Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:39 am

+91 90915 01313 , +91 90916 01313

punjabbanni@gmail.com
punjabbani@yahoo.com

ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਲਈ ਕੋਈ ਕਦਮ ਨਹੀਂ ਉਠਾਇਆ: ਲਾਲਜੀਤ ਸਿੰਘ ਭੁੱਲਰ

ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਲਈ ਕੋਈ ਕਦਮ ਨਹੀਂ ਉਠਾਇਆ: ਲਾਲਜੀਤ ਸਿੰਘ ਭੁੱਲਰ

ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਲਈ ਕੋਈ ਕਦਮ ਨਹੀਂ ਉਠਾਇਆ: ਲਾਲਜੀਤ ਸਿੰਘ ਭੁੱਲਰ
-ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੇਂਦਰੀ ਜੇਲ੍ਹ ਲੁਧਿਆਣਾ ਦਾ ਅਚਨਚੇਤ ਨਿਰੀਖਣ
ਚੰਡੀਗੜ੍ਹ/ਲੁਧਿਆਣਾ, 21 ਅਕਤੂਬਰ : ਪੰਜਾਬ ਦੇ ਜੇਲ੍ਹ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਅੱਜ ਸਥਾਨਕ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ ਕਰਨ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਕੈਦੀਆਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਤੋਂ ਜੇਲ੍ਹ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ, ਦਿੱਤੇ ਜਾ ਰਹੇ ਖਾਣੇ ਆਦਿ ਬਾਰੇ ਜਾਣਕਾਰੀ ਲਈ । ਨਿਰੀਖਣ ਤੋਂ ਬਾਅਦ ਗੱਲਬਾਤ ਦੌਰਾਨ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਲਈ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਸੂਬੇ ‘ਚ ਗੈਂਗਸਟਰਾਂ ਦਾ ਬੋਲਬਾਲਾ ਸੀ ਪਰ ਹੁਣ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜੇਲ੍ਹਾਂ ਨੂੰ ਅਸਲ ਮਾਅਨਿਆਂ ਵਿੱਚ ਸੁਧਾਰ ਘਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚੋਂ ਮੋਬਾਈਲ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਨਕੇਲ ਪਾਉਣ ਲਈ ਹਰ ਤਰ੍ਹਾਂ ਦਾ ਉਪਰਾਲਾ ਕੀਤਾ ਗਿਆ ਹੈ । ਇਸ ਤੋਂ ਇਲਾਵਾ ਐਡਵਾਂਸਡ ਤਕਨੀਕ ਵਾਲੇ ਸੀ.ਸੀ.ਟੀ.ਵੀ ਕੈਮਰੇ ਸਥਾਪਤ ਕੀਤੇ ਗਏ ਹਨ । ਜੇਲ੍ਹ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੁਪਨਿਆਂ ਦਾ ਪੰਜਾਬ ਦੇਖਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਾਥ ਦੇਣ । ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸ੍ਰੀ ਸ਼ਿਵਰਾਜ ਸਿੰਘ ਨੰਦਗੜ੍ਹ ਵੱਲੋਂ ਜੇਲ੍ਹ ਵਿਚ ਕੀਤੇ ਵਧੀਆ ਪ੍ਰਬੰਧਾਂ ‘ਤੇ ਕੈਬਨਿਟ ਮੰਤਰੀ ਨੇ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਜੇਲ੍ਹ ਅੰਦਰ ਵਧੀਆ ਪ੍ਰਬੰਧ ਜਾਰੀ ਰੱਖਣ ਲਈ ਕਿਹਾ। ਇਸ ਤੋਂ ਪਹਿਲਾਂ ਉਨ੍ਹਾਂ ਜੇਲ੍ਹ ਦਾ ਨਿਰੀਖਣ ਕੀਤਾ ਅਤੇ ਤਸੱਲੀ ਪ੍ਰਗਟਾਈ । ਇਸ ਮੌਕੇ ਉਨ੍ਹਾਂ ਨਾਲ ਜੇਲ੍ਹ ਸੁਪਰਡੈਂਟ ਸ੍ਰੀ ਸ਼ਿਵਰਾਜ ਸਿੰਘ ਨੰਦਗੜ੍ਹ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top