕੂਲ ਵਿੱਚ ਕੀ ਕਰਦਾ ਹੈ ਜਾਂ ਸਕੂਲ ਤੋਂ ਬਾਅਦ ਬੱਚੇ ਦੀ ਕੀ ਐਕਟੀਵਿਟੀ ਰਹਿੰਦੀ ਹੈ, ਇਹ ਅਧਿਆਪਕਾਂ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਤਾਂਕਿ ਸਕੂਲਾਂ ਦੇ ਜਿਹੜੇ ਪ੍ਰਬੰਧ ਹਨ ਉਨ੍ਹਾਂ ਬਾਰੇ ਵੀ ਮਾਪਿਆਂ ਨੂੰ ਪਤਾ ਲੱਗ ਸਕੇ ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚੇ ਦੇ ਭਵਿੱਖ ਬਾਰੇ ਸੁਝਾਅ ਵੀ ਦੇਣ ਤੇ ਜੇ ਕੋਈ ਸ਼ਿਕਵੇ-ਸ਼ਿਕਾਇਤਾਂ ਹਨ ਉਹ ਵੀ ਸਾਂਝੇ ਕਰਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦਾ ਸੁਪਨਾ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ, ਜਿਸ ਨੂੰ ਸਾਕਾਰ ਕਰਨ ਲਈ ਆਪਾਂ ਸਾਰੇ ਇਕ ਦੂਜੇ ਨਾਲ ਰਲ ਕੇ ਕੰਮ ਕਰਾਂਗੇ। ਉਹਨਾ ਦੱਸਿਆਂ ਕਿ ਸਤੰਬਰ ਮਹੀਨੇ ਵਿੱਚ ਲਏ ਗਏ ਪੇਪਰਾਂ ਦਾ ਨਤੀਜਾ ਵੀ ਮਾਪਿਆਂ ਨਾਲ ਸਾਝਾ ਕੀਤਾ ਜਾਵੇਗਾ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਵਿੱਚ ਪੰਜਾਬ ਦੇ 20000 ਸਰਕਾਰੀ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ ਮਿਤੀ 22 ਅਕਤੂਬਰ 2024 ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ, ਜਿਸ ਵਿੱਚ 20 ਲੱਖ ਤੋਂ ਵੱਧ ਮਾਪਿਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ । ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਪਿਆਂ ਨੂੰ ਮੈਗਾ ਪੀ.ਟੀ.ਐਮ.ਵਿਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਮੈਗਾ ਪੀ.ਟੀ.ਐਮ ਵਿਚ ਹਿੱਸਾ ਲੈ ਕੇ ਉਹ ਵੀ ਸਿੱਖਿਆ ਕ੍ਰਾਂਤੀ ਦੇ ਗਵਾਹ ਬਨਣ । ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਪੰਜਾਬ ਰਾਜ ਦੇ ਕਿਸੇ ਨਾ ਕਿਸੇ ਸਰਕਾਰੀ ਸਕੂਲ ਮੈਗਾ ਪੀ.ਟੀ.ਐਮ. ਵਿੱਚ ਸਿਰਕਤ ਕਰਨਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਕਈ ਉਪਰਾਲੇ ਸ਼ੁਰੂ ਕੀਤੇ ਗਏ ਹਨ ਜਿਹਨਾਂ ਵਿੱਚ ਕੈਂਪਸ ਮੈਨੇਜਰ, ਸਕਿਊਰਟੀ ਗਾਰਡ, ਕਲਾਸ ਰੂਮ, ਲੈਬਸ, ਗਰਾਂਊਂਡ, ਟਰਾਂਸਪੋਰਟ ਸਰਵਿਸ, ਸਕੂਲ ਆਫ਼ ਐਮੀਨੈਸ, ਵਿਦਿਆਰਥੀਆਂ ਦੀ ਵਰਦੀ ਆਦਿ ਸ਼ਾਮਲ ਹਨ ।

Advertisement
Advertisement
Advertisement
Advertisement
Scroll to Top