Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 2:30 pm

+91 90915 01313 , +91 90916 01313

punjabbanni@gmail.com
punjabbani@yahoo.com

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨਾਲ ਮੀਟਿੰਗ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨਾਲ ਮੀਟਿੰਗ

ਲੋਕ ਭਲਾਈ ਯਕੀਨੀ ਬਣਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਨੂੰ ਪ੍ਰਭਾਵੀ ਢੰਗ ਨਾਲ ਨਿਭਾਉਣ ਦੀ ਅਪੀਲ

ਚੰਡੀਗੜ੍ਹ, 14 ਜੂਨ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਪ੍ਰਭਾਵੀ ਢੰਗ ਨਾਲ ਨਿਭਾਉਣ ਦੀ ਅਪੀਲ ਕੀਤੀ।

ਵਿਧਾਨ ਸਭਾ ਦੇ ਕਮੇਟੀ ਰੂਮ ਵਿੱਚ ਮੀਟਿੰਗ ਦੌਰਾਨ ਸ. ਸੰਧਵਾਂ ਨਵ-ਨਿਯੁਕਤ ਚੇਅਰਮੈਨਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਸਾਰੀਆਂ ਕਮੇਟੀਆਂ ਵਿਧਾਨ ਸਭਾ ਦੇ ਕਾਰਜ ਸੰਚਾਲਨ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣਗੀਆਂ ਤਾਂ ਜੋ ਜਵਾਬਦੇਹੀ ਪ੍ਰਣਾਲੀ ਨੂੰ ਹੋਰ ਪੁਖ਼ਤਾ ਬਣਾਇਆ ਜਾ ਸਕੇ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਕਮੇਟੀਆਂ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਾਉਣ ਵਿੱਚ ਅਹਿਮ ਭੂਮਿਕਾ ਅਦਾ ਕਰਦੀਆਂ ਹਨ। ਇਸ ਕਰਕੇ ਕਮੇਟੀਆਂ ਦੀ ਨਿਯਮਿਤ ਮੀਟਿੰਗਾਂ ਕੀਤੀਆਂ ਜਾਣ। ਉਨ੍ਹਾਂ ਨਾਲ ਹੀ ਅਹੁਦੇਦਾਰਾਂ ਨੂੰ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਨਿਰੰਤਰ ਸ਼ਾਮਲ ਹੋਣਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਵੱਖ-ਵੱਖ ਕਮੇਟੀਆਂ ਨਾਲ ਤਾਇਨਾਤ ਸਟਾਫ਼ ਨੂੰ ਵੀ ਹਦਾਇਤ ਕੀਤੀ ਕਿ ਉਹ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਸਾਹਿਬਾਨ ਨੂੰ ਮੀਟਿੰਗਾਂ ਸਬੰਧੀ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਵਿਧਾਨ ਸਭਾ ਦੀਆਂ ਕਮੇਟੀਆਂ ਦੀ ਕਾਰਜ ਨਿਯਮਾਂਵਲੀ ਤੋਂ ਵੀ ਜਾਣੂ ਕਰਵਾਉਣ।

ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨੇ ਸਪੀਕਰ ਨੂੰ ਭਰੋਸਾ ਦਿਵਾਇਆ ਕਿ ਉਹ ਕਮੇਟੀਆਂ ਦਾ ਕਾਰਜ ਸਹੀ ਤਰੀਕੇ ਨਾਲ ਚਲਾਉਣਗੇ।

Advertisement
Advertisement
Advertisement
Advertisement
Scroll to Top